18 ਵਿਭਾਗਾਂ ਨੇ ਇਕੋ ਹੀ ਛੱਤ ਥੱਲੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਸਹੂਲਤਾਂ
ਸੁਵਿਧਾ ਕੈਪ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 20 ਨਵੰਬਰ 2021
ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਸੁਵਿਧਾ ਕੈਂਪ ਲਗਾ ਕੇ ਲੋਕਾਂ ਨੂੰ ਸੁੱਖ ਸੁਵਿਧਾਵਾਂ ਪਹੁੰਚਾਉਣ ਲਈ ਉਨਾਂ ਦੇ ਦਵਾਰ ਤੱਕ ਪੁੱਜੀ ਹੈ ਅਤੇ ਲੋਕਾਂ ਨੂੰ ਇਕੋ ਹੀ ਛੱਤ ਥੱਲੇ ਸਾਰੀ ਮੁੱਢਲੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬਚਤ ਹੋ ਸਕੇ।
ਹੋਰ ਪੜ੍ਹੋ :-ਪੰਜਾਬ ਦੇ ਮੁੱਦੇ ਇਕ-ਇਕ ਕਰਕੇ ਹੱਲ ਕੀਤੇ ਜਾਣਗੇ – ਚੰਨੀ
ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੇ ਅੱਜ ਕੇਂਦਰੀ ਵਿਧਾਨ ਸਭਾ ਹਲਕੇ ਅੰਦਰ ਆਈ.ਟੀ.ਆਈ. ਬੇਰੀ ਗੇਟ ਵਿੱਚ ਲਗਾਏ ਗਏ ਸੁਵਿਧਾ ਕੈਂਪ ਦਾ ਉਦਘਾਟਨ ਕਰਨ ਉਪਰੰਤ ਕੀਤਾ। ਸ੍ਰੀ ਸੋਨੀ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰ ਵਲੋ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ ਦਾ ਲਾਭ ਬਿਨਾਂ ਕਿਸੇ ਖੱਜਲ ਖੁਆਰੀ ਦੇ ਮੁਹੱਈਆ ਕਰਵਾਉਣਾ ਹੈ,ਜਿਸ ਤਹਿਤ ਰਾਜ ਭਰ ਵਿਚ ਸੁਵਿਧਾ ਕੈਪ ਲਗਾ ਕੇ ਲੋਕਾਂ ਨੂੰ ਘਰ ਦੇ ਨਜ਼ਦੀਕ ਹੀ ਸਾਰੀਆਂ ਸੇਵਾਵਾਂ ਇਕੋ ਹੀ ਛੱਤ ਥੱਲੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਦੇ ਸਮੇ ਅਤੇ ਪੈਸੇ ਦੀ ਬੱਚਤ ਅਤੇ ਸਰਕਾਰੀ ਦਫਤਰਾਂ ਦੇ ਚੱਕਰ ਵੀ ਨਾ ਮਾਰਣੇ ਪੈਣ।
ਸ਼੍ਰੀ ਸੋਨੀ ਨੇ ਸੁਵਿਧਾ ਕੈਂਪ ਵਿਚ ਵੱਖ ਵੱਖ ਵਿਭਾਗਾਂ ਵਲੋ ਲਗਾਏ ਗਏ ਸਟਾਲਾਂ ਦਾ ਨਰੀਖਣ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਸ੍ਰੀ ਸੋਨੀ ਨੇ ਦੱਸਿਆ ਕਿ ਅੱਜ ਦੇ ਇਸ ਸੁਵਿਧਾ ਕੈਂਪ ਵਿੱਚ 18 ਵਿਭਾਗਾਂ ਵਲੋਂ ਆਪਣੇ ਸਟਾਲ ਲਗਾ ਕੇ ਲੋਕਾਂ ਨੂੰ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ ਅਤੇ ਮੌਕੇ ਤੇ ਹੀ ਉਨਾਂ ਦੀਆਂ ਮੁਸ਼ਕਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਸਾਡੀ ਸਰਕਾਰ ਵਲੋ ਪਹਿਲਾਂ ਹੀ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦੇ ਦਿੱਤੇ ਹਨ। ਸ਼੍ਰੀ ਸੋਨੀ ਨੇ ਦੱਸਿਆ ਕਿ ਜਿੰਨ੍ਹਾਂ ਸ਼ਹਿਰ ਵਾਸੀਆਂ ਕੋਲ ਆਪਣੇ ਮਕਾਨ ਨਹੀ ਹਨ ਨੂੰ ਸਰਕਾਰ ਵਲੋ 1.50 ਲੱਖ ਰੁਪਏ ਦੀ ਸਹਾਇਤਾ ਵੀ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣਾ ਮਕਾਨ ਬਣਾ ਸਕਣ।
ਸ੍ਰੀ ਸੋਨੀ ਨੇ ਦੱਸਿਆ ਕਿ ਅੱਜ ਦੇ ਇਸ ਸੁਵਿਧਾ ਕੈਂਪ ਵਿੱਚ ਲੋਕਾਂ ਦਾ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕ ਆਪਣੇ ਕੰਮ ਕਰਵਾਉਣ ਲਈ ਇਥੇ ਪੁੱਜੇ ਹਨ। ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਲੋਕਾਂਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ ਅਤੇ ਉਨ੍ਹਾ ਕੋਲੋ ਕੇਵਲ ਜਰੂਰੀ ਦਾਸਤਾਵੇਜ ਹੀ ਲਏ ਜਾਣ। ਉਨਾਂ ਕਿਹਾ ਕਿ ਲੋਕਾਂ ਨੇ ਇਸ ਪ੍ਰੋਗਰਾਮ ਨੂੰ ਚੰਗਾ ਹੁੰਗਾਰਾ ਦਿੱਤਾ ਹੈ ਅਤੇ ਸਾਡੀ ਕੋਸ਼ਿਸ਼ ਹੋਵੇਗੀ ਇਸੇ ਤਰਾਂ ਦੇ ਕੈਂਪ ਭਵਿੱਖ ਵਿਚ ਵੀ ਲਗਾ ਕੇ ਲੋਕਾਂ ਦੀ ਕੰਮ ਉਨਾਂ ਦੇ ਘਰ ਨੇੜੇ ਪਹੁੰਚ ਕੇ ਕੀਤੇ ਜਾਣ।
ਉਨਾਂ ਦੱਸਿਆ ਕਿ ਇਨਾਂ ਕੈਂਪਾਂ ਵਿਚ ਬਿਜਲੀ ਬਿਲਾਂ ਦੇ ਬਕਾਇਆ ਰਾਸ਼ੀ ਦੀ ਮਆਫ਼ੀ, ਬੁਢਾਪਾ, ਵਿਧਵਾ, ਅੰਗਹੀਣ ਤੇ ਆਸ਼ਿਰਤਾਂ ਨੂੰ ਪੈਨਸ਼ਨ, ਪ੍ਰਧਾਨ ਮੰਤਰੀ ਯੋਜਨਾ ਅਧੀਨ ਪੱਕਾ ਮਕਾਨ ਬਨਾਉਣ ਲਈ ਦਰਖਾਸਤ, ਬਿਜਲੀ ਕੁਨੈਕਸ਼ਨ , ਘਰਾਂ ਵਿਚ ਪਖਾਨੇ, ਐਲ ਪੀ ਜੀ ਗੈਸ ਕੁਨੈਕਸ਼ਨ, ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਵਜੀਫੇ, ਬੇਰੁਜ਼ਗਾਰਾਂ ਲਈ ਨੌਕਰੀ ਦੇ ਪ੍ਰਸਤਾਵ ਤੇ ਕਰਜ਼ਾ ਸਹੂਲਤਾਂ, ਬੱਸ ਪਾਸ, ਜ਼ਮੀਨਾਂ ਤੇ ਪਲਾਟਾਂ ਦੇ ਇੰਤਕਾਲ, ਕਣਕ ਦੇ ਬੀਜ ਦੀ ਸਬਸਿਡੀ ਲਈ ਬਿਨੈ ਪੱਤਰ, ਮਨਰੇਗਾ ਦੇ ਜਾਬ ਕਾਰਡ ਆਦਿ ਤੋਂ ਇਲਾਵਾ ਹੋਰ ਵੀ ਵਿਭਾਗਾਂ ਦੀਆਂ ਸਕੀਮਾਂ ਦੇ ਲਾਭ ਮੌਕੇ ਉਤੇ ਦਿੱਤੇ ਗਏ ਹਨ, ਜੋ ਕਿ ਪ੍ਰਸ਼ਾਸਨ ਦਾ ਬਹੁਤ ਵਧੀਆ ਉਦਮ ਹੈ।
ਪ੍ਰੈਸ ਪੱਤਰਕਾਰਾਂ ਦੇ ਇਕ ਸਵਾਲ ਦੇ ਜਵਾਬ ਵਿੱਚ ਸ੍ਰੀ ਸੋਨੀ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਤਿੰਨੇ ਕਾਲੇ ਕਾਨੂੰਨ ਰੱਦ ਕਰ ਦਿੱਤੇ ਹਨ। ਪਰ ਇਹ ਫੈਸਲਾ ਪਹਿਲਾਂ ਹੀ ਲੈ ਲੈਣਾ ਚਾਹੀਦਾ ਸੀ ਤਾਂ ਜੋ ਸਾਡੇ 700 ਤੋਂ ਵੱਧ ਸ਼ਹੀਦ ਨਾ ਹੁੰਦੇ। ਉਨਾਂ ਕਿਹਾ ਕਿ ਤਿੰਨੇ ਕਾਨੂੰਨਾਂ ਦੇ ਰੱਦ ਹੋਣ ਨਾਲ ਪੰਜਾਬ, ਪੰਜਾਬੀਅਤ ਅਤੇ ਕਿਸਾਨਾਂ ਦੀ ਜਿੱਤ ਹੋਈ ਹੈ। ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਕੰਮ ਦੇ ਆਧਾਰ ਤੇ ਵੋਟਾਂ ਪਾਉਣਗੇ ਅਤੇ ਮੁੜ ਕਾਂਗਰਸ ਸਰਕਾਰ ਆਪਣੇ ਕੀਤੇ ਗਈ ਵਿਕਾਸ ਕਾਰਜਾਂ ਬਦੌਲਤ ਸੱਤਾ ਵਿੱਚ ਆਵੇਗੀ।
ਇਸ ਮੌਕੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਡਿਪਟੀ ਮੇਅਰ ਸ੍ਰੀ ਯੂਨਸ ਕੁਮਾਰ, ਚੇਅਰਮੈਨ ਸ੍ਰੀ ਮਹੇਸ਼ ਖੰਨਾ, ਚੇਅਰਮੈਨ ਸ੍ਰੀ ਅਰੁਣ ਕੁਮਾਰ ਪੱਪਲ, ਰੀਜਨਲ ਟਰਾਂਸਪੋਰਟ ਸਕੱਤਰ ਸ: ਅਰਸ਼ਦੀਪ ਸਿੰਘ, ਐਸ.ਡੀ.ਐਮ. ਸ੍ਰੀ ਟੀ. ਬੈਨਿਥ, ਸ੍ਰੀ ਪਰਮਜੀਤ ਸਿੰਘ ਬੱਤਰਾ ਸੀਨੀਅਰ ਵਾਈਸ ਚੇਅਰਮੈਨ ਮੀਡੀਅਮ ਸਕੇਲ ਇੰਡਸਟਰੀ, ਕੌਂਸਲਰ ਸ੍ਰੀ ਵਿਕਾਸ ਸੋਨੀ, ਸ੍ਰੀ ਸੁਰਿੰਦਰ ਕੁਮਾਰ ਛਿੰਦਾ, ਕੌਂਸਲਰ ਸ੍ਰੀਮਤੀ ਰਾਜਵੀਰ ਕੌਰ, ਕੌਂਸਲਰ ਸ੍ਰੀ ਸਰਬਜੀਤ ਸਿੰਘ ਭੱਟੀ, ਸ੍ਰੀ ਪਰਮਜੀਤ ਸਿੰਘ ਚੋਪੜਾ, ਸ੍ਰੀ ਗੁਰਦੇਵ ਸਿੰਘ ਦਾਰਾ, ਸ੍ਰੀ ਵਿਕਾਸ ਮਿਸ਼ਰਾ,
ਕੈਪਸ਼ਨ: ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਆਈ.ਟੀ.ਆਈ. ਬੇਰੀ ਗੇਟ ਵਿਖੇ ਲੱਗੇ ਸੁਵਿਧਾ ਕੈਪ ਦਾ ਉਦਘਾਟਨ ਕਰਦੇ ਹੋਏ। ਨਾਲ ਨਜ਼ਰ ਆ ਰਹੇ ਹਨ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਦੁੱਗ, ਡਿਪਟੀ ਮੇਅਰ ਸ੍ਰੀ ਯੂਨਸ ਕੁਮਾਰ, ਕੌਂਸਲਰ ਸ੍ਰੀ ਵਿਕਾਸ ਸੋਨੀ
ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਸੁਵਿਧਾ ਕੈਂਪਾਂ ਦਾ ਨਰੀਖਣ ਕਰਦੇ ਹੋਏ।
ਸ਼੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਸੁਵਿਧਾ ਕੈਂਪ ਦੌਰਾਨ ਲੋਕਾਂ ਨਾਲ ਗੱਲਬਾਤ ਕਰਦੇ ਹੋਏ।

English






