ਰੂਪਨਗਰ, 22 ਜੁਲਾਈ 2021
ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਅਤੇ ਦਿਨੇਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਮੁੱਖ ਕਾਰਜਕਾਰੀ ਅਫ਼ਸਰ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵਲੋਂ ਜਿੱਥੇ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ, ਉਥੇ ਗਰੀਬ ਪ੍ਰਾਰਥੀਆਂ ਨੂੰ ਮੁਫਤ ਵਿੱਦਿਆ ਹਾਸਿਲ ਕਰਵਾਉਣ ਅਤੇ ਉਸ ਲਈ ਸਹਾਇਕ ਸਮੱਗਰੀ ਉਪਲੱਬਧ ਕਰਵਾਉਣ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਗਿਆ ਕਿ ਰੋਜ਼ਗਾਰ ਦਫ਼ਤਰ ਰੂਪਨਗਰ ਵੱਲੋਂ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਦਿਵਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਗਰੀਬ ਪ੍ਰਾਰਥੀਆਂ ਲਈ ਸਿੱਖਿਆ ਪ੍ਰਾਪਤ ਕਰਵਾਉਣ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਮੁਫ਼ਤ ਕਿਤਾਬਾਂ ਮੁਹੱਈਆ ਕਰਵਾਉਣ ਦੇ ਉਪਰਾਲੇ ਸ਼ੁਰੂ ਕੀਤੇ ਜਾ ਰਹੇ ਹਨ। ਜਿਸ ਤਹਿਤ ਜਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਪਬਲਿਕ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਨ੍ਹਾਂ ਕੋਲ ਪਈਆਂ ਨਾ ਵਰਤਣ ਯੋਗ ਕਿਤਾਬਾਂ ਕਿਸੇ ਗਰੀਬ ਪ੍ਰਾਰਥੀ ਲਈ ਜਿੰਦਗੀ ਸੰਵਾਰਨ ਦਾ ਮੌਕਾ ਬਣ ਸਕਦਾ ਹੈ। ਇਸ ਲਈ ਪ੍ਰਾਰਥੀ ਆਪਣੀਆਂ ਨਾ ਵਰਤਣ ਯੋਗ ਕਿਤਾਬਾਂ, ਨਾਵਲ ਜਾਂ ਪੜ੍ਹਾਈ ਨਾ ਸਬੰਧਤ ਸਮੱਗਰੀ ਜੋ ਉਨ੍ਹਾਂ ਦੀ ਵਰਤੋਂ ਵਿੱਚ ਨਹੀਂ ਆ ਰਹੀ, ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਮਿੰਨੀ ਸਕੱਤਰੇਤ, ਗਰਾਊਂਡ ਫਲੋਰ ਰੂਪਨਗਰ ਵਿਖੇ ਸਵੈ ਇੱਛਾ ਨਾਲ ਦਾਨ ਕਰ ਸਕਦੇ ਹਨ। ਉਨ੍ਹਾਂ ਵੱਲੋਂ ਦਾਨ ਕੀਤੀਆਂ ਇਹ ਕਿਤਾਬਾਂ ਗਰੀਬ ਪ੍ਰਾਰਥੀ ਜੋ ਵਿੱਦਿਆ ਹਾਸਿਲ ਕਰਨਾ ਚਾਹੁੰਦੇ ਹਨ ਅਤੇ ਪੜ੍ਹਾਈ ਲਈ ਕਿਤਾਬਾਂ ਨਹੀਂ ਖਰੀਦ ਸਕਦੇ ਉਨ੍ਹਾਂ ਨੂੰ ਮੁਫਤ ਦਿੱਤੀਆਂ ਜਾਣਗੀਆਂ। ਜਿਸ ਨਾਲ ਜਿਲ੍ਹਾ ਰੂਪਨਗਰ ਵਿਖੇ ਰਹਿਣ ਵਾਲੇ ਗਰੀਬ ਪ੍ਰਾਰਥੀ ਵੀ ਵਿੱਦਿਆ ਹਾਸਿਲ ਕਰਕੇ ਆਪਣੇ ਮੁਕਾਮ ਤੇ ਪਹੁੰਚ ਸਕਦੇ ਹਨ ਅਤੇ ਗਰੀਬ ਪ੍ਰਾਰਥੀ ਬਿਊਰੋ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਵਾਂ ਦਾ ਲਾਭ ਉਠਾ ਸਕਦੇ ਹਨ। ਵਧੇਰੀ ਜਾਣਕਾਰੀ ਲਈ ਪ੍ਰਾਰਥੀ ਇਸ ਦਫ਼ਤਰ ਦੇ ਹੈਲਪਲਾਈਨ ਨੰ: 85570-10066 ਤੇ ਸੰਪਰਕ ਕਰ ਸਕਦੇ ਹਨ।

English




