ਪਿੰਡ ਬੁਰਜ ਹਨੂਮਾਨਗਡ਼੍ਹ ਵਿਖੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ  ਲਗਾਇਆ ਕੈਂਪ

PADDY
ਪਿੰਡ ਬੁਰਜ ਹਨੂਮਾਨਗਡ਼੍ਹ ਵਿਖੇ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਵਿਭਾਗ ਵੱਲੋਂ  ਲਗਾਇਆ ਕੈਂਪ
ਅਬੋਹਰ /ਫ਼ਾਜ਼ਿਲਕਾ 21 ਸਤੰਬਰ  2021
ਡਾਇਰੈਕਟਰ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ  ਡਾ ਸੁਖਦੇਵ ਸਿੰਘ ਸੰਧੂ ਦੇ ਹੁਕਮਾਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਨੂੰ ਪ੍ਰਫੁਲਤ ਕਰਨ ਲਈ  ਮੁੱਖ ਖੇਤੀਬਾਡ਼ੀ ਅਫਸਰ ਡਾ ਹਰਦੇਵ ਸਿੰਘ ਦੀ ਅਗਵਾਈ ਹੇਠ  ਬਲਾਕ ਅਬੋਹਰ ਦੇ ਪਿੰਡ ਬੁਰਜ ਹਨੂਮਾਨਗਡ਼੍ਹ ਵਿਖੇ  ਅੱਜ ਖੇਤੀਬਾੜੀ ਵਿਭਾਗ ਵੱਲੋਂ ਕੈਂਪ ਲਗਾਇਆ ਗਿਆ ।
ਸਹਾਇਕ ਪੌਦਾ ਸੁਰੱਖਿਆ ਅਫਸਰ ਡਾ ਗੁਰਮੀਤ ਸਿੰਘ ਚੀਮਾ  ਨੇ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ  ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ । ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਿਰਧਾਰਿਤ ਕੀਟਨਾਸ਼ਕਾਂ ਦੀ ਹੀ ਵਰਤੋਂ ਕਰਨ ਬਾਰੇ ਵੀ ਕੈਂਪ ਦੌਰਾਨ ਜਾਣਕਾਰੀ ਦਿੱਤੀ ਜਾ ਰਹੀ ਹੈ ।
ਇਸ ਮੌਕੇ ਡਾ ਵਿਜੈ ਸਿੰਘ ਖੇਤੀਬਾਡ਼ੀ ਵਿਕਾਸ ਅਫਸਰ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ  ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਨਾਲ ਹੀ ਝੋਨੇ ਦੀ ਫਸਲ ਤੇ ਕੀੜੇ ਮਕੌੜਿਆਂ ਅਤੇ ਬਿਮਾਰੀਆਂ ਦੀ ਰੋਕਥਾਮ ਲਈ  ਸਿਫ਼ਾਰਿਸ਼ ਕੀਤੇ  ਕੀਟਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ।ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜੋ ਨਿਰਧਾਰਿਤ  ਪੈਸਟੀਸਾਈਡ ਬੈਨ ਕੀਤੇ ਗਏ ਹਨ ਉਨ੍ਹਾਂ ਦੀ ਵਰਤੋਂ ਕਰਨ ਤੋਂ ਗੁਰੇਜ਼ ਕੀਤਾ ਜਾਵੇ ।
ਸ਼੍ਰੀ ਵਿਪਨ ਕੁਮਾਰ ਏਐਸਆਈ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਇਨਸੀਟੂ/ ਐਕਸ ਸੀਟੂ ਸਕੀਮ ਰਾਹੀਂ ਪ੍ਰਬੰਧਨ ਕਰ ਕੇ ਆਪਣੇ ਖੇਤ ਵਿੱਚ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ  ਵਧਾਉਣ ਬਾਰੇ ਵੀ ਜਾਣਕਾਰੀ ਦਿੱਤੀ ।
ਕੈਂਪ ਵਿੱਚ ਸ਼੍ਰੀ ਕੁਲਦੀਪ ਕੁਮਾਰ ਬੀਟੀਐੱਮ ਨੇ ਕਿਸਾਨਾਂ ਨੂੰ ਆਤਮਾ ਸਕੀਮ ਤਹਿਤ ਸਹਾਇਕ ਧੰਦੇ   ਅਪਨਾਉਣ  ਬਾਰੇ ਪ੍ਰੇਰਿਤ ਕਰ ਕੇ ਕਿਸਾਨਾਂ ਨੂੰ ਆਪਣੀ ਆਮਦਨ ਵਧਾਉਣ ਬਾਰੇ ਦੱਸਿਆ ।
ਡਾ  ਹਰੀਸ਼ ਕੁਮਾਰ ਏਡੀਓ ਬੱਲੂਆਣਾ ਨੇ ਖੇਤੀਬਾਡ਼ੀ ਵਿਭਾਗ ਵਿਖੇ ਚੱਲ ਰਹੀਆਂ ਸਕੀਮਾਂ ਤੇ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਕੈਂਪ ਵਿਚ ਆਏ ਕਿਸਾਨਾਂ ਦਾ ਧੰਨਵਾਦ ਕੀਤਾ