ਜ਼ਿਲੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਲਈ ਚੋਣ ਅਮਲੇ ਦੀ ਹੋਈ ਪਹਿਲੀ ਰਿਹਰਸਲ

ਜ਼ਿਲੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਲਈ ਚੋਣ ਅਮਲੇ ਦੀ ਹੋਈ ਪਹਿਲੀ ਰਿਹਰਸਲ
ਜ਼ਿਲੇ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਲਈ ਚੋਣ ਅਮਲੇ ਦੀ ਹੋਈ ਪਹਿਲੀ ਰਿਹਰਸਲ
ਬਰਨਾਲਾ, 28 ਜਨਵਰੀ 2022
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਬਰਨਾਲਾ ਦੇ ਤਿੰਨੇ ਵਿਧਾਨ ਸਭਾ ਹਲਕਿਆਂ ਬਰਨਾਲਾ, ਭਦੌੜ ਤੇ ਮਹਿਲ ਕਲਾਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ ਗਈ।

ਹੋਰ ਪੜ੍ਹੋ :-ਉਮੀਦਵਾਰਾਂ ਦੇ ਅਪਰਾਧਿਕ ਪਿਛਕੋੜ ਬਾਰੇ ਵੋਟਰਾਂ ਦੀ ਜਾਣਕਾਰੀ ਲਈ ‘ਨੋਅ ਯੂਅਰ ਕੈਂਡੀਡੇਟ’ ਐਪ ਜਾਰੀ: ਜ਼ਿਲ੍ਹਾ ਚੋਣ ਅਫ਼ਸਰ

 ਜ਼ਿਲਾ ਚੋਣ ਅਫਸਰ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਤਿੰਨੇ ਵਿਧਾਨ ਸਭਾ ਹਲਕਿਆਂ ਲਈ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾ ਦਿੱਤੀ ਗਈ ਹੈ। ਸਬੰਧਤ ਰਿਟਰਨਿੰਗ ਅਫਸਰਾਂ ਦੀ ਦੇਖ-ਰੇਖ ਹੇਠ ਵਿਧਾਨ ਸਭਾ ਹਲਕਾ ਬਰਨਾਲਾ ਦੇ ਚੋਣ ਅਮਲੇ ਦੀ ਰਿਹਰਸਲ ਸੈਕਰਡ ਹਾਰਟ ਸਕੂਲ ਰਾਏਕੋਟ ਰੋਡ ਬਰਨਾਲਾ, ਮਹਿਲ ਕਲਾਂ ਹਲਕੇ ਦੇ ਅਮਲੇ ਦੀ ਰਿਹਰਸਲ ਸਰਕਾਰੀ ਸੀਨੀਅਰ ਸੈਕੰਡਰੀ ਕੰਨਿਆ ਸਕੂਲ ਬਰਨਾਲਾ ਤੇ ਵਿਧਾਨ ਸਭਾ ਹਲਕਾ ਭਦੌੜ ਦੀ ਰਿਹਰਸਲ ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਹੋਈ।
ਰਿਹਰਸਲ ਦੌਰਾਨ ਮਾਸਟਰ ਟਰੇਨਰਾਂ ਵੱਲੋਂ ਚੋਣ ਅਮਲੇ ਨਾਲ ਸਬੰਧਤ ਪ੍ਰੋਜ਼ਾਈਡਿੰਗ ਅਧਿਕਾਰੀਆਂ, ਸਹਾਇਕ ਪ੍ਰੋਜ਼ਾਈਡਿੰਗ ਅਧਿਕਾਰੀਆਂ ਤੇ ਪੋਲਿੰਗ ਅਫ਼ਸਰਾਂ ਨੂੰ ਵੋਟਿੰਗ ਪ੍ਰਕਿਰਿਆ ਦੀਆਂ ਬਾਰੀਕੀਆਂ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਪੋਸਟਲ ਬੈਲੇਟ ਬਾਰੇ ਵੀ ਵਿਸਥਾਰ ਵਿੱਚ ਜਾਣੂ ਕਰਵਾਇਆ ਗਿਆ।

ਇਸ ਮੌਕੇ ਜ਼ਿਲਾ ਚੋਣ ਅਫਸਰ ਨੇ ਸਬੰਧਤ ਚੋਣ ਅਮਲੇ ਨੂੰ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਆਪਸੀ ਤਾਲਮੇਲ ਨਾਲ ਨੇਪਰੇ ਚੜਾਉਣ ਦੀ ਹਦਾਇਤ ਕੀਤੀ ਤੇ ਚੋਣ ਸਟਾਫ਼ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨ ਲਈ ਆਖਿਆ। ਇਸ ਦੇ ਨਾਲ ਹੀ ਉਨਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ, ਦਬਾਅ ਜਾਂ ਲਾਲਚ ਤੋਂ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ।