
ਅੰਮ੍ਰਿਤਸਰ 20 ਜੁਲਾਈ 2021 ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਸਮੇਂ-ਸਮੇਂ ਤੇ ਰੋਜ਼ਗਾਰ ਕੈਂਪ ਲਗਾ ਕੇ ਨੌਜ਼ਵਾਨਾਂ ਨੂੰ ਰੋਜਗਾਰ ਦੇ ਮੌਕੇ ਪ੍ਰਦਾਨ ਕਰਦਾ ਹੈ। ਰੋਜ਼ਗਾਰ ਬਿਊਰੋ ਅੰਮ੍ਰਿਤਸਰ ਵੱਲੋਂ ਮਿਤੀ 26 ਜੁਲਾਈ 2021 ਤੋ 30 ਜੁਲਾਈ 2021 ਤੱਕ ਰੋਜ਼ਾਨਾ ਸਵੇਰੇ 10 ਵਜੇ ਤੋ ਦੁਪਹਿਰ 3 ਵਜੇ ਤੱਕ ਰੋਜਗਾਰ ਕੈਂਪ ਲਗਾਏ ਜਾਣਗੇ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਣਬੀਰ ਸਿੰਘ ਮੂਧਲ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਕੈਪਾਂ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਮਸ਼ਹੂਰ ਕੰਪਨੀਆਂ ਜਿਵੇਂ ਕਿ ਐੱਸ.ਬੀ.ਆਈ ਲਾਈਫ, ਗੂਗਲ ਪੇਅ, ਐੱਲ.ਆਈ.ਸੀ, ਓਕਟੋਪਸ, ਵੈਬਰਜ਼, ਐੱਚ.ਡੀ.ਐੱਫ.ਸੀ, ਐ ਅਜਾਈਲ ਹਰਬਲ, ਪੁਖਰਾਜ ਅਤੇ ਫਿਲਿਪ ਕਾਰਟ ਆਦਿ ਵੱਲੋਂ ਭਾਗ ਲਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੰਪਨੀਆਂ ਵੱਲੋਂ ਵੱਖ-ਵੱਖ ਅਸਾਮੀਆਂ ਲਈ ਪ੍ਰਾਰਥੀਆਂ ਦੀ ਮੌਕੇ ਤੇ ਇੰਟਰਵਿਊ ਲੈ ਕੇ ਚੋਣ ਕੀਤੀ ਜਾਵੇਗੀ।ਪ੍ਰਾਰਥੀਆਂ ਨੂੰ ਇਨ੍ਹਾਂ ਕੰਪਨੀਆਂ ਵੱਲੋਂ 10 ਹਜ਼ਾਰ ਤੋਂ ਲੈ ਕੇ 20 ਹਜ਼ਾਰ ਤੱਕ ਪ੍ਰਤੀ ਮਹੀਨਾ ਦਾ ਪੈਕੇਜ਼ ਆਫਰ ਕੀਤਾ ਜਾਵੇਗਾ।ਉਨ੍ਹਾਂ ਨੌਜ਼ਵਾਨਾਂ ਨੂੰ ਅਪੀਲ ਕੀਤੀ ਕਿ ਨੌਕਰੀ ਦੇ ਚਾਹਵਾਨ ਪ੍ਰਾਰਥੀ ਮਿਤੀ 26 ਜੁਲਾਈ 2021 ਤੋ ਲੈ ਕੇ 30 ਜੁਲਾਈ 2021 ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਜਿਲ੍ਹਾ ਅਦਾਲਤਾਂ ਅੰਮ੍ਰਿਤਸਰ ਵਿਖੇ ਸਵੇਰੇ 10.00 ਤੋਂ 3.00 ਵਜੇ ਤੱਕ ਪਹੁੰਚ ਕੇ ਰੋਜ਼ਗਾਰ ਦੇ ਮੌਕਿਆਂ ਦੇ ਲਾਭ ਲੈ ਸਕਦੇ ਹਨ।ਹੋਰ ਜਾਣਕਾਰੀ ਲਈ ਰੋਜ਼ਗਾਰ ਬਿਊਰੋ ਦੇ ਹੈਲਪਲਾਈਨ ਨੰ: 9915789068 ਤੇ ਸੰਪਰਕ ਕੀਤਾ ਜਾ ਸਕਦਾ ਹੈ।

English





