ਵਿਧਾਇਕ ਨੇ ਪਿੰਡ ਪੁਰਖਾਲੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ
ਰੂਪਨਗਰ ਵਿਧਾਨ ਸਭਾ ਹਲਕੇ ਵਿੱਚ 4 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ
ਰੂਪਨਗਰ, 27 ਜਨਵਰੀ :- ਸਿਹਤ ਸਹੂਲਤਾਂ ਦੇ ਖੇਤਰ ਵਿੱਚ ਆਮ ਆਦਮੀ ਕਲੀਨਿਕ ਇੱਕ ਨਵੀਂ ਕ੍ਰਾਂਤੀ ਦੀ ਸ਼ੁਰੂਆਤ ਹੈ ਅਤੇ ਸੂਬਾ ਸਰਕਾਰ ਆਪਣੇ ਕੀਤੇ ਵਾਅਦੇ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਨਿਰੰਤਰ ਯਤਨਸ਼ੀਲ਼ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਪਿੰਡ ਪੁਰਖਾਲੀ ਵਿਖੇ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਵੇਲੇ ਕੀਤਾ ਗਿਆ।
ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ 100 ਆਮ ਆਦਮੀ ਕਲਿਨਿਕ 15 ਅਗਸਤ ਨੂੰ ਖੋਲ੍ਹੇ ਗਏ ਤੇ ਅੱਜ 500 ਹੋਰ ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਜਾ ਰਹੇ ਹਨ।
ਹਲਕਾ ਵਿਧਾਇਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਰੂਪਨਗਰ ਵਿਚ ਪਹਿਲਾ 7 ਆਮ ਆਦਮੀ ਕਲੀਨਿਕ ਸੀ ਤੇ ਅੱਜ 13 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਨਾਲ ਇਨ੍ਹਾਂ ਦੀ ਗਿਣਤੀ 20 ਹੋ ਗਈ ਹੈ। ਉਨ੍ਹਾਂ ਕਿਹਾ ਕਿ ਰੂਪਨਗਰ ਵਿਧਾਨ ਸਭਾ ਹਲਕੇ ਵਿੱਚ 2 ਆਮ ਆਦਮੀ ਕਲੀਨਿਕ ਪਹਿਲਾਂ ਹੀ ਮੌਜੂਦ ਸਨ ਤੇ ਅੱਜ 4 ਹੋਰ ਨਵੇਂ ਆਮ ਆਦਮੀ ਕਲੀਨਿਕ ਪੁਰਖਾਲੀ, ਮਿੰਨੀ ਸਕੱਤਰੇਤ ਰੂਪਨਗਰ, ਪਿੰਡ ਅਬਿਆਣਾ ਤੇ ਪਿੰਡ ਕਾਹਨਪੁਰ ਖੂਹੀ ਵਿਖੇ ਖੋਲ੍ਹੇ ਗਏ ਹਨ।
ਐਡਵੋਕੇਟ ਦਿਨੇਸ਼ ਚੱਢਾ ਨੇ ਦੱਸਿਆ ਕਿ ਇਹ ਆਮ ਆਦਮੀ ਕਲੀਨਿਕ ਰੋਜ਼ਾਨਾ ਸੈਕੜੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤ ਦੇਣ ਵਿੱਚ ਸਹਾਈ ਸਿੱਧ ਹੋਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਸਿਹਤ ਸਹੂਲਤ ਦੇਣ ਲਈ ਇਹ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ। ਜਿਸ ਨਾਲ ਮੁਫਤ ਦਵਾਈਆਂ, ਟੈਸਟ ਅਤੇ ਮਾਹਿਰ ਡਾਕਟਰਾਂ ਦੀ ਸਹੂਲਤ ਆਮ ਲੋਕਾਂ ਨੂੰ ਹੋਰ ਬਿਹਤਰ ਢੰਗ ਨਾਲ ਦਿੱਤੀ ਜਾ ਰਹੀ ਹੈ।
ਇਸ ਮੌਕੇ ਉਨ੍ਹਾਂ ਆਮ ਆਦਮੀ ਕਲੀਨਿਕ ਪੁਰਖਾਲੀ ਦੇ ਸਟਾਫ਼ ਡਾ. ਕਰਨਬੀਰ ਸਿੰਘ ਥਾਪਰ, ਫਾਰਮਸਿਸਟ ਸੀਮਾ, ਲੈਬ ਟੈਕਨੀਸ਼ੀਅਨ ਸ਼੍ਰੀਮਤੀ ਪਵਨਪ੍ਰੀਤ ਕੌਰ, ਐਲ.ਐਚ.ਵੀ ਊਸ਼ਾ ਦੇਵੀ, ਐਸ.ਆਈ. ਜਗਦੀਸ਼ ਸਿੰਘ ਅਤੇ ਐਚ.ਸੀ.ਡਬਲਿਊ ਵਿਸ਼ਾਲ ਮੋਹਨ ਸ਼ਰਮਾ ਨਾਲ ਮੀਟਿੰਗ ਕਰਦਿਆਂ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਐਸਡੀਐਮ ਰੂਪਨਗਰ ਸ. ਹਰਬੰਸ ਸਿੰਘ, ਐਸਐਮਓ ਡਾ. ਅਨੰਦ ਘਈ, ਸਰਪੰਚ ਦਿਲਬਰ ਸਿੰਘ ਪੁਰਖਾਲੀ, ਆਮ ਆਦਮੀ ਪਾਰਟੀ ਦੇ ਵਰਕਰ ਐਡਵੋਕੇਟ ਸਤਨਾਮ ਸਿੰਘ ਗਿੱਲ, ਐਡਵੋਕੇਟ ਵਿਕਰਮ ਗਰਗ, ਸ਼ਿਵ ਕੁਮਾਰ ਸੈਣੀ, ਅਮਨਦੀਪ ਸਿੰਘ, ਪਰਮਜੀਤ ਸਿੰਘ ਪਿੰਕੀ, ਸੁਖਦੇਵ ਸਿੰਘ ਮੀਆਂਪੁਰ, ਚਰਨ ਸਿੰਘ ਬਰਦਾਰ, ਹਰਭਾਗ ਸਿੰਘ ਬੜੀ, ਬੌਬੀ ਪੰਜੋਲਾ, ਤਰਸੇਮ ਸਿੰਘ, ਸਤਨਾਮ ਸਿੰਘ ਖੇੜੀ ਰਣਜੀਤ ਸਿੰਘ ਹੈਪੀ ਅਤੇ ਹੋਰ ਇਲਾਕਾ ਨਿਵਾਸੀ ਹਾਜ਼ਰ ਸਨ।

English






