ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ਲਈ ਯੋਗਦਾਨ ਦਾ ਸੱਦਾ
ਬਰਨਾਲਾ, 7 ਮਾਰਚ 2022
ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲਾ ਯੂਥ ਅਧਿਕਾਰੀ ਓਮਕਾਰ ਸਵਾਮੀ ਦੀ ਅਗਵਾਈ ਹੇਠ “ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’’ ਤਹਿਤ ਜ਼ਿਲਾ ਯੂਥ ਕਨਵੈਨਸ਼ਨ ਕਰਵਾਈ ਗਈ। ਕਨਵੈਨਸ਼ਨ ਵਿਚ ਜ਼ਿਲੇ ਦੇ ਵੱਖ-ਵੱਖ ਪਿੰਡਾਂ ਦੇ ਨੌਜਵਾਨਾਂ ਵਲੋਂ ਹਿੱਸਾ ਲਿਆ ਗਿਆ। ਇਸ ਮੌਕੇ ਮੈਡਮ ਓਮਕਾਰ ਸਵਾਮੀ ਨੇ ਮਹਿਮਾਨਾਂ ਅਤੇ ਨੌਜਵਾਨਾਂ ਦਾ ਸਵਾਗਤ ਕੀਤਾ।
ਹੋਰ ਪੜ੍ਹੋ :-ਨੈਸ਼ਨਲ ਲੋਕ ਅਦਾਲਤ 12 ਮਾਰਚ ਨੂੰ ਲੱਗੇਗੀ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ
ਇਸ ਮੌਕੇ ਨਿਤਿਨ ਬਾਂਸਲ ਮੈਂਬਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸੇਵਾ ਦੇ ਅਧਿਕਾਰ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ ਗਿਆ ਅਤੇ ਨੌਜਵਾਨਾਂ ਨੂੰ ਆਤਮ ਨਿਰਭਰ ਹੋਣ ਦਾ ਸੱਦਾ ਦਿੱਤਾ ਗਿਆ। ਸੇਵਾਮੁਕਤ ਜ਼ਿਲਾ ਯੂਥ ਕੋਆਰਡੀਨੇਟਰ ਪਰਮਜੀਤ ਕੌਰ ਵੱਲੋਂ ਸਵੱਛ ਭਾਰਤ ਮੁਹਿੰਮ ਤਹਿਤ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਦੀ ਅਪੀਲ ਕੀਤੀ ਗਈ। ਜ਼ਿਲਾ ਲੋਕ ਸੰਪਰਕ ਅਫਸਰ ਸ੍ਰੀਮਤੀ ਮੇਘਾ ਮਾਨ ਵੱਲੋਂ ਨੌਜਵਾਨਾਂ ਨੂੰ ਦੇਸ਼ ਦੀ ਤਰੱਕੀ ’ਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਗਿਆ। ਮੰਚ ਸੰਚਾਲਨ ਜੀਵਨ ਸਿੰਘ ਵਲੋਂ ਕੀਤਾ ਗਿਆ। ਜ਼ਿਲਾ ਯੂਥ ਅਫ਼ਸਰ ਮੈਡਮ ਓਮਕਾਰ ਸਵਾਮੀ ਅਤੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਵਲੋਂ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਇਕਬਾਲ ਸਿੰਘ, ਰਘਬੀਰ ਸਿੰਘ, ਨਵਰਾਜ ਸਿੰਘ, ਜਸਪ੍ਰੀਤ ਸਿੰਘ ਤੇ ਜਗਦੀਸ਼ ਸਿੰਘ ਆਦਿ ਹਾਜ਼ਰ ਸਨ।

English





