ਅਮਨ ਅਰੋੜਾ ਵੱਲੋਂ ਪੱਤਰਕਾਰ ਬਹਾਦਰ ਸਿੰਘ ਮਰਦਾਂਪੁਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

AMAN ARORA
ਅਮਨ ਅਰੋੜਾ ਵੱਲੋਂ ਪੱਤਰਕਾਰ ਬਹਾਦਰ ਸਿੰਘ ਮਰਦਾਂਪੁਰ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 22 ਫਰਵਰੀ 2023

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ੍ਰੀ ਅਮਨ ਅਰੋੜਾ ਨੇ ਰਾਜਪੁਰਾ ਤੋਂ ਪੰਜਾਬੀ ਟ੍ਰਿਬਿਊਨ ਅਖ਼ਬਾਰ ਦੇ ਪੱਤਰਕਾਰ ਸ੍ਰੀ ਬਹਾਦਰ ਸਿੰਘ ਮਰਦਾਂਪੁਰ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਹੋਰ ਪੜ੍ਹੋ – ਲੁਧਿਆਣਾ ਦੇ 968 ਪਿੰਡਾਂ ਦੇ ਵਸਨੀਕਾਂ ਨੂੰ ਜਲਦ ਮਿਲੇਗਾ ਜਾਇਦਾਦ ਦਾ ਹੱਕ-ਕੇਸ਼ਵ ਹਿੰਗੋਨੀਆਂ

ਬਹਾਦਰ ਸਿੰਘ ਮਰਦਾਂਪੁਰ (65) ਨੇ ਅੱਜ ਸਵੇਰੇ ਪਿੰਡ ਮਰਦਾਂਪੁਰ (ਰਾਜਪੁਰਾ) ਵਿਖੇ ਆਖਰੀ ਸਾਹ ਲਿਆ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ ਅਤੇ ਬੇਟੀ ਸ਼ਾਮਲ ਹਨ।ਸ੍ਰੀ ਅਮਨ ਅਰੋੜਾ ਨੇ ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਅਤੇ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ।

ਇਸ ਦੌਰਾਨ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਅਤੇ ਡਾਇਰੈਕਟਰ ਸ੍ਰੀਮਤੀ ਸੋਨਾਲੀ ਗਿਰਿ ਨੇ ਵੀ ਇਸ ਦੁੱਖ ਦੀ ਘੜੀ ਵਿੱਚ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।