ਸੰਗਰੂਰ, 30 ਜੁਲਾਈ 2020
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਜ਼ਿਲ੍ਹੇ ਦੇ ਘਰਾਚੋਂ ਪਿੰਡ ਦੀ ਸ਼ਾਮਲਾਟ ਜ਼ਮੀਨ ਦੀ ਫ਼ਰਜ਼ੀ (ਡੰਮ੍ਹੀ) ਬੋਲੀ ਬਾਰੇ ਸਮਾਂਬੱਧ ਜੁਡੀਸ਼ੀਅਲ ਜਾਂਚ ਕਰਵਾਵੇ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਵੰਤ ਸਿੰਘ ਘੁੱਲੀ ਵੱਲੋਂ ਜਾਰੀ ਸਾਂਝੇ ਬਿਆਨ ਰਾਹੀਂ ਕਿਹਾ ਕਿ ਘਰਾਚੋਂ ਦੇ ਇਸ ਸੰਵੇਦਨਸ਼ੀਲ ਮਾਮਲੇ ਪਿੱਛੇ ਸਿੱਖਿਆ ਮੰਤਰੀ ਅਤੇ ਸੰਗਰੂਰ ਤੋਂ ਵਿਧਾਇਕ ਵਿਜੈ ਇੰਦਰ ਸਿੰਗਲਾ ਨੂੰ ਮੁੱਖ ਤੌਰ ‘ਤੇ ਜ਼ਿੰਮੇਵਾਰ ਦੱਸਿਆ। ਉਨ੍ਹਾਂ ਭਵਾਨੀਗੜ੍ਹ ਪੁਲਸ ਵੱਲੋਂ ਸਰਕਾਰ ਦੀ ਧੱਕੇਸ਼ਾਹੀ ਖ਼ਿਲਾਫ਼ ਲੜਾਈ ਲੜ ਰਹੇ ਦਲਿਤ ਪਰਿਵਾਰਾਂ ‘ਤੇ ਅੱਤਿਆਚਾਰ ਕਰਨ ਦਾ ਦੋਸ਼ ਲਗਾਉਂਦੇ ਹੋਏ ਸਵਾ 100 ਦੇ ਕਰੀਬ ਦਲਿਤਾਂ ਨੂੰ ਥਾਣੇ ‘ਚ ਬੰਦ ਰੱਖਣ ਦੀ ਜ਼ੋਰਦਾਰ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ‘ਚ ਹੱਕ ਦੀ ਆਵਾਜ਼ ਉਠਾ ਰਹੇ ਪਿੰਡ ਵਾਸੀਆਂ ‘ਤੇ ਦਰਜ ਕੀਤੇ ਮੁਕੱਦਮੇ ਤੁਰੰਤ ਵਾਪਸ ਕੀਤੇ ਜਾਣ। ਇਸ ਦੇ ਨਾਲ ਹੀ ਮਾਮਲੇ ਦੀ ਸਮਾਂਬੱਧ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ।
ਉਨ੍ਹਾਂ ਦੋਸ਼ ਲਗਾਇਆ ਕਿ ਵਿਜੈਇੰਦਰ ਸਿੰਗਲਾ ਆਪਣੇ ਚਹੇਤਿਆਂ ਲਈ ਪਿੰਡ ਅਤੇ ਸਮਾਜ ਵਿਚ ਕੁੜੱਤਣ ਪੈਦਾ ਕਰ ਰਿਹਾ ਹੈ।

English






