ਪਿੰਡ ਵਾਸੀਆਂ ਨੂੰ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ
ਬਲੂਆਣਾ, ਫਾਜ਼ਿਲਕਾ, 29 ਅਗਸਤ :-
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੇ ਭਲੇ ਲਈ ਚਲਾਈਆਂ ਗਈ ਸਕੀਮਾਂ ਤੇ ਯੋਜਨਾਵਾਂ ਦਾ ਲਾਹਾ ਹਰ ਹੀਲੇ ਲੋਕਾਂ ਨੂੰ ਪੁੱਜਦਾ ਕਰਨ ਲਈ ਅਨੇਕਾ ਸਾਰਥਕ ਉਪਰਾਲੇ ਆਰੰਭੇ ਜਾ ਰਹੇ ਹਨ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਇਸ ਕਰਕੇ ਲੋਕਾਂ ਦੇ ਵਿਚਕਾਰ ਪਹੁੰਚ ਕਰਕੇ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਤੇ ਹਲ ਵੀ ਕੀਤੇ ਜਾ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕੀਤਾ।
ਇਸ ਮੌਕੇ ਬਲੂਆਣਾ ਦੇ ਵਿਧਾਇਕ ਸ੍ਰੀ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਵਰਿਆਮ ਖੇੜਾ ਵਿਖੇ ਪਹੰੁਚ ਕੇ ਜਨ ਸੁਣਵਾਈ ਕੀਤੀ। ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਦੀਆ ਮੁਸ਼ਕਿਲਾਂ ਸੁਣੀਆਂ ਅਤੇ ਉਨ੍ਹਾਂ ਨੂੰ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਇਸ ਮੌਕੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਹਰ ਪ੍ਰਕਾਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ।
ਵਿਧਾਇਕ ਬਲੂਆਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਹਰੇਕ ਤਰ੍ਹਾਂ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਰਗ ਦੇ ਲੋਕਾਂ ਦਾ ਧਿਆਨ ਰੱਖਦਿਆਂ ਨਾਗਰਿਕਾਂ ਨੂੰ ਹਰੇਕ ਤਰ੍ਹਾਂ ਦੀਆਂ ਯੋਜਨਾਵਾਂ ਦਾ ਲਾਹਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਜਸਵੰਤ, ਰਾਜੇਸ਼ ਭਾਦੂ, ਹੰਨੂਮਾਨ ਦਾਸ, ਸ਼ੰਕਰ, ਚੂਨੀ ਰਾਮ, ਪ੍ਰਭੂ ਰਾਮ, ਚਮਨ ਲਾਲ, ਰਾਧੇ ਸ਼ਾਮ, ਭੋਜਰਾਜ, ਲਾਲ ਚੰਦ, ਨਰੇਸ਼ ਮੈਂਬਰ, ਬਲਾਕ ਪ੍ਰਧਾਨ ਅੰਗਰੇਜ਼ ਸਿੰਘ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ, ਉਪਕਾਰ ਸਿੰਘ ਜਾਖੜ, ਧਰਮਵੀਰ ਗੌਦਾਰਾ, ਸ. ਸਤਵੰਤ ਸਿੰਘ, ਵਾਇਸ ਚੇਅਰਮੈਨ ਮਾਰਕੀਟ ਕਮੇਟੀ ਸ੍ਰੀ ਜੋਤੀ ਪ੍ਰਕਾਸ਼, ਟਿੱਕੂ ਸਰਪੰਚ, ਸਿਮਰਜੀਤ ਸਿੰਘ ਸਰਪੰਚ ਖੂਈਖੇੜਾ ਰੁਕਨਪੁਰਾ, ਵਰਿੰਦਰ ਭਾਟੀ ਸਰਪੰਚ, ਪਵਨ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

English





