
ਅੱਜ ਨਿਗਮ ਤੇ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀਆਂ ਨਾਲ ਪ੍ਰੋਜੈਕਟ ਦਾ ਲਿਆ ਜਾਇਜ਼ਾ
ਹੋਰ ਪੜ੍ਹੋ :-7 ਅਪ੍ਰੈਲ ਤੋਂ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲੇ ਰਹਿਣਗੇ ਸੇਵਾ ਕੇਂਦਰ: ਡਿਪਟੀ ਕਮਿਸ਼ਨਰ ਪ੍ਰੀਤੀ ਯਾਦਵ
ਉਨ੍ਹਾਂ ਇਹ ਵੀ ਕਿਹਾ ਕਿ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸਲਿੱਪ ਰੋਡ ‘ਤੇ ਸਾਰੇ ਕਬਜ਼ਿਆਂ ਨੂੰ ਹਟਾਇਆ ਜਾਵੇ ਤਾਂ ਜੋ ਟ੍ਰੈਫਿਕ ਜਾਮ ਕਾਰਨ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਲੁਧਿਆਣਾ ਪੱਛਮੀ ਦੇ ਵਿਧਾਇਕ ਸ੍ਰੀ ਗੋਗੀ ਨੇ ਦੱਸਿਆ ਕਿ ਇਹ ਐਲੀਵੇਟਿਡ ਰੋਡ ਫਿਰੋਜ਼ਪੁਰ ਰੋਡ ‘ਤੇ ਬਾੜੇਵਾਲ ਰੋਡ ਕੱਟ ਤੋਂ ਸ਼ੁਰੂ ਹੋ ਕੇ ਭਾਰਤ ਨਗਰ ਚੌਕ ਤੋਂ ਹੁੰਦੀ ਹੋਈ ਸਮਰਾਲਾ ਚੌਕ ਤੱਕ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੱਲ ਰਹੇ ਨਿਰਮਾਣ ਕਾਰਜ਼ਾਂ ਕਰਕੇ ਕਈ ਵਾਰ ਲੋਕਾਂ ਨੂੰ ਆਵਾਜਾਈ ਵਿੱਚ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਅੱਜ ਨਗਰ ਨਿਗਮ ਲੁਧਿਆਣਾ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨ.ਐਚ.ਏ.ਆਈ.) ਦੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਇਸ ਪ੍ਰੋਜੈਕਟ ਦਾ ਦੌਰਾ ਕੀਤਾ ਅਤੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ।

English





