ਸੁਖਬੀਰ ਸਿੰਘ ਬਾਦਲ ਦੇ ਐਲਾਨ ਸ੍ਰੀ ਗੁਰੂ ਗਰੰਥ ਸਾਹਿਬ, ਪੰਜਾਬ ਅਤੇ ਕਿਸਾਨੀ ਨੂੰ ਅਕਾਲੀ ਦਲ ਬਾਦਲ ਦੀ ਤਿਲਾਂਜਲੀ: ਹਰਪਾਲ ਸਿੰਘ ਚੀਮਾ

ਦਸ ਸਾਲ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਵਾਲੇ ਹੀ ਪੰਜਾਬ ਨੂੰ ਬਚਾਉਣ ਦੀਆਂ ਮਾਰਦੇ ਨੇ ਟਾਹਰਾਂ: ਮੀਤ ਹੇਅਰ
ਬਠਿੰਡਾ, 4 ਅਗਸਤ 2021
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਸੁਖਬੀਰ ਸਿੰਘ ਬਾਦਲ ਦੇ ਐਲਾਨੇ 13 ਨੁਕਾਤੀ ਪ੍ਰੋਗਰਾਮ ਸ੍ਰੀ ਗੁਰੂ ਗਰੰਥ ਸਾਹਿਬ, ਪੰਜਾਬ ਅਤੇ ਕਿਸਾਨੀ ਨੂੰ ਅਕਾਲੀ ਦਲ ਬਾਦਲ ਦੀ ਤਿਲਾਂਜਲੀ ਕਰਾਰ ਦਿੱਤਾ ਹੈ, ਕਿਉਂਕਿ ਇਸ ਵਿੱਚ ਪੰਜਾਬ ਦੇ ਭਖਦੇ ਮੁੱਦਿਆਂ ਦਾ ਕੋਈ ਜਿਕਰ ਤੱਕ ਨਹੀਂ ਹੈ। ਬਠਿੰਡਾ ਵਿਖੇ ਮੀਡੀਆ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ, ਵਿਧਾਇਕ ਮੀਤ ਹੇਅਰ ਅਤੇ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਅਕਾਲੀ ਦਲ ਬਾਦਲ ਵੱਲੋਂ ਰਾਜਸੱਤਾ ‘ਤੇ ਕਾਬਜ ਹੋਣ ਲਈ ਪੰਜਾਬ ਦੇ ਲੋਕਾਂ ਨੂੰ ਝੂਠੇ ਸੁਪਨੇ ਦਿਖਾਏ ਜਾ ਰਹੇ ਹਨ, ਜਦੋਂ ਕਿ ਅਸਲੀਅਤ ਇਹ ਹੈ ਕਿ ਬਾਦਲ- ਮਜੀਠੀਆ ਪਰਿਵਾਰ ਪੰਜਾਬ ਦੇ ਕੁਦਰਤੀ ਸਾਧਨਾਂ ਅਤੇ ਆਮਦਨ ਦੇ ਸਰੋਤਾਂ ਨੂੰ ਲੁੱਟਣ ਲਈ ਤਰਲੋ ਮੱਛੀ ਹੋ ਰਿਹਾ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ 13 ਨੁਕਾਤੀ ਪ੍ਰੋਗਰਾਮ ‘ਚ ਸੂਬੇ ‘ਚੋਂ ਮਾਫੀਆ ਰਾਜ ਖਤਮ ਕਰਨ, ਬੇਅਦਬੀ ਮਾਮਲੇ ‘ਚ ਇਨਸਾਫ ਦੇਣ, ਬਿਜਲੀ ਸਮਝੌਤੇ ਰੱਦ ਕਰਨ ਅਤੇ ਕਿਸਾਨਾਂ ਮਜਦੂਰਾਂ ਦੇ ਕਰਜੇ ਮੁਆਫ ਕਰਨ ਦਾ ਜਕਿਰ ਤੱਕ ਨਹੀਂ ਕੀਤਾ। ਚੀਮਾ ਨੇ ਕਿਹਾ ਪੰਜਾਬ ਵਿੱਚ ਨਸਾ ਮਾਫੀਆ, ਟਰਾਂਸਪੋਰਟ ਮਾਫੀਆ, ਕੇਬਲ ਮਾਫੀਆ, ਰੇਤ ਮਾਫੀਆ, ਨਸਾ ਮਾਫੀਆ ਅਤੇ ਸਰਾਬ ਮਾਫੀਆ ਆਦਿ ਸਭ ਅਕਾਲੀ ਦਲ ਅਤੇ ਸੁਖਬੀਰ ਬਾਦਲ ਦੀ ਹੀ ਦੇਣ ਹਨ, ਜਿਸ ਕਰਕੇ ਪੰਜਾਬ ਦੇ ਸਿਰ ‘ਤੇ 3 ਲੱਖ ਕਰੋੜ ਦਾ ਕਰਜਾ ਚੜਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਪੈਦਾ ਕੀਤੇ ਮਾਫੀਆ ਰਾਜ ਦੀ ਅਗਵਾਈ ਅੱਜ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਕਰ ਰਹੇ ਹਨ।
ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਦੇ ਰਾਜ ਵਿੱਚ ਹੀ ਸ੍ਰੀ ਗੁਰੂ ਗਰੰਥ ਸਾਹਿਬ ਦੀਆਂ ਬੇਅਦਬੀਆਂ ਹੋਈਆਂ ਅਤੇ ਇਨਸਾਫ ਮੰਗ ਰਹੇ ਸਿੱਖਾਂ ਨੂੰ ਅਣਪਛਾਤੀ ਪੁਲਸ ਵੱਲੋਂ ਗੋਲੀਆਂ ਮਾਰ ਕੇ ਸਿੱਖਾਂ ਨੂੰ ਸਹੀਦ ਕੀਤਾ, ਇਨਾਂ ਮਾਮਲਿਆਂ ਸੰਬੰਧੀ ਅੱਜ ਤੱਕ ਪੰਜਾਬ ਦੇ ਲੋਕਾਂ ਨੂੰ ਇਨਸਾਫ ਨਹੀਂ ਮਿਲਿਆ। ਬਾਦਲਾਂ ਦੇ ਰਾਜ ‘ਚ ਕਰਜੇ ਕਾਰਨ ਹਜਾਰਾਂ ਕਿਸਾਨ ਮਜਦੂਰ ਖੁਦਕੁਸੀਆਂ ਕਰ ਗਏ ਅਤੇ ਨਸਅਿਾਂ ਨੇ ਪੰਜਾਬ ਦੀ ਜਵਾਨੀ ਬਰਬਾਦ ਕਰ ਦਿੱਤੀ। ਇਸੇ ਲਈ ਅਕਾਲੀ ਦਲ ਬਾਦਲ ਅਤੇ ਸੁਖਬੀਰ ਬਾਦਲ ਪੰਜਾਬੀਆਂ ਦਾ ਵਿਸਵਾਸ ਗੁਆ ਚੁੱਕੇ ਹਨ ਅਤੇ ਕੋਈ ਵੀ ਪੰਜਾਬੀ ਉਨ੍ਹਾਂ ਦੀ ਕਿਸੇ ਵੀ ਗੱਲ ‘ਤੇ ਵਿਸਵਾਸ ਨਹੀਂ ਕਰਦਾ ਅਤੇ ਬਾਦਲ ਦਲ ਦੇ ਆਗੂਆਂ ਨੂੰ ਪੰਜਾਬ ਦੇ ਪਿੰਡਾਂ ਵਿੱਚ ਵੜਨ ਨਹੀਂ ਦਿੱਤਾ ਜਾਂਦਾ।
‘ਆਪ’ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਸੁਖਬੀਰ ਬਾਦਲ ਦੇ ਐਲਾਨਾਂ ‘ਤੇ ਟਿੱਪਣੀ ਕਰਦਿਆਂ ਕਿਹਾ ਕਿ ਦਸ ਸਾਲਾਂ ਤੱਕ ਪੰਜਾਬ ਨੂੰ ਲੁੱਟਣ ਅਤੇ ਕੁੱਟਣ ਵਾਲੇ ਹੀ ਅੱਜ ਪੰਜਾਬ ਨੂੰ ਬਚਾਉਣ ਦੀਆਂ ਟਾਹਰਾਂ ਮਾਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਕਾਬਜ ਬਾਦਲ ਪਰਿਵਾਰ ਇਸ ਦੇ ਮੈਡੀਕਲ ਕਾਲਜਾਂ ਵਿੱਚ ਵਿਦਿਆਰਥੀਆਂ ਤੋਂ 15-15 ਲੱਖ ਰੁਪਏ ਦੀ ਫੀਸ ਲੈ ਰਿਹਾ ਹੈ, ਜਦੋਂ ਕਿ ਸੁਖਬੀਰ ਬਾਦਲ ਪੰਜਾਬ ਦੇ ਲੋਕਾਂ ਨੂੰ ਨੌਕਰੀਆਂ ਦੇਣ ਦੀਆਂ ਗੱਲਾਂ ਕਰਦੇ ਹਨ। ਮੀਤ ਹੇਅਰ ਨੇ ਮੰਗ ਕੀਤੀ ਕਿ ਸੁਖਬੀਰ ਬਾਦਲ ਆਪਣੀਆਂ ਬੱਸਾਂ ਦੇ ਪਰਮਿੱਟ ਆਮ ਲੋਕਾਂ ਨੂੰ ਦੇਣ ਦਾ ਐਲਾਨ ਵੀ ਕਰਨ।
ਇਸ ਸਮੇਂ ਬਠਿੰਡਾ ਦਿਹਾਤੀ ਤੋਂ ਜਿਲ੍ਹਾ ਪ੍ਰਧਾਨ (ਸਹਿਰੀ ਬਠਿੰਡਾ) ਨੀਲ ਗਰਗ, ਜਿਲ੍ਹਾ ਪ੍ਰਧਾਨ (ਦਿਹਾਤੀ ਬਠਿੰਡਾ) ਗੁਰਜੰਟ ਸਿੰਘ ਸਿਵੀਆ, ਜਗਰੂਪ ਸਿੰਘ ਗਿੱਲ, ਸੂਬਾ ਮੀਤ ਪ੍ਰਧਾਨ ਲੀਗਲ ਸੈਲ ਨਵਦੀਪ ਜੀਦਾ, ਸੂਬਾ ਸਹਿ ਸਕੱਤਰ ਰਕੇਸ ਪੁਰੀ, ਐਡਵੋਕੇਟ ਗੁਰਲਾਲ ਸਿੰਘ, ਬਲਜਿੰਦਰ ਸਿੰਘ ਬਰਾੜ, ਸੁਖਵੀਰ ਸਿੰਘ ਬਰਾੜ, ਜਿਲ੍ਹਾ ਯੂਥ ਪ੍ਰਧਾਨ ਅਮਰਦੀਪ ਸਿੰਘ ਰਾਜਨ, ਜਿਲ੍ਹਾ ਪ੍ਰਧਾਨ ਕਿਸਾਨ ਵਿੰਗ ਜਤਿੰਦਰ ਸਿੰਘ ਭੱਲਾ, ਜਿਲ੍ਹਾ ਪ੍ਰਧਾਨ ਐਕਸ ਸਰਵਿਸਮੈਨ ਵਿੰਗ ਬਲਦੇਵ ਸਿੰਘ, ਜਿਲ੍ਹਾ ਪ੍ਰਧਾਨ ਲੀਗਲ ਸੈਲ ਐਡਵੋਕੇਟ ਗੁਰਪ੍ਰੀਤ ਸਿੰਘ ਸਿੱਧੂ, ਪਰਮਜੀਤ ਕੌਰ, ਮਲਕੀਤ ਕੌਰ, ਜਸਵੀਰ ਕੌਰ, ਹਰਜਿੰਦਰ ਕੌਰ, ਰੁਪਿੰਦਰ ਕੌਰ, ਅੰਮ੍ਰਿਤ ਅਗਰਵਾਲ, ਮਹਿੰਦਰ ਸਿੰਘ ਫੁੱਲੋਮਿੱਠੀ, ਬਲਜੀਤ ਸਿੰਘ ਬੱਲੀ, ਗੋਬਿੰਦਰ ਸਿੰਘ, ਭੂਪਿੰਦਰ ਬਾਂਸਲ, ਜੋਗਿੰਦਰ ਕਾਕਾ, ਜਨਾਰਧਨ ਮਾਹੀਓ, ਰਘਵੀਰ ਸਿੰਘ ਆਦਿ ਹਾਜਰ ਸਨ।