ਸੰਸਦ ਮੈਂਬਰ ਮੀਤ ਹੇਅਰ ਨੇ ਕੈਬਨਿਟ ਮੰਤਰੀ ਡਾ. ਰਵਜੋਤ ਦੀ ਮੌਜੂਦਗੀ ਵਿੱਚ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਕੀਤਾ ਸ਼ਾਮਲ
ਤਰਨਤਾਰਨ, 3 ਨਵੰਬਰ 2025
ਤਰਨਤਾਰਨ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਭਾਜਪਾ ਅਤੇ ਕਾਂਗਰਸ ਨਾਲ ਜੁੜੇ ਕਈ ਸਥਾਨਕ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ।
ਭਾਜਪਾ ਤੋਂ ਨਗਰ ਨਿਗਮ ਚੋਣਾਂ ਲੜ ਚੁੱਕੇ ਬਾਬਾ ਬਿਕਰਾਂਤ, ਕਾਂਗਰਸ ਤੋਂ ਨਗਰ ਨਿਗਮ ਚੋਣਾਂ ਲੜਨ ਵਾਲੇ ਹਰਪ੍ਰੀਤ ਸਿੰਘ ਅਤੇ ਸਥਾਨਕ ਪ੍ਰਮੁੱਖ ਸ਼ਖਸੀਅਤ ਮਨਜੀਤ ਕੌਰ ਅੱਜ ਰਸਮੀ ਤੌਰ ‘ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਪਾਰਟੀ ਪ੍ਰਤੀ ਆਪਣਾ ਸਮਰਥਨ ਪ੍ਰਗਟ ਕੀਤਾ।
ਸੰਸਦ ਮੈਂਬਰ ਮੀਤ ਹੇਅਰ ਨੇ ਕੈਬਨਿਟ ਮੰਤਰੀ ਡਾ. ਰਵਜੋਤ, ਵਿਧਾਇਕ ਗੁਰਦੀਪ ਰੰਧਾਵਾ, ਵਿਜੇ ਸਿੰਗਲਾ ਗੁਰਪ੍ਰੀਤ ਜੀਪੀ ਅਤੇ ਹੋਰ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਇਨ੍ਹਾਂ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਪਾਰਟੀ ਆਗੂਆਂ ਨੇ ਸਾਰੇ ਨਵੇਂ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਪਾਰਟੀ ਦੀ ਵਿਚਾਰਧਾਰਾ ਨਾਲ ਜੁੜਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ।
ਇਸ ਮੌਕੇ ਮੀਤ ਹੇਅਰ ਨੇ ਕਿਹਾ ਕਿ ਇਨ੍ਹਾਂ ਸਾਰੇ ਆਗੂਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ। ਜਨਤਾ ਹੁਣ ਸਾਫ਼-ਸੁਥਰੀ ਰਾਜਨੀਤੀ ਨੂੰ ਅਪਣਾ ਰਹੀ ਹੈ। ਸਾਨੂੰ ਵਿਸ਼ਵਾਸ ਹੈ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਇਸ ਜਿਮਨੀ ਚੋਣ ਵਿੱਚ ਵੱਡੇ ਫਰਕ ਨਾਲ ਜਿੱਤਣਗੇ।
ਮੀਤ ਹੇਅਰ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਉਨ੍ਹਾਂ ਪਾਰਟੀਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ ਜਿਨ੍ਹਾਂ ਨੇ ਪੰਜਾਬ ਨੂੰ ਸਾਲਾਂ ਤੋਂ ਲੁੱਟਿਆ ਅਤੇ ਬਰਬਾਦ ਕੀਤਾ ਹੈ। ਆਮ ਆਦਮੀ ਪਾਰਟੀ ਵਿਕਾਸ, ਪਾਰਦਰਸ਼ਤਾ ਅਤੇ ਜਨਤਕ ਸੇਵਾ ਦੇ ਰਾਹ ‘ਤੇ ਚੱਲਦਿਆਂ ਲੋਕਾਂ ਦੀਆਂ ਉਮੀਦਾਂ ਦੀ ਪਾਰਟੀ ਬਣ ਗਈ ਹੈ।
ਸਾਰੇ ਨਵੇਂ ਮੈਂਬਰਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੂਰਾ ਵਿਸ਼ਵਾਸ ਪ੍ਰਗਟ ਕੀਤਾ ਅਤੇ ਪਾਰਟੀ ਦੇ “ਰੰਗਲਾ ਪੰਜਾਬ” ਦੇ ਮਿਸ਼ਨ ਨੂੰ ਅੱਗੇ ਵਧਾਉਣ ਦਾ ਵਾਅਦਾ ਕੀਤਾ।

English






