ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਦੁੱਖ ਪ੍ਰਗਟਾਇਆ
ਚੰਡੀਗੜ੍ਹ, 16 ਅਗਸਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੈਬ ਨਿਊਜ਼ ਪੋਰਟਲ ਖਬਰਵਾਲੇ ਡਾਟ ਕੌਮ ਦੇ ਸੰਪਾਦਕ ਪਰਮਿੰਦਰ ਸਿੰਘ ਜੱਟਪੁਰੀ ਦੇ ਸਹੁਰਾ ਕੈਪਟਨ ਸੁਦਰਸ਼ਨ ਸਿੰਘ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸੁਦਰਸ਼ਨ ਸਿੰਘ ਜੋ 77 ਵਰ੍ਹਿਆਂ ਦੇ ਸਨ, ਬੀਤੀ ਦੇਰ ਸ਼ਾਮ ਮੁਹਾਲੀ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਚੱਲ ਵਸੇ।
ਆਪਣੇ ਸ਼ੋਕ ਸੁਨੇਹੇ ਵਿੱਚ ਮੁੱਖ ਮੰਤਰੀ ਨੇ ਪੀੜਤ ਪਰਿਵਾਰ, ਰਿਸ਼ਤੇਦਾਰਾਂ ਤੇ ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦੀ ਅਰਦਾਸ ਕੀਤੀ।
ਇਸੇ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਸੁਦਰਸ਼ਨ ਸਿੰਘ ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 20 ਅਗਸਤ 2021 (ਸ਼ੁੱਕਰਵਾਰ) ਨੂੰ ਗੁਰਦੁਆਰਾ ਦੁੱਖ ਨਿਵਾਰਨ, ਖਰੜ ਵਿਖੇ ਦੁਪਹਿਰ 12 ਤੋਂ 1 ਵਜੇ ਹੋਵੇਗੀ।

English






