ਜਾਤੀ, ਰੰਗ ਦੇ ਭੇਦਵਾਵ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਤੇ ਬਰਾਬਰੀ ਨੂੰ ਯਕੀਨੀ ਬਣਾਉਣਾ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ – ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ
ਹੋਰ ਪੜ੍ਹੋ :-ਗਰਮੀ ਅਤੇ ਲੂ ਤੋਂ ਬਚਾਓ ਸਬੰਧੀ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ
ਵਿਧਾਇਕ ਭੋਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣ।
ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਡਾ. ਅੰਬੇਡਕਰ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।
ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਪ੍ਰਿੰਸੀਪਲ ਇੰਦਰਜੀਤ ਕੌਰ, ਸੰਜੀਵ ਕੁਮਾਰ ਸੰਜੂ, ਸੁਰਿੰਦਰ ਮਦਾਨ, ਬਾਦਲ ਪ੍ਰਕਾਸ਼, ਰੋਹਿਤ ਰਾਜਪੂਤ, ਅਸ਼ਵਨੀ ਕੁਮਾਰ, ਗਗਨ ਰਾਏ, ਦੀਪੂ ਮਹਿਰਾ, ਵਰੁਨ ਕੁਮਾਰ, ਸੁੱਚਾ ਸਿੰਘ ਫੰਬੜਾ, ਪਰਮਜੀਤ ਪੰਮੀ, ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।

English






