ਭਗਵੰਤ ਮਾਨ ਵੱਲੋਂ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Punjab Chief Minister Bhagwant Mann
ਭਗਵੰਤ ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ; ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ 'ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ
ਪੀੜਤ ਪਰਿਵਾਰ ਲਈ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫ਼ਤ ਇਲਾਜ ਦਾ ਕੀਤਾ ਐਲਾਨ
ਚੰਡੀਗੜ੍ਹ, 18 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਦੇ ਮਹਿਲਾਂ ਚੌਕ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ, ਜਿਸ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ।
ਇਸ ਦੌਰਾਨ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਕਿ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇ।
ਮ੍ਰਿਤਕ ਵਿਦਿਆਰਥਣ ਦੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦੀ ਹਿੰਮਤ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ। ਉਨ੍ਹਾਂ ਨੇ ਸਿਵਲ ਹਸਪਤਾਲ ਸੰਗਰੂਰ ਵਿੱਚ ਇਲਾਜ ਅਧੀਨ ਜ਼ਖ਼ਮੀਆਂ ਦੇ ਜਲਦ ਠੀਕ ਹੋਣ ਦੀ ਕਾਮਨਾ ਵੀ ਕੀਤੀ।