ਪਰਾਲੀ ਸੜਨ ਦੀਆਂ ਘਟਨਾਵਾਂ ਦੀ ਸ਼ਨਾਖਤ ਕਰਨ ਲਈ ਐਕਸ਼ਨ ਟੇਕਨ ਰਿਪੋਰਟ (ਏ.ਟੀ.ਆਰ) ਨਾਂ ਦਾ ਐਪ ਤਿਆਰ

news makahni
news makhani
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗੀ ਅਧਿਕਾਰੀਆਂ ਨੂੰ ਐਪ ਬਾਰੇ ਦਿੱਤੀ ਗਈ ਸਿਖਲਾਈ
ਵਿਭਾਗੀ ਅਧਿਕਾਰੀ ਪੋਰਟਲ ਤੇ ਅੱਗ ਲੱਗਣ ਵਾਲੀਆਂ ਘਟਨਾਵਾਂ ਦੀ ਐਕਸ਼ਨ ਟੇਕਨ ਰਿਪੋਰਟ ਅਪਲੋਡ ਕਰਨਗੇ
ਫਾਜ਼ਿਲਕਾ 30 ਅਗਸਤ :-  
ਝੋਨੇ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦਿਆਂ ਪਰਾਲੀ ਸਾੜਨ ਤੇ ਕੰਟਰੋਲ ਕਰਨ ਲਈ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਵੱਲੋਂ ਸੈਟੇਲਾਈਟ ਰਾਹੀਂ ਪਰਾਲੀ ਸੜਨ ਦੀਆਂ ਘਟਨਾਵਾਂ ਦੀ ਸ਼ਨਾਖਤ ਕਰਨ ਲਈ ਇੱਕ ਐਕਸ਼ਨ ਟੇਕਨ ਰਿਪੋਰਟ (ਏ.ਟੀ.ਆਰ) ਨਾਂ ਦਾ ਐਪ ਤਿਆਰ ਕੀਤਾ ਗਿਆ ਹੈ। ਜਿਸ ਅਧੀਨ ਨੋਡਲ ਅਫਸਰ, ਕਲੱਸਟਰ ਅਫਸਰ, ਪਟਵਾਰੀ, ਤਹਿਸੀਲਦਾਰ ਤੋਂ ਇਲਾਵਾ ਹੋਰ ਵੀ ਤਹਿਸੀਲ /ਜ਼ਿਲ੍ਹਾ ਪੱਧਰ ਦੇ ਅਫਸਰਾਂ ਦੇ ਪੋਰਟਲ ਤਿਆਰ ਕੀਤੇ ਗਏ ਹਨ। ਇਹ ਪ੍ਰਗਟਾਵਾ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਡਾ. ਅਨਿਲ ਸੂਦ ਅਤੇ ਸਹਾਇਕ ਵਾਤਾਵਾਰਨ ਇੰਜੀ. ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਸ਼ਪ੍ਰੀਤ ਸਿੰਘ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਵਿਭਾਗੀ ਅਧਿਕਾਰੀਆਂ ਨੂੰ ਸਿਖਲਾਈ ਦੇਣ ਮੌਕੇ ਕੀਤਾ।
ਡਾ. ਅਨਿਲ ਸੂਦ ਅਤੇ ਸ੍ਰ. ਅਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਪੋਰਟਲ ਤੇ ਅੱਗ ਲੱਗਣ ਵਾਲੀਆਂ ਘਟਨਾਵਾਂ ਸਬੰਧੀ ਐਕਸ਼ਨ ਟੇਕਨ ਰਿਪੋਰਟ ਤਿਆਰ ਕਰਕੇ ਅਪਲੋਡ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪੋਰਟਲ ਬਾਰੇ ਅੱਜ ਵਿਭਾਗੀ ਅਧਿਕਾਰੀਆਂ ਨੂੰ ਸਿਖਲਾਈ ਦਿੱਤੀ ਗਈ ਹੈ। ਹੁਣ ਜੇਕਰ ਕਿਤੇ ਵੀ ਕੋਈ ਪਰਾਲੀ ਨੂੰ ਅੱਗ ਲੱਗਣ ਦਾ ਪਤਾ ਲੱਗਦਾ ਹੈ ਤਾਂ ਵਿਭਾਗੀ ਅਧਿਕਾਰੀ ਇਸ ਪੋਰਟਲ ਰਾਹੀਂ ਆਪਣੀ ਐਕਸ਼ਨ ਟੇਕਨ ਰਿਪੋਰਟ ਦੇਣਗੇ।