ਸਪੈਸ਼ਲ ਸੁਧਾਈ ਤਹਿਤ 3 ਅਤੇ 4 ਦਸੰਬਰ ਨੂੰ ਲੱਗਣਗੇ ਕੈਂਪ

ਬਰਨਾਲਾ, 2 ਦਸੰਬਰ :-  

ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਵਿਚ ਚੋਣਕਾਰ ਰਜਿਸਟ੍ਰੇਸ਼ਨ ਅਫਸਰ-103-ਬਰਨਾਲਾ-ਕਮ-ਉਪ ਮੰਡਲ ਮੈਜਿਸਟਰੇਟ, ਬਰਨਾਲਾ ਵਲੋਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਦਾਅਵੇ ਅਤੇ ਇਤਰਾਜ਼ ਸਬੰਧਤ ਪਾਰਟੀਆਂ ਪਾਸ ਸਪੁਰਦ ਕੀਤੇ ਗਏ।
ਇਸ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਗਈ ਕਿ ਆਉਣ ਵਾਲੇ ਦਿਨਾਂ ਵਿੱਚ ਰਹਿ ਗਏ ਵਿਅਕਤੀਆਂ ਜਿਨ੍ਹਾਂ ਦੀਆਂ ਅਜੇ ਵੋਟਾਂ ਨਹੀਂ ਬਣੀਆਂ, ਆਪਣੀਆਂ ਵੋਟਾਂ ਬਣਵਾਉਣ। ਜੇਕਰ ਕੋਈ ਵਿਅਕਤੀ ਆਪਣੀ ਵੋਟ ਵਿਚ ਨਾਮ ਦੀ ਕੋਈ ਦਰੁਸਤੀ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਦਰੁਸਤ ਕਰਵਾਉਣ ਲਈ ਫਾਰਮ ਨੰਬਰ 8 ਭਰਕੇ ਦੇਵੇ। ਇਸ ਤੋਂ ਇਲਾਵਾ ਜੇਕਰ ਕਿਸੇ ਵਿਅਕਤੀ ਦੇ ਪਰਿਵਾਰਕ ਮੈਂਬਰ ਦੀ ਮੌਤ ਹੋ ਚੁੱਕੀ ਹੈ ਜਾਂ ਕਿਸੇ ਵਿਅਕਤੀ ਦੀ ਕੋਈ ਵੋਟ ਕਟਵਾਉਣਾ ਚਾਹੁੰਦਾ ਹੈ ਤਾਂ ਉਹ ਉਸ ਸਬੰਧੀ ਫਾਰਮ ਨੰਬਰ 7 ਭਰ ਕੇ ਦੇ ਸਕਦਾ ਹੈ।
ਵੋਟਾਂ ਦੀ ਸਪੈਸ਼ਲ ਸੁਧਾਈ ਸਬੰਧੀ ਮਿਤੀ 3-12-2022 ਅਤੇ 4-12-2022 ਨੂੰ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ, ਜਿਸ ਵਿਚ ਸਮੂਹ ਬੀ.ਐਲ.ਓਜ਼ ਆਪਣੇ ਸਬੰਧਤ ਬੂਥ ‘ਤੇ ਸਵੇਰੇ 9 ਵਜੇ ਤੋਂ ਦੁਪਿਹਰ 2 ਵਜੇ ਤੱਕ ਹਾਜ਼ਰ ਰਹਿਣਗੇ। ਇਸ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਆਮ ਜਨਤਾ ਨੂੰ ਜਾਣੂ ਕਰਵਾਉਣ ਲਈ ਅਪੀਲ ਕੀਤੀ ਗਈ।
ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਮ ਆਦਮੀ ਪਾਰਟੀ ਦੇ ਜਸਵਿੰਦਰ ਸਿੰਘ ਬਲਾਕ ਇੰਚਾਰਜ, ਸ਼੍ਰੋਮਣੀ ਅਕਾਲੀ ਦਲ ਦੇ ਜਤਿੰਦਰ ਜਿੰਮੀ ਜੁਆਇੰਟ ਸਕੱਤਰ, ਬੀ.ਜੇ.ਪੀ ਦੇ ਗੁਰਮੀਤ ਬਾਵਾ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਨੈਸ਼ਨਲ ਆਪਣੀ ਪਾਰਟੀ ਦੇ ਜਗਰਾਜ ਸਿੰਘ ਜ਼ਿਲ੍ਹਾ ਪ੍ਰਧਾਨ ਹਾਜ਼ਰ ਸਨ।

ਹੋਰ ਪੜ੍ਹੋ :- ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ’ਚ ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਸ਼ੁਰੂ