ਥੈਲਾਸੀਮੀਆ ਰੋਗ ਬਾਰੇ ਜਾਗਰੂਕਤਾ ਹੀ ਬਚਾਅ ਹੈ: ਡਾ. ਪਰਮਿੰਦਰ ਕੁਮਾਰ

_Parminder Kumar CS
ਥੈਲਾਸੀਮੀਆ ਰੋਗ ਬਾਰੇ ਜਾਗਰੂਕਤਾ ਹੀ ਬਚਾਅ ਹੈ: ਡਾ. ਪਰਮਿੰਦਰ ਕੁਮਾਰ
ਰੂਪਨਗਰ, 9 ਮਈ 2022

ਥੈਲਾਸੇਮੀਆ (ਖੂਨ ਨਾ ਬਣਨਾ) ਇਕ ਜਮਾਂਦਰੂ ਬਿਮਾਰੀ ਹੈ। ਜਿਸ ਤੋਂ ਸਿਰਫ ਜਾਗਰੂਕਤਾ ਰਾਹੀਂ ਹੀ ਬਚਿਆ ਜਾ ਸਕਦਾ ਹੈ। ਥੈਲਾਸੇਮੀਆ ਸਬੰਧੀ ਲੋਕਾਂ ਵਿਚ ਬਹੁਤ ਘੱਟ ਜਾਗਰੂਕਤਾ ਹੈ ਜਿਸ ਕਾਰਨ ਜਾਣੇ ਅਣਜਾਣੇ ਵਿਚ ਇਕ ਨੰਨੀ ਜਾਨ ਇਸ ਬਿਮਾਰੀ ਦਾ ਸ਼ਿਕਾਰ ਹੋ ਜਾਂਦੀ ਹੈ। ਸੋ ਲੋੜ ਹੈ ਇਸ ਬਿਮਾਰੀ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਨਵ ਜਨਮੇ ਬੱਚੇ ਨੂੰ ਬਚਾਇਆ ਜਾ ਸਕੇ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਿਵਲ ਸਰਜਨ ਰੂਪਨਗਰ ਡਾH ਪਰਮਿੰਦਰ ਕੁਮਾਰ ਵੱਲੋਂ ਵਿਸ਼ਵ ਥੈਲੇਸੀਮੀਆ ਮਿਤੀ 08 ਮਈ ਦੇ ਸੰਬੰਧ ਵਿੱਚ ਆਯੋਜਿਤ ਜਾਗਰੂਕਤਾ ਸਮਾਗਮ ਦੋਰਾਨ ਕੀਤਾ ਗਿਆ।

ਹੋਰ ਪੜ੍ਹੋ :-ਆਈਟੀਆਈ ਬਰਨਾਲਾ ਦੀਆਂ ਸਿਖਿਆਰਥਣਾਂ ਨੇ ਜ਼ੋਨ ਪੱਧਰੀ ਮੁਕਾਬਲਿਆਂ ’ਚ ਮੱਲਾਂ ਮਾਰੀਆਂ

ਸਿਹਤ ਵਿਭਾਗ ਰੂਪਨਗਰ ਵੱਲੋਂ ਅਜਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਮਨਾਏ ਜਾ ਰਹੇ ਵਿਸ਼ਵ ਥੈਲਾਸੀਮੀਆ ਜਾਗਰੂਕਤਾ ਹਫਤਾ ਮਿਤੀ 08 ਮਈ ਤੋਂ 14 ਮਈ ਤੱਕ ਥੈਲੇਸੀਮੀਆ ਬੀਮਾਰੀ ਬਾਰੇ ਜਾਗਰੂਕਤਾ ਹਿੱਤ ਵੱਖ^ਵੱਖ ਤਰ੍ਹਾਂ ਦੀਆਂ ਗਤੀਵਿਧੀਆਂ ਕੀਤੀਆਂ ਜਾਣਗੀਆਂ। ਲੋਕਾਂ ਨੂੰ ਖੂਨਦਾਨ ਲਈ ਜਾਗਰੂਕਤਾ ਕੀਤਾ ਜਾ ਰਿਹਾ ਹੈ ਜਿਸ ਤਹਿਤ ਬਲੱਡ ਬੈਂਕ ਰੂਪਨਗਰ ਵਿਖੇ ਤਕਰੀਬਨ 30 ਯੂਨਿਟ ਖੂਨ ਲੋਕਾਂ ਵੱਲੋਂ ਦਾਨ ਕੀਤਾ ਜਾ ਚੁੱਕਾ ਹੈ। ਇਸ ਦੇ ਨਾਲ ਹੀ ਸਕੂਲਾਂ ਵਿੱਚ ਆਰ.ਬੀ.ਐਸ.ਕੇ. ਟੀਮਾਂ ਵੱਲੌਂ ਜਾਗਰੂਕਤਾ ਸਮਾਗਮ ਕੀਤੇ ਜਾਣਗੇ ਅਤੇ ਪ੍ਰਾਈਵੇਟ ਸੰਸਥਾਵਾਂ ਦੇ ਡਾਕਟਰਾਂ ਅਤੇ ਸਿਹਤ ਵਿਭਾਗ ਦੇ ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਵਰਕਰਜ ਨੂੰ ਥੈਲੇਸੀਮੀਆ ਰੋਗਾ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਟ੍ਰੇ਼ਂਡ ਕੀਤਾ ਜਾਵੇਗਾ।ਉਹਨਾਂ ਨੇ ਥੈਲੇਸੀਮੀਆ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥੈਲੇਸੇਮੀਆ ਥੈਲਾਸ ਤੇ ਅਨੇਮੀਆ ਸ਼ਬਦਾ ਤੋਂ ਮਿਲ ਕੇ ਬਣਿਆ ਸ਼ਬਦ ਹੈ ।ਥੈਲਾਸ ਇਕ ਗਰੀਕ ਸ਼ਬਦ ਹੈ ਜਿਸਦਾ ਅਰਥ ਹੈ ਸਮੁੰਦਰੀ ਕਿਨਾਰੇ ਖੂਨ ਦੀ ਕਮੀ ਵਾਲਾ ਰੋਗ ਭਾਵ ਸ਼ੁਰੂਆਤ ਵਿਚ ਸਮੂੰਦਰ ਕਿਨਾਰੇ ਰਹਿਣ ਵਾਲੇ ਲੋਗ ਇਸ ਬਿਮਾਰੀ ਦਾ ਸ਼ਿਕਾਰ ਹੁੰਦੇ ਸਨ।
ਇਸ ਮੌਕੇ ਗੋਰਮਿੰਟ ਨਰਸਿੰਗ ਸਕੂਲ ਤੋਂ ਪ੍ਰਿੰਸੀਪਲ ਮੈਡਮ ਦਿਲਦੀਪ ਕੋਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਬਿਮਾਰੀ ਨਾਲ ਨਵ ਜਨਮੇ ਬੱਚੇ ਵਿਚ ਖੂਨ ਬਣਨ ਦੀ ਪ੍ਰਕਿਰਿਆ ਬਹੁਤ ਘੱਟ ਹੁੰਦੀ ਹੈ ਜਿਸ ਕਾਰਨ ਬੱਚੇ ਨੂੰ ਹਰ 10 ਜਾਂ 15 ਦਿਨਾਂ ਬਾਅਦ ਖੂਨ ਚੜਾਉਣ ਦੀ ਲੋੜ ਪੈਂਦੀ ਹੈ। ਹਰ ਦਸ ਜਾਂ ਪੰਦਰਾਂ ਦਿਨਾਂ ਬਾਅਦ ਹਸਪਤਾਲ ਜਾਣਾ, ਖੁਨ ਚੜਾਉਣਾ ਕਿਸੇ ਵੀ ਬੱਚੇ,ਉਸਦੇ ਮਾਤਾ ਪਿਤਾ ਤੇ ਸਮੂਹ ਪਰਿਵਾਰ ਲਈ ਇਕ ਦੁਖਦਾਈ ਸੰਤਾਪ ਹੁੰਦਾ ਹੈ । ਸ਼ੁਰੂ ਵਿਚ ਇਹ ਬਿਮਾਰੀ ਅਰਬ ਦੇਸ਼ਾਂ ਵਿਚ ਪਾਈ ਜਾਂਦੀ ਸੀ।ਸਾਡੇ ਭਾਰਤ ਦੇਸ਼ ਵਿਚ 4 ਕਰੋੜ ਤੋਂ ਵੱਧ ਔਰਤ ਮਰਦ ਹਨ ਜੋ ਕੇ ਦੇਖਣ ਵਿਚ ਬਿਲਕੁਲ ਤੰਦਰੁਸਤ ਹਨ ਪਰ ਮਾਈਨਰ ਥੈਲਾਸੀਮੀਕ ਜੀਣ ਕੈਰੀਅਰ(ਵਾਹਕ) ਹਨ ਅਤੇ 10 ਤੋਂ 20 ਹਜਾਰ ਮੇਜਰ ਥੈਲਾਸੀਮੀਕ ਰੋਗੀ ਹਰ ਸਾਲ ਪੈਦਾ ਹੁੰਦੇ ਹਨ। ਅੱਜ ਦੇ ਸਮਾਜ ਵਿਚ ਇਸ ਬਿਮਾਰੀ ਸਬੰਧੀ ਜਾਗਰੂਕਤਾ ਬਹੁਤ ਹੀ ਘੱਟ ਹੈ।
ਥੈਲਾਸੀਮੀਕ ਮੇਜਰ ਦਾ ਇੱਕੋ ਇਕ ਇਲਾਜ ਹੈ “ ਬੋਨ ਮੈਰੋ ਟਰਾਂਸਪਲਾਂਟੇਸ਼ਨ ” ਹੈ ਜਿਸ ਦੀ ਲਾਗਤ ਬਹੁਤ ਜਿਆਦਾ ਹੂੰਦੀ ਹੈ। ਸਭ ਤੋਂ ਜਰੂਰੀ ਤੁਹਾਡਾ ਬੋਨ ਮੈਰੋ ਮਿਲਣਾ ਹੂੰਦਾ ਹੈ। ਜੋ ਕਿ ਆਮ ਤੌਰ ਤੇ ਬਹੁਤ ਘੱਟ ਮਿਲਦਾ ਹੈ। ਥੈਲੇਸੇਮੀਆ ਆਮ ਤੋਂ ਤੁਹਾਡੇ ਸ਼ਰੀਰ ਵਿਚ ਘੱਟ ਹੀਮੋਗਲਿਬਨ ਤੇ ਘੱਟ ਲਾਲ ਕੋਸ਼ਿਕਾਵਾਂ ਦੀ ਵਿਸ਼ੇਸ਼ਤਾਵਾਂ ਜੋ ਤੁਹਾਨੂੰ ਜਮਾਂਦਰੂ ਰੂਪ ਵਿਚ ਮਿਿਲਆ ਖੂਨ ਦਾ ਵਹਾਅ ਹੈ ਜਿਸ ਨੂੰ ਥੈਲੇਸੀਮਿਆ ਕਿਹਾ ਜਾਂਦਾ ਹੈ । ਇਹ ਬੱਚਿਆ ਨੂੰ ਆਪਣੇ ਮਾਤਾ ਪਿਤਾ ਤੋਂ ਪੀੜੀ ਦਰ ਪੀੜੀ ਚੱਲਣ ਵਾਲਾ ਰੋਗ ਹੈ। ਇਸ ਬਿਮਾਰੀ ਤੋੰ ਪੀੜਤ ਬੱਚਿਆਂ ਵਿਚ ਖੂਨ ਬਣਨ ਦੀ ਕੁਦਰਤੀ ਪ੍ਰਕਿਰਿਆ ਬਹੁਤ ਘੱਟ ਜਾਂਦੀ ਹੈ , ਸਰੀਰ ਵਿਚ ਖੂਨ ਦੀ ਕਮੀ ਕਾਰਨ ਕਮਜੋਰੀ , ਤੇ ਹੋਰ ਬਿਮਾਰੀਆ ਲੱਗਣ ਦਾ ਖਤਰਾ ਵੱਧ ਜਾਂਦਾ ਹੈ ਤੇ ਰੋਗੀ ਨੂੰ ਵਾਰ ਵਾਰ ਖੂਨ ਚੜਾਉਣ ਦੀ ਜਰੂਰਤ ਪੈਂਦੀ ਹੈ ।
ਡਿਪਟੀ ਮਾਸ ਮੀਡੀਆ ਅਫਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਵੱਲੋਂ ਵੀ ਇਸ ਬਿਮਾਰੀ ਦੇ ਇਲਾਜ ਲਈ ਸਕੀਮ ਚਲਾਈ ਹੋਈ ਹੈ ਜਿਸ ਵਿਚ ਸਿਹਤ ਵਿਭਾਗ ਪੰਜਾਬ ਵੱਲੋਂ ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਥੈਲਾਸੀਮੀਆ ਤੋਂ ਪੀੜਤ ਬੱਚਿਆਂ ਨੂੰ ਮੁਫਤ ਇਲਾਜ ਦੀ ਸੁਵਿਧਾ ਦਿੱਤੀ ਜਾਂਦੀ ਹੈ ਤੇ ਮੁਫਤ ਇਲਾਜ ਲਈ ਪੀ।ਜੀ।ਆਈ। ਚੰਡੀਗੜ ਤੇ ਪੰਜਾਬ ਰਾਜ ਦੀਆਂ ਪੰਜ ਥੈਲਾਸੀਮੀਕ ਸੋਸਾਇਟੀਆਂ (ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ, ਫਰੀਦਕੋਟ, ਦਇਆਨੰਦ ਹਸਪਤਾਲ ਲੁਧਿਆਣਾ, ਸਿਵਲ ਹਸਪਤਾਲ ਜਲੰਧਰ) ਵਿਖੇ ਮਾਤਾ ਪਿਤਾ ਦੀ ਸਹੂਲਤ ਮੁਤਾਬਿਕ ਭੇਜਿਆ ਜਾਂਦਾ ਹੈ।
ਰਾਸ਼ਟਰੀ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਸਰਕਾਰੀ ਹਸਪਤਾਲਾਂ ਵਿਚ ਪੈਦਾ ਹੋਏ ਨਵਜਾਤ ਬੱਚੇ (0 ਤੋਂ 6 ਹਫਤੇ), ਆਂਗਣਵਾੜੀ ਸੈਂਟਰਾਂ ‘ਚ ਦਰਜ ਬੱਚੇ (6 ਹਫਤੇ ਤੋਂ 6 ਸਾਲ),ਪੰਜਾਬ ਰਾਜ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜਦੇ ਪਹਿਲੀ ਤੋਂ ਬਾਰਵੀਂ ਕਲਾਸ ( 6 ਤੋਂ 18 ਸਾਲ ) ਤਕ ਦੇ ਬੱਚੇ ਮੁਫਤ ਇਲਾਜ ਦੇ ਹੱਕਦਾਰ ਹਨ। ਥੈਲਾਸੀਮੀਆ ਦੀ ਬਿਮਾਰੀ ਤੋਂ ਪੀੜਤ ਜੋ ਸਰਕਾਰੀ ਸਕੂਲਾਂ ਵਿੱਚ ਪੜਦੇ ਬੱਚੇ ਪੀ.ਜੀ.ਆਈ. ਚੰਡੀਗੜ ਜਾਂ ਹੋਰ ਥੈਲਾਸੀਮੀਕ ਸੋਸਾਇਟੀਆਂ ਵਿੱਚੋਂ ਪਹਿਲਾਂ ਹੀ ਇਲਾਜ ਕਰਵਾ ਰਹੇ ਹਨ ਉਹ ਵੀ ਇਸ ਸਕੀਮ ਅਧੀਨ ਮੁਫਤ ਇਲਾਜ ਦੇ ਹੱਕਦਾਰ ਹਨ। ਥੈਲਾਸੀਮੀਆ ਤੋਂ ਪੀੜਤ ਬੱਚਿਆਂ ਦੇ ਮਾਤਾ ਪਿਤਾ ਮੁਫਤ ਇਲਾਜ ਦੀ ਸੁਵਿਧਾ ਲੈਣ ਲਈ ਆਪਣੇ ਜਿਲੇ ਦੇ ਸਿਵਲ ਸਰਜਨ ਦਫਤਰ ਵਿਚ ਜਾ ਇਸ ਸਕੀਮ ਅਧੀਨ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅੰਜੂ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਗਾਇਤਰੀ ਦੇਵੀ, ਜਿਲ੍ਹਾ ਟੀਕਾਕਰਨ ਅਫਸਰ ਡਾ. ਕੁਲਦੀਪ ਸਿੰਘ, ਜਿਲ੍ਹਾ ਬੀ.ਸੀ.ਸੀ. ਕੋਆਰਡੀਨੇਟਰ ਸੁਖਜੀਤ ਕੰਬੋਜ਼, ਜਿਲ੍ਹਾ ਪੀ.ਐਨ.ਡੀ.ਟੀ. ਕੋਆਰਡੀਨੇਟਰ ਰਮਨਦੀਪ ਸਿੰਘ ਅਤੇ ਨਰਸਿੰਗ ਸਕੂਲ ਦੀਆਂ ਵਿਦਿਆਰਥਣਾਂ ਮੋਜੂਦ ਸਨ।