ਐਸਡੀਐਮ ਵਰਜੀਤ ਵਾਲੀਆ ਵੱਲੋਂ ਨੌਜਵਾਨਾਂ ਦੇ ਉਪਰਾਲੇ ਦੀ ਸ਼ਲਾਘਾ
ਬਰਨਾਲਾ, 6 ਅਕਤੂਬਰ 2021
ਯੁਵਕ ਸੇਵਾਵਾਂ ਵਿਭਾਗ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੰਧੂ ਪੱਤੀ ਬਰਨਾਲਾ ਵਿਖੇ ਅਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਅਤੇ ਰਾਸ਼ਟਰੀ ਖੂਨਦਾਨ ਦਿਵਸ ਨੂੰ ਸਮਰਪਿਤ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੌਰਾਨ ਖੂਨਦਾਨ ਕੈਂਪ ਲਾਇਆ ਗਿਆ, ਜਿਸ ਵਿਚ ਐਨ.ਐਸ.ਐਸ ਯੁਨਿਟ ਪ੍ਰੋਗਰਾਮ ਅਫਸਰਾਂ ਸਮੇਤ ਵਲੰਟੀਅਰਾਂ ਨੇ ਖੂਨਦਾਨ ਕੀਤਾ।
ਹੋਰ ਪੜ੍ਹੋ :-ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਅੱਜ ਲਖੀਮਪੁਰ ਖੀਰੀ ਜਾਵੇਗੀ
ਕੈਂਪ ਦਾ ਉਦਘਾਟਨ ਐਸਡੀਐਮ ਬਰਨਾਲਾ ਸ੍ਰੀ ਵਰਜੀਤ ਵਾਲੀਆ ਨੇ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ, ਜਿਸ ਨਾਲ ਇੱਕ ਵਿਅਕਤੀ ਦੂਜੇ ਲੋੜਵੰਦ ਵਿਅਕਤੀ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਦਾ ਹੈ। ਉਨਾਂ ਨੌਜਵਾਨਾਂ ਨੂੰ ਕਿਹਾ ਕਿ ਸਾਨੂੰ ਅਜਿਹੇ ਕਾਰਜਾਂ ਵਿਚ ਮੋਹਰੀ ਭੂਮਿਕਾ ਨਿਭਾਉਣੀ ਚਾਹੀਦੀ ਹੈ।
ਇਸ ਮੌਕੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਸ੍ਰੀ ਵਿਜਯ ਭਾਸਕਰ ਸ਼ਰਮਾ ਨੇ ਦੱਸਿਆ ਕਿ ਇਸ ਕੈਂਪ ਵਿਚ ਕਰੀਬ 40 ਤੋਂ ਉਪਰ ਯੂਨਿਟ ਸਿਵਲ ਹਸਪਤਾਲ ਬਰਨਾਲਾ ਦੇ ਸਿਹਤ ਵਿਭਾਗ ਦੀ ਟੀਮ ਨੇ ਪ੍ਰਾਪਤ ਕੀਤੇ। ਪਿ੍ਰੰਸੀਪਲ ਸ਼੍ਰੀ ਰਵਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੀ ਅਗਵਾਈ ਵਿਚ ਮਿਤੀ 7 ਅਕਤੂਬਰ ਤੱਕ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਦੌਰਾਨ ਵਲੰਟੀਅਰਾਂ ਵੱਲੋਂ ਵੱਧ ਚੜ ਕੇ ਹਰ ਗਤੀਵਿਧੀ ਵਿਚ ਭਾਗ ਲੈਣ ਦੇ ਨਾਲ ਨਾਲ ਲਗਾਏ ਗਏ ਖੂਨਦਾਨ ਕੈਂਪ ਵਿਚ ਵੀ ਖੂਨਦਾਨ ਕਰਕੇ ਆਪਣਾ ਬਣਦਾ ਯੋਗਦਾਨ ਪਾਇਆ ਗਿਆ। ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਅਫਸਰ ਸੁਨੀਲ ਕੁਮਾਰ ਸੱਗੀ, ਹਰਜੀਤ ਸਿੰਘ ਤੋਂ ਇਲਾਵਾ ਸੋਹਣ ਸਿੰਘ ਧਨੌਲਾ, ਜਗਜੀਤ ਸਿੰਘ, ਰਾਜੇਸ਼ ਡੀ.ਪੀ, ਹਰਪ੍ਰੀਤ ਸਿੰਘ ਕੰਪਿਊਟਰ ਟੀਚਰ, ਕਲੱਬ ਪ੍ਰਧਾਨ ਲਵਪ੍ਰੀਤ ਸ਼ਰਮਾ ਹਰੀਗੜ ਨੇ ਖ਼ੂਨਦਾਨ ਕੀਤਾ।

English





