ਵਿਧਾਨ ਸਭਾ ਚੋਣਾਂ 2022: ‘ਆਪ’ ਨੇ 15 ਹੋਰ ਉਮੀਦਵਾਰਾਂ ਦੇ ਨਾਲ 5ਵੀਂ ਸੂਚੀ ਕੀਤੀ ਜਾਰੀ

AAP
ਕਿਸਾਨਾਂ ਖਿਲਾਫ਼ ਜਾਰੀ ਵਾਰੰਟਾਂ ’ਤੇ ਰੋਕ ਲਾਉਣਾ ਮਾਨ ਸਰਕਾਰ ਦਾ ਸੁਚੱਜਾ ਫ਼ੈਸਲਾ: ਵਿਧਾਇਕ ਰਜਨੀਸ਼ ਦਹੀਆ
ਤਾਜਾ ਸੂਚੀ ਨਾਲ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਗਿਣਤੀ 88 ਤੱਕ ਪੁੱਜੀ
ਭਗਵੰਤ ਮਾਨ ਅਤੇ ਜਰਨੈਲ ਸਿੰਘ ਵੱਲੋਂ ਜਾਰੀ ਕੀਤੀ ਗਈ ਸੂਚੀ

ਚੰਡੀਗੜ, 28 ਦਸੰਬਰ 2021

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣੇ 15 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਨਾਲ ‘ਆਪ’ ਵੱਲੋਂ ਹੁਣ ਤੱਕ ਐਲਾਨੇ ਗਏ ਉਮੀਦਵਾਰਾਂ ਦੀ ਕੁੱਲ ਗਿਣਤੀ 88 ਹੋ ਗਈ ਹੈ।

ਹੋਰ ਪੜ੍ਹੋ :-ਪਟਿਆਲਾ ਪੁਲਿਸ ਵੱਲੋਂ ਸਿੱਖਸ ਫ਼ਾਰ ਜਸਟਿਸ ਲਈ ਪ੍ਰਚਾਰ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਪ੍ਰਚਾਰ ਸਮਗਰੀ ਸਮੇਤ ਗ੍ਰਿਫ਼ਤਾਰ

ਪਾਰਟੀ ਹੈੱਡਕੁਆਰਟਰ ਤੋਂ ਜਾਰੀ ‘ਆਪ’ ਪੰਜਾਬ ਦੇ ਸੁੱਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਵਿਧਾਇਕ ਜਰਨੈਲ ਸਿੰਘ (ਵਿਧਾਇਕ) ਦੇ ਦਸਤਖਤਾਂ ਵਾਲੀ ਇਸ ਸੂਚੀ ਅਨੁਸਾਰ ਹਲਕਾ ਡੇਰਾ ਬਾਬਾ ਨਾਨਕ ਤੋਂ ਗੁਰਦੀਪ ਸਿੰਘ ਰੰਧਾਵਾ, ਰਾਜਾ ਸਾਂਸੀ ਤੋਂ ਬਲਦੇਵ ਸਿੰਘ ਮਿਆਦੀਆਂ, ਕਪੂਰਥਲਾ ਤੋਂ ਮੰਜੂ ਰਾਣਾ, ਸ਼ਾਹਕੋਟ ਤੋਂ ਰਤਨ ਸਿੰਘ ਕਾਕੜਕਲਾ , ਜਲੰਧਰ (ਵੈਸਟ) ਤੋਂ ਸੀਤਲ ਅੰਗੂਰਾਲ, ਆਦਮਪੁਰ ਤੋਂ ਜੀਤ ਲਾਲ ਭੱਟੀ, ਬੰਗਾ ਤੋਂ ਕੁਲਜੀਤ ਸਿੰਘ ਸਰਹਾਲ, ਸ੍ਰੀ ਚਮਕੌਰ ਸਾਹਿਬ ਤੋਂ ਡਾ: ਚਰਨਜੀਤ ਸਿੰਘ, ਐਸਏਐਸ ਨਗਰ ਤੋਂ ਕੁਲਵੰਤ ਸਿੰਘ, ਬੱਸੀ ਪਠਾਣਾ ਤੋਂ ਰੁਪਿੰਦਰ ਸਿੰਘ ਹੈਪੀ, ਲੁਧਿਆਣਾ (ਦੱਖਣ) ਤੋਂ ਰਜਿੰਦਰ ਪਾਲ ਕੌਰ ਛੀਨਾ, ਫਰਿੋਜਪੁਰ ਸਿਟੀ ਤੋਂ ਰਣਵੀਰ ਸਿੰਘ ਭੁੱਲਰ, ਬਠਿੰਡਾ (ਅਰਬਨ) ਤੋਂ ਜਗਰੂਪ ਸਿੰਘ ਗਿੱਲ, ਅਮਰਗੜ ਤੋਂ ਜਸਵੰਤ ਸਿੰਘ ਗੱਜਣਮਾਜਰਾ ਅਤੇ ਨਾਭਾ ਤੋਂ ਗੁਰਦੇਵ ਸਿੰਘ ‘ਦੇਵ’ ਮਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਜਾਣਗੇ।