ਸਮਾਜ ਸੇਵੀ ਆਗੂ ਹਰਜੀਤ ਪੰਨੂ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਚ ਸ਼ਾਮਲ
ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਪਾ ਕੇ ਪਾਰਟੀ ਵਿੱਚ ਕੀਤਾ ਸ਼ਾਮਿਲ
ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀਕਲਾ ਲਈ ਹਲਕਾ ਖਰੜ ਵਿੱਚ ਕਰਾਂਗਾ ਕੰਮ- ਹਰਜੀਤ ਪੰਨੂ
ਖਰੜ, 5 ਅਗਸਤ 2025
ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਖਰੜ ਦੇ ਵਿੱਚ ਅੱਜ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਸਮਾਜ ਸੇਵੀ ਆਗੂ ਹਰਜੀਤ ਸਿੰਘ ਪੰਨੂ ਆਪਣੇ ਸੈਂਕੜੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਹਰਜੀਤ ਸਿੰਘ ਪੰਨੂ ਅਤੇ ਉਨ੍ਹਾਂ ਦੇ ਸਾਥੀਆਂ ਦਾ ਸਿਰੋਪਾਓ ਪਾ ਕੇ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਗੱਲ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕੰਮ ਕਰਨ ਵਾਲੇ ਜੁਝਾਰੂ ਨੌਜਵਾਨਾਂ ਦੀ ਜ਼ਰੂਰਤ ਹੈ ਕਿਉਂਕਿ ਆਉਣ ਵਾਲੇ ਸਮੇਂ ਦੇ ਵਿੱਚ ਨੌਜਵਾਨਾਂ ਨੂੰ ਸਿਆਸਤ ਵਿੱਚ ਆਉਣਾ ਪਵੇਗਾ। ਉਹਨਾਂ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਭਰੋਸਾ ਦੁਆਇਆ ਕਿ ਉਹਨਾਂ ਨੂੰ ਪਾਰਟੀ ਵਿਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ।
ਇਸ ਮੌਕੇ ਹਰਜੀਤ ਸਿੰਘ ਪੰਨੂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੇ ਤਨ, ਮਨ ਨਾਲ ਮਿਹਨਤ ਅਤੇ ਇਮਾਨਦਾਰੀ ਦੇ ਨਾਲ ਪਾਰਟੀ ਲਈ ਕੰਮ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ ਅਤੇ ਪਾਰਟੀ ਵੱਲੋਂ ਕੀਤੇ ਗਏ ਕੰਮਾਂ ਪ੍ਰਤੀ ਨਵੀਂ ਪੀੜੀ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਹਰਜੀਤ ਸਿੰਘ ਪੰਨੂ ਅਤੇ ਸਾਥੀਆਂ ਵੱਲੋਂ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਤੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਸੋਹਾਣਾ ਵੀ ਹਾਜ਼ਰ ਸਨ। ਇਸ ਮੌਕੇ ਸਰਪੰਚ ਗੁਰਦੀਪ ਸਿੰਘ, ਸਰਪੰਚ ਪਰਮਜੀਤ ਸਿੰਘ, ਭੁਪਿੰਦਰ ਸ਼ਰਮਾ ਸੰਚਾਲਕ ਅੰਬਿਕਾ ਦੇਵੀ ਗਊਸ਼ਾਲਾ ਖਰੜ, ਮਨਦੀਪ ਸਿੰਘ, ਸੰਦੀਪ ਸਿੰਘ ਪ੍ਰਧਾਨ ਸ਼ਿਵਾਲਿਕ ਵੈਲੀ, ਸਾਹਿਲ ਡੱਬ ਜਨਰਲ ਸਕੱਤਰ ਗਿਲਕੋ ਵੈਲੀ, ਗਗਨਦੀਪ ਸਿੰਘ ਇੰਚਾਰਜ ਵਾਰਡ ਨੰਬਰ 6, ਖਰੜ ਕਰਮਜੀਤ ਸੈਣੀ ਇੰਚਾਰਜ ਵਾਰਡ ਨੰਬਰ 19, ਸਮਾਜ ਸੇਵੀ ਆਗੂ ਗੁਰਪ੍ਰੀਤ ਸਿੰਘ, ਰਾਜੇਸ਼ ਮਲਿਕ ਪ੍ਰਧਾਨ ਹਿੰਦੂ ਪ੍ਰੀਸ਼ਦ, ਅਮਿਤ ਸੇਠੀ ਜਵੈਲਰ ਐਸੋਸੀਏਸ਼ਨ ਖਰੜ, ਹਰਮੇਲ ਸਿੰਘ ਲਾਲੀ, ਹਰਜੀਤ ਸਿੰਘ, ਕੁਸ਼ ਸ਼ਰਮਾ, ਗੁਰਦੀਪ ਸਿੰਘ, ਜਸਦੀਪ ਸਿੰਘ, ਵਰਿੰਦਰ ਸਿੰਘ ਇੰਚਾਰਜ ਵਾਰਡ ਨੰਬਰ 24, ਸਤਵਿੰਦਰ ਪੁਰੀ ਸ਼ਿੰਗਾਰੀਵਾਲ, ਅਵਿਨਾਸ਼ ਬਿੱਲਾ ਪ੍ਰਧਾਨ ਵਪਾਰ ਮੰਡਲ ਖਰੜ, ਮਨਦੀਪ ਸਿੰਘ ਇੰਚਾਰਜ ਵਾਰਡ ਨੰਬਰ 16, ਕੁਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਭਗਵਾਨ ਸਿੰਘ, ਜਸਵਿੰਦਰ ਸਿੰਘ, ਪ੍ਰਦੀਪ ਸਿੰਘ, ਲਖਵੀਰ ਸਿੰਘ, ਗਗਨਦੀਪ ਸਿੰਘ, ਪਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

English



