ਜ਼ਿਮਨੀ ਚੋਣ: ਜ਼ਿਲਾ ਚੋਣ ਅਫਸਰ ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ’ਤੇ ਜ਼ੋਰ

ਬਰਨਾਲਾ, 27 ਮਈ :-  

ਲੋਕ ਸਭਾ ਹਲਕਾ ਸੰਗਰੂਰ ਲਈ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ ਬਰਨਾਲਾ ਸ੍ਰੀ ਹਰੀਸ਼ ਨਈਅਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰ ਕੇ ਉਨਾਂ ਨੂੰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ।
ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਨੇ ਆਖਿਆ ਕਿ ਜੇਕਰ ਤਜਵੀਜ਼ਤ ਮੀਟਿੰਗ ਆਦਿ ਵਾਲੀ ਥਾਂ ’ਤੇ ਕਿਸੇ ਤਰਾਂ ਦੀ ਰੋਕ ਜਾਂ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਹਨ ਤਾਂ ਉਨਾਂ ਦੀ ਪੂਰੀ ਤਰਾਂ ਪਾਲਣਾ ਕੀਤੀ ਜਾਵੇ। ਜੇਕਰ ਛੋਟ ਲੋੜੀਂਦੀ ਹੋਵੇ ਤਾਂ ਸਮੇਂ ਸਿਰ ਬਿਨੈ ਪੱਤਰ ਦਿੱਤਾ ਜਾਵੇ ਤੇ ਪ੍ਰਵਾਨਗੀ ਪ੍ਰਾਪਤ ਕੀਤੀ ਜਾਵੇ। ਤਜਵੀਜ਼ਤ ਮੀਟਿੰਗ ਲਈ ਲਾਊਡਸਪੀਕਰਾਂ ਜਾਂ ਹੋਰ ਉਪਕਰਨਾਂ ਦੀ ਵਰਤੋਂ ਲਈ ਇਜਾਜ਼ਤ ਲਈ ਜਾਣੀ ਜ਼ਰੂਰੀ ਹੈ। ਕਿਸੇ ਇਕੱਠ ਆਦਿ ਦੇ ਲੰਘਣ ਦਾ ਰਾਹ ਪਹਿਲਾਂ ਹੀ ਨਿਸ਼ਚਿਤ ਕੀਤਾ ਜਾਣਾ ਹੈ, ਜਿਸ ਬਾਰੇ ਅਗਾਊਂ ਪ੍ਰਵਾਨਗੀ ਲਈ ਜਾਵੇ।
ਉਨਾਂ ਕਿਹਾ ਕਿ ਵੋਟਰਾਂ ਨੂੰ ਵਿੱਤੀ ਜਾਂ ਕੋਈ ਹੋਰ ਲਾਲਚ ਨਾ ਦਿੱਤਾ ਜਾਵੇ। ਜ਼ਿਲਾ ਚੋਣ ਅਫਸਰ ਨੇ ਕਿਹਾ ਕਿ ਚੋਣ ਅਮਲ ਅਮਨ-ਅਮਾਨ ਨਾਲ ਨੇਪਰੇ ਚਾੜਨ ਲਈ ਚੋਣ ਅਮਲੇ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇ।
ਇਸ ਮੌਕੇ ਉਪ ਮੰਡਲ ਮੈਜਿਸਟ੍ਰੇਟ ਸ. ਗੋਪਾਲ ਸਿੰਘ, ਚੋਣ ਤਹਿਸੀਲਦਾਰ ਹਰਜਿੰਦਰ ਕੌਰ ਤੇ ਵੱਖ ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

 

ਹੋਰ ਪੜ੍ਹੋ :- ਪ੍ਰਧਾਨ ਮੰਤਰੀ ਯੋਜਨਾ ਤਹਿਤ ਵੱਖ-ਵੱਖ ਸਕੀਮਾਂ ਦੇ ਲਾਭਪਾਤਰੀਆਂ ਨਾਲ 31 ਮਈ ਨੂੰ ਦੇਸ਼ ਦੇ ਪ੍ਰਧਾਨ ਮੰਤਰੀ  ਕਰਨਗੇ ਵੀਡੀਓ ਕਾਨਫਰੰਸ