ਸਿਆਸੀ ਦਖਲਅੰਦਾਜ਼ੀ ਰਾਹੀਂ ਦਲਿਤ ਭਾਈਚਾਰੇ ਦੇ ਸਸ਼ਕਤੀਕਰਨ ਦੀ ਮੁਹਿੰਮ ਨੂੰ ਦਬਾਉਣ ਦੀ ਕੋਸ਼ਿਸ਼ —- ਕੈਂਥ
ਚੰਡੀਗੜ੍ਹ, 28 ਮਈ: ਨੈਸ਼ਨਲ ਸਡਿਊਲਡ ਕਾਸਟ ਅਲਾਇੰਸ (ਐਨਐਸਸੀਏ) ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਵਿੱਚੋਂ ਰਾਜ ਸਭਾ ਮੈਂਬਰ ਲਈ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਵਿੱਚੋਂ ਕਿਸੇ ਇੱਕ ਨੂੰ ਮੈਦਾਨ ਵਿੱਚ ਉਤਾਰਨ ਦੀ ਅਪੀਲ ਕੀਤੀ ਹੈ। ਨੈਸ਼ਨਲ ਸਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਕੋਲ ਅਨੁਸੂਚਿਤ ਜਾਤੀ ਨਾਲ ਸਬੰਧਤ ਕੁਲਵੰਤ ਸਿੰਘ ਮੁਹਾਲੀ ਸਮੇਤ 29 ਵਿਧਾਇਕ ਹਨ। ਰਾਜ ਸਭਾ ਦੇ ਮੈਂਬਰ ਵਜੋਂ ਅਨੁਸੂਚਿਤ ਜਾਤੀਆਂ ਨੂੰ ਨਜ਼ਰਅੰਦਾਜ਼ ਕਰਨਾ ਸਮਾਜ ਦੇ 35 ਫੀਸਦੀ ਦੇ ਸਿਆਸੀ ਸਸ਼ਕਤੀਕਰਨ ਦੀ ਮੁਹਿੰਮ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਅਨੁਸੂਚਿਤ ਜਾਤੀ ਰਾਜਨੀਤਿਕ ਪ੍ਰਤੀਨਿਧਤਾ ਤੋਂ ਵਾਂਝਿਆ ਰੱਖਣ ਦੀ ਆਮ ਆਦਮੀ ਪਾਰਟੀ ਦੀ ਨਿੰਦਾ ਕਰਦਾ ਹੈ। ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਰਾਜ ਸਭਾ ਮੈਂਬਰਾਂ ਦੀ ਉਮੀਦਵਾਰੀ ‘ਤੇ ਮੁੜ ਵਿਚਾਰ ਕਰਨ ਅਤੇ ਅਨੁਸੂਚਿਤ ਜਾਤੀ ਦੇ ਆਗੂ ਨੂੰ ਪੰਜਾਬ ਤੋਂ ਰਾਜ ਸਭਾ ਲਈ ਭੇਜਣ, ਤਾਂ ਜੋ ਭਾਰਤੀ ਸੰਸਦ ਦੇ ਉਪਰਲੇ ਸਦਨ ਵਿੱਚ ਦਲਿਤ ਭਾਈਚਾਰੇ ਨੂੰ ਉਚਿਤ ਪ੍ਰਤੀਨਿਧਤਾ ਮਿਲ ਸਕੇ।

English






