ਡੀ.ਈ.ਓ ਜਰਨੈਲ ਸਿੰਘ ਤੇ ਡਿਪਟੀ ਡੀ.ਈ.ਓ ਸੁਰਿੰਦਰਪਾਲ ਸਿੰਘ ਤੇ ਹੋਰਾਂ ਨੇ ਪਿੰਡ ਦੇ ਘਰੋ-ਘਰੀ ਜਾਕੇ ਬੱਚਿਆਂ ਦੇ ਕੀਤੇ ਦਾਖਲੇ
ਸਰਕਾਰੀ ਸਕੂਲਾਂ ਵਲੋਂ ਨਿੱਜੀ ਸਕੂਲਾਂ ਨੂੰ ਸੰਨ੍ਹ ਲਗਾਉਣੀ ਸ਼ੁਰੂ
ਰੂਪਨਗਰ, 11 ਅਪ੍ਰੈਲ: ਬਲਾਕ ਸਲੌਰਾ ਦੇ ਸਰਕਾਰੀ ਸੀਨੀਅਰ ਸੈਕਮਡਰੀ ਸਕੂਲ ਝਲੀਆ ਕਲਾਂ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਨੋਡਲ ਅਫ਼ਸਰ-ਕਮ-ਪਿ੍ਰੰਸੀਪਲ ਰਜਿੰਦਰ ਸਿੰਘ, ਡੀ.ਐਸ.ਐਮ.-ਕਮ-ਪਿ੍ਰੰਸੀਪਲ ਮੇਜਰ ਸਿੰਘ, ਸਿੱਖਿਆ ਸੁਧਾਰ ਟੀਮ ਰੂਪਨਗਰ ਦੇ ਇੰਚਾਰਜ ਪਿੰ੍ਰ. ਲੋਕੇਸ਼ ਮੋਹਨ ਸ਼ਰਮਾ, ਸੰਜੀਵ ਕੁਮਾਰ ਤੇ ਪ੍ਰਭਜੀਤ ਸਿੰਘ,ਬੀ.ਐਮ ਗਣਿਤ ਵਿਪਨ ਕਟਾਰੀਆ, ਬੀ.ਐਮ. ਅੰਗਰੇਜ਼ੀ ਸੀਮਾ ਰਾਣੀ, ਲੈਕ. ਅਵਤਾਰ ਸਿੰਘ, ਨਰਿੰਦਰ ਸਿੰਘ ਬੰਗਾ, ਲੈਕ. ਸੂਖਵਿੰਦਰ ਸਿੰਘ ਗਰੇਵਾਲ, ਹਰਿੰਦਰ ਕੌਰ, ਸ਼ੀਤਲ ਚਾਵਲਾ ਅਤੇ ਸਮੂਹ ਸਟਾਫ ਤੇ ਵਿਦਿਆਰਥੀਆਂ ਵੱਲੋ ਪਿੰਡ ਝਲੀਆ ਕਲ਼ਾਂ ਵਿਖੇ ਦਾਖ਼ਲੇ ਪ੍ਰਤੀ ਜਾਗਰੂਕਤਾ ਰੈਲੀ ਕੱਢੀ ਗਈ।ਉਸ ਉਪਰੰਤ ਸਾਰੇ ਅਧਿਕਾਰੀਆਂ ਵੱਲੋ ਪਿੰਡ ਦੇ ਘਰ-ਘਰ ਜਾਕੇ ਵਿਦਿਆਰਥੀਆਂ ਦੇ ਦਾਖ਼ਲੇ ਕੀਤੀ ਗਏ।ਇਹ ਪਹਿਲਾ ਮੌਕਾ ਹੈ ਕਿ ਜਦੋ ਕੋਈ ਜ਼ਿਲ੍ਹੇ ਦੇ ਉਚ ਅਧਿਕਾਰੀ ਕਿਸੇ ਪਿੰਡ ਵਿਚ ਘਰੋ-ਘਰੀ ਜਾਕੇ ਦਾਖ਼ਲੇ ਦੀ ਗੂਹਾਰ ਕੀਤੀ ਹੋਵੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਰਨੈਲ ਸਿੰਘ ਨੇ ਦੱਸਿਆ ਕਿ ਸਿੱਖਿਆ ਦੇ ਮਿਆਰ ਵਿੱਚ ਹੋਏ ਵਾਧੇ ਕਾਰਨ ਲੋਕਾਂ ਦਾ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਵਧਿਆ ਹੈ। ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਸਰਕਾਰੀ ਸਕੂਲਾਂ ਦੇ ਦਾਖਲਿਆਂ ਵਿੱਚ ਵਾਧਾ ਕਰਨ ਲਈ ਵਿਆਪਕ ਰੂਪ-ਰੇਖਾ ਉਲੀਕ ਕੇ ਮੁਹਿੰਮ ਸ਼ੁਰੂ ਕੀਤੀ ਹੈ। ਇਸ ਮੁਹਿੰਮ ਨੂੰ ਸਫਲਤਾ ਪੂਰਨ ਚਲਾਉਣ ਲਈੇ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ ਪਹਿਲਾਂ ਹੀ ਕਰ ਦਿੱਤਾ ਗਿਆ ਸੀ।
ਬਲਾਕ ਨੋਡਲ ਅਫ਼ਸਰ-ਕਮ-ਪਿ੍ਰੰਸੀਪਲ ਰਜਿੰਦਰ ਸਿੰਘ ਅਨੁਸਾਰ ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਕਾਰਨ ਸਰਕਾਰੀ ਸਕੂਲਾਂ ਵਲੋਂ ਨਿੱਜੀ ਸਕੂਲਾਂ ਨੂੰ ਸੰਨ੍ਹ ਲਗਾਉਣੀ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਜ਼ਿਲ਼੍ਹਾ ਰੂਪਨਗਰ ਦੀ ਗੱਲ ਕਰੀਏ ਤਾਂ ਇਥੇ ਮਾਪਿਆਂ ਵਲੋਂ ਨਿੱਜੀ ਸਕੂਲਾਂ ਤੋੋਂ ਮੁੱਖ ਮੋੜਦਿਆਂ ਸਰਕਾਰੀ ਸਕੂਲਾਂ ਵੱਲ ਚਾਲੇ ਪਾਏ ਜਾ ਰਹੇ ਹਨ। ਜਿਸ ਦਾ ਪ੍ਰਤੱਖ ਪ੍ਰਮਾਣ ਜ਼ਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ‘ਚ ਵੱਡੀ ਗਿਣਤੀ ਵਿੱਚ ਹੋ ਰਹੇ ਦਾਖਲਿਆਂ ਤੋਂ ਮਿਲਦਾ ਹੈ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਕੂਲ ‘ਚ ਹੁਣ ਤੱਕ ਨਿੱਜੀ ਸਕੂਲਾਂ ਤੋਂ ਹੱਟ ਕੇ 56 ਤੋਂ ਵੱਧ ਵਿਦਿਆਰਥੀ ਦਾਖਲਾ ਲੈ ਚੁੱਕੇ ਹਨ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਨੂੰ ਸਮੇਂ ਦਾ ਹਾਣੀ ਬਣਾਉਂਦਿਆਂ ਮੁਢਲੀਆਂ ਸਹੂਲਤਾਂ ਨਾਲ ਲੈਸ ਕਰਦਿਆਂ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ ਉਥੇ ਹੀ ਸਕੂਲ ਦੀਆਂ ਜਮਾਤਾਂ ਨੂੰ ਹਾਈਟੈਕ ਬਣਾਉਂਦਿਆਂ ਡਿਜੀਟਲ ਤਕਨੀਕ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਦਿਤੀ ਜਾ ਰਹੀ ਹੈ।
ਡੀ.ਐਸ.ਐਮ.-ਕਮ-ਪ੍ਰਿੰਸੀਪਲ ਮੇਜਰ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਸਕੂਲ ਅਧਿਆਪਕ ਨੇੜਲੇ ਇਲਾਕਿਆਂ ਦੇ ਹਰੇਕ ਬੱਚੇ ਤੱਕ ਪਹੁੰਚ ਕਰ ਰਹੇ ਹਨ।ਉਨ੍ਹਾ ਕਿਹਾ ਕਿ ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉੱਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਚੁੱਕੇ ਹਨ। ਇਸ ਸਮੇਂ ਉਨ੍ਹਾਂ ਨਿੱਜੀ ਸਕੂਲ ਨੂੰ ਪਛਾੜ ਚੁੱਕੇ ਸਰਕਾਰੀ ਸਕੂਲਾਂ ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾਉਣ ਦੀ ਮਾਪਿਆਂ ਨੂੰ ਅਪੀਲ ਕੀਤੀ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਮੀਡੀਆ ਕੁਆਰਡੀਨੇਟਰ ਮਨਜਿੰਦਰ ਸਿੰਘ ਚੱਕਲ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਪ੍ਰਤੀ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਅਧਿਆਪਕਾਂ ਵੱਲੋਂ ਘਰੋ-ਘਰੀ ਜਾਣ ਤੋਂ ਇਲਾਵਾ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ, ਬਜ਼ਾਰਾਂ ਅਤੇ ਸੜਕਾਂ ’ਤੇ ਫਲੈਕਸ ਲਾਉਣ ਅਤੇ ਪੰਚਾਂ-ਸਰਪੰਚਾਂ, ਕਾਉਸਲਰਾਂ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਦੇ ਹੋਏ ਪੋਸਟਰ, ਵੀਡੀਓਜ਼, ਸ਼ਾਰਟ ਫਿਲਮਾਂ ਤਿਆਰ ਕਰਵਾ ਕੇ ਸੋਸ਼ਲ ਮੀਡੀਆ ’ਤੇ ਲੋਡ ਕੀਤੀਆਂ ਜਾ ਰਹੀਆਂ ਹਨ।

English






