ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿੱਚ ਨਤਮਸਤਕ ਹੋਏ ਭਗਵੰਤ ਮਾਨ

BHAGWANT MANN
ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿੱਚ ਨਤਮਸਤਕ ਹੋਏ ਭਗਵੰਤ ਮਾਨ
ਪੰਜਾਬ ਦੀ ਖ਼ੁਸ਼ਹਾਲੀ ਅਤੇ ਅਮਨ ਸ਼ਾਂਤੀ ਲਈ ਕੀਤੀ ਅਰਦਾਸ
ਜੱਲਿਆਂਵਾਲਾ ਬਾਗ਼ ਦੇ ਸ਼ਹੀਦਾਂ ਨੂੰ ਵੀ ਦਿੱਤੀ ਸ਼ਰਧਾਂਜਲੀ

ਸ੍ਰੀ ਅੰਮ੍ਰਿਤਸਰ, 22 ਜਨਵਰੀ 2022

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਦੇ ਉਮੀਦਵਾਰ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਸ੍ਰੀ ਅੰਮ੍ਰਿਤਸਰ ਦੇ ਪਵਿੱਤਰ ਸ੍ਰੀ ਹਰਮਿੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਸ੍ਰੀ ਰਾਮ ਤੀਰਥ ਮੰਦਰ ਵਿੱਚ ਮੱਥਾ ਟੇਕਿਆ ਅਤੇ ਪੰਜਾਬ ਦੀ ਖ਼ੁਸ਼ਹਾਲੀ, ਤਰੱਕੀ ਅਤੇ ਅਮਨ ਸ਼ਾਂਤੀ ਲਈ ਅਰਦਾਸ ਕੀਤੀ। ਭਗਵੰਤ ਮਾਨ ਸ਼ਹੀਦੀ ਸਥਾਨ ਜੱਲਿਆਂਵਾਲਾ ਬਾਗ਼ ਵੀ ਪਹੁੰਚੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਹੋਰ ਪੜ੍ਹੋ :-ਲੈਬਾਰਟਰੀ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ  ਜਗਦੀਪ ਚੀਮਾ ਨੂੰ ਸੌਂਪਿਆ ਗਿਆ ਮੰਗ ਪੱਤਰ 

ਅੰਮ੍ਰਿਤਸਰ ਦੇ ਮੀਡੀਆ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ  ਨੂੰ  ਅੱਗੇ ਲੈ ਕੇ ਜਾਣ ਲਈ ਭਰੋਸੇ ਅਤੇ ਵਿਸ਼ਵਾਸ ਨਾਲ ਜਿਹੜੀ ਜ਼ਿੰਮੇਵਾਰੀ ਪੰਜਾਬ ਦੇ ਲੋਕਾਂ, ਪਾਰਟੀ ਅਤੇ ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ ਸੌਂਪੀ ਹੈ, ਉਸ ਨੂੰ ਪੂਰਾ ਕਰਨ ਲਈ ਹਿੰਮਤ ਅਤੇ ਹੌਸਲਾ ਮੰਗਣ ਲਈ ਉਹ ਈਸ਼ਵਰ ਦੇ ਦਰਬਾਰ ਵਿੱਚ ਆਏ ਹਨ। ਈਸ਼ਵਰ ਦੇ ਚਰਨਾਂ ਵਿੱਚ ਸਿਰ ਝੁਕਾ ਕੇ ਪੰਜਾਬ ਦੀ ਲੜਾਈ ਵਿੱਚ ਸਾਥ ਮੰਗਿਆ।

ਮਾਨ ਨੇ ਪੰਜਾਬ ਦੇ ਸਾਰੇ ਲੋਕਾਂ ਦਾ ਪਿਆਰ ਅਤੇ ਸਮਰਥਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਲੜਾਈ ਪੰਜਾਬ ਨੂੰ ਮੁੜ ਖ਼ੁਸ਼ਹਾਲ ਅਤੇ ਸੰਪਨ ਬਣਾਉਣ ਦੀ ਹੈ। ਇਸ ਲੜਾਈ ਨੂੰ ਈਸ਼ਵਰ ਦੇ ਅਸ਼ੀਰਵਾਦ ਤੋਂ ਬਿਨਾਂ ਜਿੱਤਣਾ ਸੰਭਵ ਨਹੀਂ ਹੈ। ਇਸ ਵਾਰ ਗੁਰੂ ਮਹਾਰਾਜ ਪੰਜਾਬ ‘ਤੇ ਕਿਰਪਾ ਕਰਨਗੇ ਅਤੇ ਪੰਜਾਬ ਨੂੰ ਪਹਿਲਾਂ ਦੀ ਤਰਾਂ ਖ਼ੁਸ਼ਹਾਲ ਅਤੇ ਸੰਪਨ ਬਣਾਉਣਗੇ।