ਚੰਡੀਗੜ/ਸ੍ਰੀ ਚਮਕੌਰ ਸਾਹਿਬ, 20 ਸਤੰਬਰ:
ਮੌਲਾਨਾ ਆਜ਼ਾਦ ਨੈਸ਼ਨਲ ਕਾਨਫਰੰਸ ਵਿੱਚ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਇਸ ਸਮਾਗਮ ਤੋਂ ਪਹਿਲਾਂ ਪੰਜਾਬ ਪੁਲਿਸ ਵਲੋਂ ਕੈਬਨਿਟ ਮੰਤਰੀ ਨੂੰ ਸਲਾਮੀ ਦਿੱਤੀ ਗਈ।
ਇਹ ਨੈਸ਼ਨਲ ਕਾਨਫਰੰਸ ਰਾਸ਼ਟਰੀ ਅਲਪਸੰਖਿਅਕ ਆਰਕਸ਼ਣ ਮੋਰਚਾ ਪੰਜਾਬ ਵਲੋਂ ਕਰਵਾਈ ਗਈ ਸੀ। ਜਿੱਥੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਘੱਟ ਗਿਣਤੀ ਵਰਗ ਨਾਲ ਸਬੰਧਿਤ ਸਮੱਸਿਆਵਾਂ ਨੰ ਸੁਣਿਆ ਅਤੇ ਵੱਖ-ਵੱਖ ਵਿਸ਼ਿਆਂ ਉੱਤੇ ਚਰਚਾ ਕੀਤੀ। ਇਸ ਮੌਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਵੀ ਵਿਸ਼ੇਸ਼ ਤੌਰ ਉੱਤੇ ਹਾਜ਼ਰ ਸਨ।
ਇਹ ਸਮਾਗਮ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਵਿਧਾਇਕ ਡਾ. ਚਰਨਜੀਤ ਸਿੰਘ ਵਲੋਂ ਘੱਟ ਗਿਣਤੀ ਭਾਈਚਾਰੇ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨਾਂ ਵਲੋਂ ਉਜਾਗਰ ਕੀਤੀਆਂ ਗਈਆਂ ਸਮੱਸਿਆਵਾਂ ਨੂੰ ਹਰ ਪੱਧਰ ਉੱਤੇ ਹੱਲ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਇਹ ਸਾਰੇ ਮਾਮਲੇ ਲਿਆਏ ਜਾਣਗੇ।
ਡਾ. ਬਲਜੀਤ ਕੌਰ ਨੇ ਘੱਟ ਗਿਣਤੀ ਵਰਗ ਨਾਲ ਸਬੰਧਿਤ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਭਲਾਈ ਸਕੀਮਾਂ ਦੇ ਲਾਭ ਪਹੁੰਚਾਉਣ ਲਈ ਪੁਰਜ਼ੋਰ ਯਤਨ ਕਰ ਰਹੀਂ ਹੈ ਜਿਸ ਤਹਿਤ ਵਿਸ਼ੇਸ਼ ਤੌਰ ਉੱਤੇ ਸਿਹਤ ਅਤੇ ਸਿੱਖਿਆ ਦੇ ਖੇਤਰ ਸਮੇਤ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਪ੍ਰਤੀ ਤਵੱਜੋ ਦਿੱਤੀ ਜਾ ਰਹੀ ਹੈ।
ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਵਰਗ ਨੂੰ ਸਮਾਜਿਕ ਅਤੇ ਆਰਥਿਕ ਪੱਖੋਂ ਸਮਰੱਥ ਬਣਾਉਣ ਲਈ ਵਿਆਪਕ ਪੱਧਰ ਉੱਤੇ ਫੈਂਸਲੇ ਲਏ ਜਾ ਰਹੇ ਹਨ ਤਾਂ ਜੋ ਲੋੜਵੰਦ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ।

English






