ਕੁਸ਼ਟ ਆਸ਼ਰਮ ਬਰਨਾਲਾ ਵਿਖੇ ਜਾਗਰੂਕਤਾ ਸੈਮੀਨਾਰ

ਕੁਸ਼ਟ ਆਸ਼ਰਮ
ਕੁਸ਼ਟ ਆਸ਼ਰਮ ਬਰਨਾਲਾ ਵਿਖੇ ਜਾਗਰੂਕਤਾ ਸੈਮੀਨਾਰ
ਜ਼ਿਲਾ ਤੇ ਸੈਸ਼ਨ ਜੱਜ ਨੇ ਸਹੂਲਤਾਂ ਦਾ ਵੀ ਲਿਆ ਜਾਇਜ਼ਾ

ਬਰਨਾਲਾ ,3 ਅਕਤੂਬਰ 2021

ਜ਼ਿਲ੍ਹਾ ਅਤੇ ਸੈਸ਼ਨਜ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਰਿੰਦਰ ਅਗਰਵਾਲ ਵੱਲੋਂ ਆਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਅਤੇ ਕਾਨੂੰਨੀ ਸੇਵਾਵਾਂ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਇਸਦੇ ਚੱਲਦੇ ਅੱਜ ਅਥਾਰਟੀ ਵੱਲੋਂ  ਕੁਸ਼ਟ ਆਸ਼ਰਮ ਬਰਨਾਲਾ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਜਾਗਰੂਕਤਾ ਸੈਮੀਨਾਰ ਵਿੱਚ ਸ੍ਰੀ ਬਰਜਿੰਦਰਪਾਲ ਸਿੰਘ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ 1, ਬਰਨਾਲਾ ਅਤੇ ਕਪਿਲ ਅਗਰਵਾਲ ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ ਬਰਨਾਲਾ ਨੇ ਸ਼ਮੂਲੀਅਤ ਕੀਤੀ ਅਤੇ ਕੁਸ਼ਟ ਆਸ਼ਰਮ ਵਿੱਚ ਰਹਿ ਰਹੇ ਵਿਅਕਤੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਨੂੰ ਰਹਿਣ ਵਿੱਚ ਆ ਰਹੀਆਂ ਮੁਸ਼ਕਲਾਂ   ਦਾ ਵੀ ਜਾੲਿਜ਼ਾ  ਲਿਆ। ਸੈਮੀਨਾਰ ਦੌਰਾਨ ਕੁਸ਼ਟ ਆਸ਼ਰਮ ਦੇ ਹੈੱਡ ਦਵਾਈਆਂ ਦੀ ਲੋੜ ਬਾਰੇ ਦੱਸਣ ‘ਤੇ ਸ੍ਰੀ  ਵਰਿੰਦਰ ਅੱਗਰਵਾਲ ਵੱਲੋਂ ਸਕੱਤਰ ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਨੂੰ ਹਦਾਇਤ ਦਿੱਤੀ ਗਈ  ਕਿ ਇਹ ਮਾਮਲਾ ਸਿਵਲ ਸਰਜਨ ਬਰਨਾਲਾ ਦੇ ਧਿਆਨ ਵਿੱਚ ਲਿਆਂਦਾ ਜਾਵੇ ਅਤੇ 7 ਦਿਨ  ਵਿੱਚ ਇਸਦੀ ਰਿਪੋਰਟ ਪੇਸ਼ ਕੀਤੀ ਜਾਵੇ।

ਹੋਰ ਪੜ੍ਹੋ :-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਪੈਨ ਇੰਡੀਆਂ ਜਾਗਰੂਕਤਾ ਤੇ ਆਊਟਰੀਚ ਪ੍ਰੋਗਰਾਮ  ਤਹਿਤ   ਮੁਹਿੰਮ ਸੁਰੂ

ਇਸ ਤੋਂ ਇਲਾਵਾ ਜੁਡੀਸ਼ੀਅਲ ਅਫ਼ਸਰਾਂ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗਰੀਬ ਅਤੇ ਪਿਛੜੇ ਵਰਗ ਦੇ ਲੋਕਾਂ ਨੂੰ ਕਾਨੂੰਨੀ ਹੱਕ, ਇਸਤਰੀਆਂ, ਬੱਚੇ, ਅਨੁਸੂਚਿਤ ਜਾਤੀ ਜਾਂ ਕਬੀਲੇ ਦੇ ਮੈਂਬਰ, ਜੇਲ੍ਹਾਂ ਵਿੱਚ ਬੰਦ ਹਵਾਲਾਤੀ ਅਤੇ ਕੈਦੀ ਜਾਂ ਹਿਰਾਸਤ ਵਿੱਚ ਵਿਅਕਤੀ ਅਤੇ ਹਰ ਉਹ ਵਿਅਕਤੀ ਜਿਸ ਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੈ, ਮਾਨਸਿਕ ਰੋਗੀ/ਅਪੰਗ, ਕੁਦਰਤੀ ਆਫਤਾਂ ਦੇ ਝੰਬੇ ਆਦਿ ਆਪਣੇ ਕੇਸ ਦੀ ਪੈਰਵੀ ਕਰਨ ਲਈ ਵਕੀਲ ਸਹਿਬਾਨਾਂ ਦੀਆਂ ਮੁਫਤ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ ਅਤੇ ਇਨ੍ਹਾਂ ਦੀ ਪ੍ਰਾਪਤੀ ਲਈ ਉਹ ਜ਼ਿਲ੍ਹਾ  ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦੇ ਦਫ਼ਤਰ ਵਿੱਚ ਕਿਸੇ ਵੀ ਕੰਮ ਵਾਲੇ ਦਿਨ ਪਹੁੰਚ ਸਕਦੇ ਹਨ ਜਾਂ ਦਫ਼ਤਰ ਦੇ ਫੋਨ ਨੰਬਰ 01679243522 ‘ਤੇ ਸੰਪਰਕ ਕਰ ਸਕਦੇ ਹਨ ਜਾਂ ਫਿਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੌਲ ਫ੍ਰੀ ਨੰਬਰ 1968 ‘ਤੇ ਸੰਪਰਕ ਕਰ ਸਕਦੇ ਹਨ।