ਐਸ.ਏ.ਐਸ. ਨਗਰ 18 ਅਗਸਤ 2021
ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀਮਤੀ ਕੋਮਲ ਮਿਤਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਿੰਡ ਸੋਤਲ ਦੇ ਲੋੜਵੰਦ ਤੇ ਦਿਵਿਆਂਗ ਕਰਮ ਦੀਨ ਪੁੱਤਰ ਸੁਗੀਰ ਮੁਹੰਮਦ ਨੂੰ ਟਰਾਈ ਸਾਈਕਲ ਭੇਟ ਕੀਤਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਰੈੱਡ ਕਰਾਸ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਫਸਟ ਏਡ ਟੇ੍ਰਨਿੰਗ, ਪੇਸ਼ੈਂਟ ਕੇਅਰ ਅਟੈਂਡੈਂਟ ਸਰਵਿਸ, ਸਸਤੀ ਰੋਟੀ ਸਕੀਮ, ਜਨ ਔਸ਼ਧੀ ਸਟੋਰ ਸਕੀਮ ਅਤੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਆਕਸੀਜਨ ਕੰਸਨਟਰੇਟਰ ਬੈਂਕ ਦੀ ਸਹੂਲਤ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਲੋੜਵੰਦਾਂ ਦੀ ਮਦਦ ਲਈ ਹਰ ਸਮੇਂ ਤਤਪਰ ਰਹਿੰਦੀ ਹੈ।
ਇਸ ਮੌਕੇ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਕਮਲੇਸ਼ ਕੁਮਾਰ ਕੌਸ਼ਲ ਨੇ ਦੱਸਿਆ ਕਿ ਕਰਮਦੀਨ ਦੀਆਂ ਦੋਵੇਂ ਲੱਤਾਂ ਕੰਮ ਨਹੀਂ ਕਰਦੀਆਂ ਹਨ, ਜਿਸ ਬਾਰੇ ਸੰਸਥਾ ਨੂੰ ਪਤਾ ਚੱਲਣ ਉਤੇ ਉਸ ਨੂੰ ਟਰਾਈ ਸਾਈਕਲ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਸਕੀਮ ਆਰਟੀਫਿਸ਼ਲ ਲਿੰਬਸ ਮੈਨੂਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ, ਕੁਰਾਲੀ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਮਸਨੂਈ ਅੰਗ, ਟਰਾਈ ਸਾਈਕਲ, ਸੁਣਨ ਵਾਲੀਆਂ ਮਸ਼ੀਨਾਂ, ਵੀਲ੍ਹ ਚੇਅਰ ਆਦਿ ਮੁਫ਼ਤ ਮੁਹੱਈਆ ਕਰਵਾਏ ਜਾਂਦੇ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਲੋੜਵੰਦ ਨੂੰ ਸਾਮਾਨ ਦੀ ਲੋੜ ਹੈ ਤਾਂ ਉਹ ਸੰਸਥਾ ਨਾਲ ਸੰਪਰਕ ਕਰ ਸਕਦਾ ਹੈ।

English






