ਕੈਪਟਨ ਅਮਰਿੰਦਰ ਸਿੰਘ ਵੱਲੋਂ ਲੈਫਟੀਨੈਂਟ ਜਨਰਲ ਟੀ.ਐਸ. ਸ਼ੇਰਗਿੱਲ ਦੇ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

Punjab Chief Minister Captain Amarinder Singh

ਚੰਡੀਗੜ੍ਹ, 13 ਜਨਵਰੀ :

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਆਪਣੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਤੇਜਿੰਦਰ ਸਿੰਘ ਸ਼ੇਰਗਿੱਲ ਦੇ ਮਾਤਾ ਸ੍ਰੀਮਤੀ ਸੋਨੀਆ ਰਜਿੰਦਰ ਸਿੰਘ ਸਪੈਰੋ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਨ੍ਹਾਂ ਦਾ ਅੱਜ ਸ਼ਾਮ ਜਲੰਧਰ ਕੈਂਟ ਵਿਖੇ ਦੇਹਾਂਤ ਹੋ ਗਿਆ। ਉਹ 104 ਵਰ੍ਹਿਆਂ ਦੇ ਸਨ ਅਤੇ ਆਪਣੇ ਪਿੱਛੇ 2 ਪੁੱਤਰ ਛੱਡ ਗਏ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਸ੍ਰੀਮਤੀ ਸੋਨੀਆ ਰਜਿੰਦਰ ਸਿੰਘ ਦੀ ਮੌਤ ਨੂੰ ਪਰਿਵਾਰ ਲਈ ਕਦੇ ਨਾ ਪੂਰਾ ਹੋਣਾ ਵਾਲਾ ਘਾਟਾ ਦੱਸਿਆ।

ਦੁਖੀ ਪਰਿਵਾਰ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।

———