ਰੂਪਨਗਰ ਜ਼ਿਲ੍ਹੇ ਚ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰ10 ਜੁਲਾਈ ਤੱਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਕਰਨਗੇ: ਸੋਨਾਲੀ ਗਿਰੀ

ਸੇਵਾ ਕੇਂਦਰ ਵੀ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਕਰਨਗੇ
ਇਸ ਮਿਆਦ ਦੇ ਦੌਰਾਨ ਦਫਤਰਾਂ ਵਿਚ ਏ.ਸੀ. ਦੀ ਵਰਤੋਂ ਨਹੀਂ ਕੀਤੀ ਜਾਏਗੀ
ਰੂਪਨਗਰ, 2 ਜੁਲਾਈ 2021
ਰਾਜ ਸਰਕਾਰ ਦੁਆਰਾ ਦਫ਼ਤਰਾਂ ਦੇ ਸਮੇਂ ਸੰਬੰਧੀ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਰੂਪਨਗਰ ਜ਼ਿਲ੍ਹੇ ਚ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫਤਰ 10 ਜੁਲਾਈ 2021 ਤੱਕ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਕਰਨਗੇ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਨੇ ਦੱਸਿਆ ਕਿ ਬਿਜਲੀ ਦੀ ਖਪਤ ਨੂੰ ਘਟਾਉਣ ਲਈ ਰਾਜ ਸਰਕਾਰ ਨੇ ਫੈਸਲਾ ਲਿਆ ਹੈ ਕਿ ਪੰਜਾਬ ਦੇ ਸਾਰੇ ਸਰਕਾਰੀ ਦਫਤਰ ਸਵੇਰੇ 8.00 ਵਜੇ ਤੋਂ ਦੁਪਹਿਰ 2.00 ਵਜੇ ਤੱਕ ਕੰਮ ਕਰਨਗੇ। ਇਸ ਸਮੇ ਦੌਰਾਨ ਦਫਤਰਾਂ ਵਿਚ ਏਅਰ ਕੰਡੀਸ਼ਨਰ ਦੀ ਵਰਤੋਂ ਨਹੀਂ ਕੀਤੀ ਜਾਏਗੀ l ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ ਵੀ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਕੰਮ ਕਰਨਗੇ l
ਸ੍ਰੀਮਤੀ ਸੋਨਾਲੀ ਗਿਰੀ ਨੇ ਰੂਪਨਗਰ ਜ਼ਿਲ੍ਹੇ ਦੇ ਸਾਰੇ ਵਿਭਾਗਾਂ ਨੂੰ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਪਾਲਣ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਤੁਰੰਤ ਲਾਗੂ ਹੋਣਗੇ।