ਬਰਨਾਲਾ ਵਿਖੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਵੱਲੋਂ ਲਹਿਰਾਇਆ ਜਾਵੇਗਾ ਕੌਮੀ ਝੰਡਾ

Forest Minister Sadhu Singh Dharmsot

ਬਰਨਾਲਾ, 14 ਅਗਸਤ 2021
15 ਅਗਸਤ 2021 ਨੂੰ ਆਜ਼ਾਦੀ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਹੋਵੇਗਾ। ਇਸ ਮੌਕੇ ਸ਼੍ਰੀ ਸਾਧੂ ਸਿੰਘ ਧਰਮਸੋਤ, ਜੰਗਲਾਤ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ, ਛਪਾਈ ਅਤੇ ਲਿਖਣ ਸਮੱਗਰੀ ਮੰਤਰੀ ਪੰਜਾਬ ਵੱਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ।
ਇਹ ਜਾਣਕਾਰੀ ਡਿਪਟੀ ਕਮਿਸ਼ਨਰ, ਸ਼੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦਿੱਤੀ।