ਵਿਧਾਨ ਸਭਾ ਚੋਣਾਂ 2022 ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ: ਗੁਰਵਿੰਦਰ ਜੌਹਲ 

ਵਿਧਾਨ ਸਭਾ ਚੋਣਾਂ 2022 ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ: ਗੁਰਵਿੰਦਰ ਜੌਹਲ 
ਵਿਧਾਨ ਸਭਾ ਚੋਣਾਂ 2022 ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ: ਗੁਰਵਿੰਦਰ ਜੌਹਲ 
ਰੂਪਨਗਰ, 19 ਜਨਵਰੀ 2022
ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ 2022 ਲਈ ਵੋਟਰਾਂ ਨੂੰ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਰਿਟਰਨਿੰਗ ਅਫਸਰ-ਕਮ-ਉਪ-ਮੰਡਲ ਮੈਜਿਸਟ੍ਰੇਟ ਰੂਪਨਗਰ ਗੁਰਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਰੂਪਨਗਰ ਵਿਖੇ ਬੂਥ ਪੱਧਰ ਉਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਹੋਰ ਪੜ੍ਹੋ :-ਪੰਜਾਬ ਨੂੰ ਖ਼ੁਸ਼ਹਾਲ ਬਣਾਉਣ ਲਈ ਪੰਜਾਬ ਪੱਖੀ ਵਿੱਤੀ ਮਾਡਲ ‘ਤੇ ਅਮਲ ਕਰੇਗੀ ‘ਆਪ’ ਦੀ ਸਰਕਾਰ: ਭਗਵੰਤ ਮਾਨ

ਕੈਲੰਡਰ ਅਨੁਸਾਰ ਟੀਮਾਂ ਵੱਲੋਂ ਵਿਸ਼ੇਸ਼ ਤੌਰ ਤੇ ਐਕਸ ਸਰਵਿਸਮੈਨ ਵੋਟਰ ਜੋ ਕਿ ਵੱਖ-ਵੱਖ ਵਿਭਾਗਾਂ ਤੋਂ ਰਿਟਾਇਰ ਹੋਏ ਹਨ ਜਿਨ੍ਹਾਂ ਵਲੋ ਪੋਲਿੰਗ ਬੂਥ ਨੰਬਰ 160 ਤੋਂ 172 ਤੱਕ ਦੇ ਵੋਟਰਾਂ ਨੂੰ ਆਪਣੀ ਵੋਟ ਦੀ ਸਹੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਅਧੀਨ ਵਿਧਾਨ ਸਭਾ ਚੋਣ 2022 ਵਿੱਚ ਵੋਟ ਪ੍ਰਤੀਸ਼ਤ ਵਿਚ ਵਾਧਾ ਕਰਨ ਅਤੇ ਵੋਟਰਾਂ ਨੂੰ ਮਤ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਜਿਸ ਉਪਰੰਤ ਵੋਟਰਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।