ਕੈਪਟਨ ਅਮਰਿੰਦਰ ਸਿੰਘ ਵੱਲੋਂ ਮਨਪ੍ਰੀਤ ਬਾਦਲ ਦੀ ਮਾਤਾ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ•, 19 ਮਾਰਚ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਤਾ ਹਰਮੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਸਵੇਰੇ ਪਿੰਡ ਬਾਦਲ ਵਿਖੇ ਚੱਲ ਵਸੇ।
ਹਰਮੰਦਰ ਕੌਰ ਨੂੰ ਨੇਕ ਰੂਹ ਅਤੇ ਪਰਿਵਾਰ ਲਈ ਮਜ਼ਬੂਤ ਥੰਮ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਦੀ ਸ਼ਾਂਤੀ ਲਈ ਅਰਦਾਸ ਕੀਤੀ।
ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਹਰਮੰਦਰ ਕੌਰ ਦੇ ਤੁਰ ਜਾਣ ਨੂੰ  ਉਨ•ਾਂ ਦੇ ਪੁੱਤਰ, ਧੀ ਅਤੇ ਪਤੀ ਸਾਬਕਾ ਸੰਸਦ ਮੈਂਬਰ ਗੁਰਦਾਸ ਸਿੰਘ ਬਾਦਲ ਲਈ ਵੱਡਾ ਘਾਟਾ ਦੱਸਿਆ ਹੈ। ਉਨ•ਾਂ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।