ਕੈਪਟਨ ਅਮਰਿੰਦਰ ਸਿੰਘ ਵੱਲੋਂ ਸੀਨੀਅਰ ਪੱਤਰਕਾਰ ਅਜੇ ਸ਼ੁਕਲਾ ਦੇ ਮਾਤਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Editor Ajay Shukla's mother

ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਸ਼ੁਕਲਾ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਚੰਡੀਗੜ੍ਹ, 26 ਅਗਸਤ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੀਨੀਅਰ ਪੱਤਰਕਾਰ ਅਜੇ ਸ਼ੁਕਲਾ ਦੇ ਮਾਤਾ ਸ਼ਾਰਦਾ ਸ਼ੁਕਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਸ਼ਾਰਦਾ ਸ਼ੁਕਲਾ (66) ਜਿਨ੍ਹਾਂ ਦੇ ਪਤੀ ਉਤਰ ਪ੍ਰਦੇਸ਼ ਪੁਲਿਸ ਦੇ ਸੇਵਾ ਮੁਕਤ ਆਈ.ਪੀ.ਐਸ. ਅਫਸਰ ਸਨ, ਨੇ ਅੱਜ ਬਾਅਦ ਦੁਪਹਿਰ ਸੰਖੇਪ ਬਿਮਾਰੀ ਉਪਰੰਤ ਲਖਨਊ ਦੇ ਅਪੋਲੋ ਹਸਪਤਾਲ ਵਿਖੇ ਆਖਰੀ ਸਾਹ ਲਿਆ। ਉਹ ਆਪਣੇ ਪਿੱਛੇ ਪਤੀ, ਤਿੰਨ ਪੁੱਤਰ ਤੇ ਇਕ ਧੀ ਛੱਡ ਗਏ।
ਕੈਪਟਨ ਅਮਰਿੰਦਰ ਸਿੰਘ ਨੇ ਅਜੇ ਸ਼ੁਕਲਾ ਜੋ ਆਜ ਸਮਾਜ ਤੇ ਇੰਡੀਆ ਟੀ.ਵੀ. ਦੇ ਮੁੱਖ ਸੰਪਾਦਕ ਹਨ, ਨਾਲ ਦੁੱਖ ਸਾਂਝਾ ਕਰਦਿਆਂ ਪਰਿਵਾਰ ਨੂੰ ਪਿੱਛੇ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਵੀ ਅਜੇ ਸ਼ੁਕਲਾ ਅਤੇ ਹੋਰਨਾਂ ਪਰਿਵਾਰਕ ਮੈਂਬਰਾਂ ਨਾਲ ਇਸ ਸ਼ੋਕ ਦੀ ਘੜੀ ਵਿੱਚ ਸ਼ਰੀਕ ਹੁੰਦਿਆਂ ਦੁੱਖ ਸਾਂਝਾ ਕੀਤਾ। ਉਨ੍ਹਾਂ ਕਿਹਾ ਕਿ ਮਾਂ ਦਾ ਸਾਇਆ ਸਿਰ ਤੋਂ ਉਠਣਾ ਸਭ ਤੋਂ ਵੱਡਾ ਸਦਮਾ ਹੁੰਦਾ।