ਚੰਡੀਗੜ੍ਹ, 12 ਅਕਤੂਬਰ,
ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਭਾਰਤੀ ਕਿਸਾਨ ਖਾਦ ਸਹਿਕਾਰੀ ਲਿਮਟਿਡ (ਇਫਕੋ) ਦੇ ਚੇਅਰਮੈਨ ਸਰਦਾਰ ਬਲਵਿੰਦਰ ਸਿੰਘ ਨਕਈ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਆਪਣੇ ਸ਼ੋਕ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਸਰਦਾਰ ਨਕਈ ਇੱਕ ਉੱਘੇ ਕਿਸਾਨ ਅਤੇ ਕਿਸਾਨ ਹਿਮਾਇਤੀ ਸਨ ਜਿਹਨਾਂ ਨੇ ਪਿਛਲੇ ਤਿੰਨ ਦਹਾਕਿਆਂ ਦੌਰਾਨ ਭਾਰਤੀ ਸਹਿਕਾਰੀ ਅੰਦੋਲਨ ਨੂੰ ਮਜ਼ਬੂਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਈ। ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਵਿੱਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਕਿਸਾਨਾਂ ਲਈ ਮਾਰਗ ਦਰਸ਼ਕ ਰਹੇਗਾ। ਖੁਦ ਇੱਕ ਕਿਸਾਨ ਹੋਣ ਦੇ ਨਾਤੇ, ਉਹਨਾਂ ਨੇ ਕਿਸਾਨ ਪੱਖੀ ਨੀਤੀਆਂ ਘੜਨ ਵਿੱਚ ਅਹਿਮ ਭੂਮਿਕਾ ਨਿਭਾਈ। ਰਾਜਪਾਲ ਨੇ ਅੱਗੇ ਕਿਹਾ ਕਿ ਸਰਦਾਰ ਨਕਈ ਦੇ ਦਿਹਾਂਤ ਨਾਲ ਇੱਕ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਕਦੇ ਭਰਿਆ ਨਹੀਂ ਜਾ ਸਕਦਾ।
ਰਾਜਪਾਲ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ, ਦੋਸਤਾਂ ਅਤੇ ਸ਼ੁਭਚਿੰਤਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਵੀ ਕੀਤੀ।

English






