ਭਾਰਤੀ ਕਿਸਨ ਯੂਨੀਅਨ (ਲੱਖੋਵਾਲ) ਦੇ ਮੀਡੀਆ ਇੰਚਾਰਜ ਹੋਏ ‘ਆਪ’ ‘ਚ ਸ਼ਾਮਲ

AAP
ਭਾਰਤੀ ਕਿਸਨ ਯੂਨੀਅਨ (ਲੱਖੋਵਾਲ) ਦੇ ਮੀਡੀਆ ਇੰਚਾਰਜ ਹੋਏ 'ਆਪ' 'ਚ ਸ਼ਾਮਲ
ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਪਾਰਟੀ ਵਿੱਚ ਕੀਤਾ ਸ਼ਾਮਲ, ਕੀਤਾ ਸਵਾਗਤ

ਚੰਡੀਗੜ, 12 ਫਰਵਰੀ 2022

ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਸ਼ਨੀਵਾਰ ਉਸ ਸਮੇਂ ਇੱਕ ਵੱਡੀ ਮਜ਼ਬੂਤੀ ਮਿਲੀ ਜਦੋਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਮੀਡੀਆ ਇੰਚਾਰਜ ਨਛੱਤਰ ਸਿੰਘ ‘ਆਪ’ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਪੰਜਾਬ ਵਿੱਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਅਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਹਾਜ਼ਰੀ ਵਿੱਚ ਨਛੱਤਰ ਸਿੰਘ ‘ਆਪ’ ਵਿੱਚ ਸ਼ਾਮਲ ਹੋਏ।

ਹੋਰ ਪੜ੍ਹੋ :-ਉਮੀਦਵਾਰਾਂ ਦੇ ਖਰਚਾ ਰਜਿਸਟਰ ਸਬੰਧੀ ਦੂਸਰੇ ਲੈਵਲ ਦੀ ਚੈਕਿੰਗ ਕੀਤੀ ਗਈ

ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਜਨਤਾ ਇਸ ਵਾਰ ਬਦਲਾਅ ਚਾਹੁੰਦੀ ਹੈ। ਇਸ ਵਾਰ ਲੋਕਾਂ ਨੇ ਝਾੜੂ ਦਾ ਬਟਨ ਦੱਬ ਕੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਇਮਾਨਦਾਰ ਅਤੇ ਕੰਮ ਕਰਨ ਵਾਲੀ ਸਰਕਾਰ ਬਣਾਉਣ ਦਾ ਫ਼ੈਸਲਾ ਕਰ ਲਿਆ ਹੈ। ਦਸ ਮਾਰਚ ਪੰਜਾਬ ਦਾ ਇਤਿਹਾਸਕ ਦਿਨ ਹੋਵੇਗਾ।