ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਭਲਕੇ 09 ਵਜੇ ਤੋਂ 02 ਵਜੇ ਤੱਕ ਖੁੱਲੇ ਰਹਿਣਗੇ – ਵਧੀਕ ਡਿਪਟੀ ਕਮਿਸ਼ਨਰ ਪੰਚਾਲ

– ਵਿਸ਼ਵਕਰਮਾ ਦਿਵਸ ਮੌਕੇ ਸਮਾਂ ਸਵੇਰੇ 11 ਵਜੇ ਤੋਂ ਸ਼ਾਮ 05 ਵਜੇ ਤੱਕ ਹੋਵੇਗਾ
ਲੁਧਿਆਣਾ, 04 ਅਕਤੂਬਰ (000) – ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਮਿਤ ਕੁਮਾਰ ਪੰਚਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੇ ਸਾਰੇ ਸੇਵਾ ਕੇਂਦਰ ਭਲਕੇ 05 ਅਕਤੂਬਰ, 2022 ਨੂੰ ਦੁਸ਼ਹਿਰੇ ਦੇ ਤਿਉਂਹਾਰ ਮੌਕੇ ਸਵੇਰੇ 09 ਵਜੇ ਤੋਂ 02 ਵਜੇ ਤੱਕ ਖੁੱਖੇ ਰਹਿਣਗੇ।

ਇਸ ਤੋਂ ਇਲਾਵਾ ਸ੍ਰੀ ਪੰਚਾਲ ਨੇ ਅੱਗੇ ਦੱਸਿਆ ਕਿ 25 ਅਕਤੂਬਰ, 2022 ਨੂੰ ਵਿਸ਼ਵਕਰਮਾ ਦਿਵਸ ਮੌਕੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 11 ਵਜੇ ਤੋਂ ਸ਼ਾਮ 05 ਵਜੇ ਤੱਕ ਹੋਵੇਗਾ।

ਜ਼ਿਲ੍ਹਾ ਵਾਸੀ ਉਪਰੋਕਤ ਸਮੇਂ ਦੌਰਾਨ ਸੇਵਾ ਕੇਂਦਰਾਂ ਦੀਆਂ ਸੇਵਾਵਾਂ ਲੈ ਸਕਦੇ ਹਨ।

 

ਹੋਰ ਪੜ੍ਹੋ :-  ਮੂੰਗੀ ਅਤੇ ਮੱਕੀ ਦੀਆਂ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਜਗਰਾਉਂ ‘ਚ ਲੱਗਣਗੇ ਪ੍ਰੋਸੈਸਿੰਗ ਅਤੇ ਡਰਾਇਰ ਪਲਾਂਟ – ਕੁਲਦੀਪ ਸਿੰਘ ਧਾਲੀਵਾਲ