ਖੇਤੀ ਆਰਡੀਨੈਂਸਾਂ ਦੇ ਮੁੱਦੇ ‘ਤੇ ਕਿਸਾਨ ਯੂਨੀਅਨਾਂ ਵਿੱਚ ਆਪਣੀ ਸ਼ਾਖ ਬਚਾਉਣ ਖਾਤਰ ਸ਼੍ਰੋਮਣੀ ਅਕਾਲੀ ਦਲ ਨੇ ਯੂ-ਟਰਨ ਲੈਣ ਦਾ ਢਕਵੰਜ ਰਚਿਆ: ਕੈਪਟਨ ਅਮਰਿੰਦਰ ਸਿੰਘ

Chief Minister Captain Amrinder Singh

• ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਦੀ ਕਰੜੀ ਆਲੋਚਨਾ
• ਅਕਾਲੀ ਦਲ ਦੇ ਪ੍ਰਧਾਨ ਨੂੰ ਕਿਸਾਨਾਂ ਪ੍ਰਤੀ ਪਾਰਟੀ ਦੀ ਸੁਹਿਰਦਤਾ ਸਿੱਧ ਕਰਨ ਲਈ ਕੇਂਦਰ ਸਰਕਾਰ ‘ਚੋਂ ਬਾਹਰ ਆਉਣ ਦੀ ਚੁਣੌਤੀ
ਚੰਡੀਗੜ•, 13 ਸਤੰਬਰ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਕਿਸਾਨਾਂ ਦੇ ਅੱਖੀਂ ਘੱਟਾ ਪਾਉਣ ਲਈ ਖੇਤੀ ਆਰਡੀਨੈਂਸਾਂ ‘ਤੇ ਆਪਣੇ ਪਹਿਲੇ ਸਟੈਂਡ ਤੋਂ ਅਚਾਨਕ ਪਲਟਣ (ਯੂ ਟਰਨ) ਦੇ ਕਦਮ ਨੂੰ ਢਕਵੰਜ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਉਨ•ਾਂ ਨੇ ਸੁਖਬੀਰ ਬਾਦਲ ਨੂੰ ਇਸ ਮਸਲੇ ‘ਤੇ ਆਪਣੀ ਪਾਰਟੀ ਦੀ ਕਿਸਾਨਾਂ ਪ੍ਰਤੀ ਸੰਜੀਦਗੀ ਸਿੱਧ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਸਾਥ ਛੱਡਣ ਦੀ ਚੁਣੌਤੀ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਗੱਠਜੋੜ ਸਰਕਾਰ ਦਾ ਭਾਈਵਾਲ ਹੋਣ ਦੇ ਨਾਤੇ ਆਰਡੀਨੈਂਸ ਲਿਆਉਣ ਵਿੱਚ ਅਕਾਲੀ ਦਲ ਵੀ ਸ਼ਾਮਲ ਹੈ ਅਤੇ ਇੱਥੋਂ ਤੱਕ ਕਿ ਇਨ•ਾਂ ਨੇ ਆਰਡੀਨੈਂਸਾਂ ਦੀ ਬਿਨਾਂ ਸ਼ਰਤ ਹਮਾਇਤ ਵੀ ਕੀਤੀ ਸੀ। ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਅਕਾਲੀਆਂ ਵੱਲੋਂ ਦੂਹਰੇ ਮਾਪਦੰਡ ਅਪਣਾਉਣ ਲਈ ਸੁਖਬੀਰ ਬਾਦਲ ਨੂੰ ਆੜੇ ਹੱਥੀਂ ਲੈਂਦਿਆਂ ਪੁੱਛਿਆ ਕਿ ਜਦੋਂ ਵੀ ਕੇਂਦਰ ਸਰਕਾਰ ਇਨ•ਾਂ ਆਰਡੀਨੈਂਸਾਂ ਨੂੰ ਸੰਸਦ ਵਿੱਚ ਪਾਸ ਕਰਵਾਉਣ ਲਈ ਪੇਸ਼ ਕਰੇਗੀ ਤਾਂ ਕੀ ਅਕਾਲੀ ਲੀਡਰ ਇਨ•ਾਂ ਦੇ ਖਿਲਾਫ ਵੋਟ ਪਾਉਣ ਲਈ ਤਿਆਰ ਹੈ?
ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਕੇਂਦਰ ਸਰਕਾਰ ਨੂੰ ਕੀਤੀ ਅਖੌਤੀ ਅਪੀਲ ਨੂੰ ਬੇਹੂਦਗੀ ਕਰਾਰ ਦਿੱਤਾ ਜਿਸ ਨੇ ਤਿੰਨਾਂ ਕੇਂਦਰੀ ਖੇਤੀ ਆਰਡੀਨੈਂਸਾਂ ਬਾਰੇ ਕਿਸਾਨ ਜਥੇਬੰਦੀਆਂ ਦੇ ਤੌਖਲੇ ਦੂਰ ਹੋਣ ਤੱਕ ਇਨ•ਾਂ ਨੂੰ ਪ੍ਰਵਾਨਗੀ ਲਈ ਸੰਸਦ ਵਿੱਚ ਪੇਸ਼ ਨਾ ਕਰਨ ਲਈ ਕਿਹਾ ਗਿਆ ਸੀ।
ਮੁੱਖ ਮੰਤਰੀ ਨੇ ਸੁਖਬੀਰ ਦੇ ਉਸ ਦਾਅਵੇ ਨੂੰ ਯਾਦ ਕੀਤਾ ਜਦੋਂ ਉਨ•ਾਂ (ਕੈਪਟਨ ਅਮਰਿੰਦਰ ਸਿੰਘ) ਵੱਲੋਂ ਇਸ ਮੁੱਦੇ ‘ਤੇ ਜੂਨ ਵਿੱਚ ਸੱਦੀ ਸਰਬ ਪਾਰਟੀ ਮੀਟਿੰਗ ਵਿੱਚ ਅਕਾਲੀ ਲੀਡਰ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਭਰੋਸਾ ਦਿੱਤਾ ਹੈ ਕਿ ਘੱਟੋ-ਘੱਟ ਸਮਰਥਨ ਮੁੱਲ ਨਾਲ ਕੋਈ ਛੇੜਛਾੜ ਨਹੀਂ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਇਹ ਗੱਲ ਹੁਣ ਜੱਗ ਜ਼ਾਹਰ ਹੋ ਗਈ ਅਕਾਲੀ ਦਲ ਦੇ ਪ੍ਰਧਾਨ ਨੇ ਉਸ ਮੌਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਲਈ ਜਾਣਬੁੱਝ ਕੇ ਝੂਠ ਬੋਲਿਆ ਸੀ। ਉਨ•ਾਂ ਕਿਹਾ ਕਿ ਸੁਖਬੀਰ ਦੇ ਪਿਛਲੇ ਰਿਕਾਰਡ ਨੂੰ ਦੇਖਦਿਆਂ ਇਸ ਮੁੱਦੇ ਦੇ ਉਹ ਜੋ ਵੀ ਕਹਿ ਰਹੇ ਹਨ, ਉਸ ਉਪਰ ਭਰੋਸਾ ਜਾਂ ਵਿਸ਼ਵਾਸ ਨਹੀਂ ਕੀਤਾ ਜਾ ਸਕਦਾ।
ਮੁੱਖ ਮੰਤਰੀ ਨੇ ਸੂਬੇ ਨਾਲ ਜੁੜੇ ਹੋਰ ਵੱਡੇ ਮੁੱਦਿਆਂ ਵਿੱਚ ਸੀ.ਏ.ਏ/ਐਨ.ਸੀ.ਆਰ ‘ਤੇ ਅਕਾਲੀ ਦਲ ਦੇ ਰੁਖ ਵੱਲ ਇਸ਼ਾਰਾ ਕਰਦਿਆਂ ਕਿਹਾ ਕਿ ਅਕਾਲੀਆਂ ਨੇ ਦੋਹਰੇ ਮਾਪਦੰਡਾਂ ਨੂੰ ਛੱਡਣ ਦੀ ਬਜਾਏ ਇਸਨੂੰ ਆਪਣੀ ਆਦਤ ਬਣਾ ਲਿਆ ਹੈ। ਉਨ•ਾਂ ਕਿਹਾ “ਜਦੋਂ ਆਰਡੀਨੈਂਸ ਲਿਆਂਦੇ ਜਾ ਰਹੇ ਸਨ ਤਾਂ ਉਹ ਕੀ ਕਰ ਰਹੇ ਸਨ? ਉਨ•ਾਂ ਨੇ ਇਤਰਾਜ਼ ਕਿਉਂ ਨਹੀਂ ਕੀਤਾ? ਆਖਰਕਾਰ, ਉਹ ਇਨ•ਾਂ ਆਰਡੀਨੈਂਸਾਂ ਲਈ ਜ਼ਿੰਮੇਵਾਰ ਕੇਂਦਰ ਸਰਕਾਰ ਦਾ ਹਿੱਸਾ ਹਨ?”
ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਨੂੰ ‘ਆਰਡੀਨੈਂਸਾਂ ‘ਤੇ ਜਲਦਬਾਜ਼ੀ ਨਾ ਕਰਨ’ ਦੀ ਅਪੀਲ ਕਰਨ ਸਬੰਧੀ ਅਚਾਨਕ ਲਏ ਗਏ ਫੈਸਲੇ ਤੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ, ਜਿਸ ਵਿੱਚ ਤਕਰੀਬਨ 18 ਮਹੀਨੇ ਰਹਿ ਗਏ ਹਨ, ਨੂੰ ਵੇਖਦਿਆਂ ਕਿਸਾਨ ਯੂਨੀਅਨਾਂ/ਸੰਗਠਨਾਂ ਦੀ ਨਜ਼ਰ ਵਿੱਚ ਆਪਣਾ ਅਕਸ ਸੁਧਾਰਨ ਦੀ ਉਨ•ਾਂ ਦੀ ਨਿਰਾਸ਼ਾ ਸਾਫ਼ ਝਲਕਦੀ ਹੈ। ਕਿਸਾਨਾਂ ਦੇ ਹਿੱਤਾਂ ਨੂੰ ਬੁਰੀ ਤਰ•ਾਂ ਦਰਕਿਨਾਰ ਕਰਨ ਤੋਂ ਬਾਅਦ ਅਕਾਲੀਆਂ ਹੁਣ ਨਵੇਂ ਪੈਂਤੜੇ ਨਾਲ ਆਪਣੇ ਮਾੜੇ ਕੰਮਾਂ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ•ਾਂ ਕਿਹਾ ਕਿ ਕਿਸਾਨਾਂ ਸਮੇਤ ਪੰਜਾਬ ਦੇ ਲੋਕ ਇਹ ਚੰਗੀ ਤਰ•ਾਂ ਜਾਣਦੇ ਹਨ ਕਿ ਸੁਖਬੀਰ ‘ਤੇ ਭਰੋਸਾ ਕੀਤਾ ਜਾ ਸਕਦਾ ਹੈ ਜਾਂ ਨਹੀਂ।
ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਦੇ ਬਿਆਨ ਕਿ ਇਸ ਮੁੱਦੇ ‘ਤੇ ਆਉਣ ਵਾਲੇ ਦਿਨਾਂ ਵਿੱਚ ਸ਼ੋਮਣੀ ਅਕਾਲੀ ਦਲ ਸਮਾਨ ਵਿਚਾਰ ਵਾਲੀਆਂ ਪਾਰਟੀਆਂ ਨਾਲ ਗੱਲਬਾਤ ਕਰੇਗਾ, ਨੂੰ ਝੂਠਾ ਕਹਿ ਕੇ ਪੂਰੀ ਤਰ•ਾਂ ਨਕਾਰ ਦਿੱਤਾ ਹੈ। ਉਨ•ਾਂ ਸਵਾਲ ਕੀਤਾ “ਕਾਂਗਰਸ ਸਮੇਤ ਸਮਾਨ ਸੋਚ ਵਾਲੀਆਂ ਪਾਰਟੀਆਂ ਨੇ ਸਰਬ ਪਾਰਟੀ ਮੀਟਿੰਗ ਦੌਰਾਨ ਜੂਨ ਵਿੱਚ ਆਰਡੀਨੈਂਸ ਨੂੰ ਪੂਰੀ ਤਰ•ਾਂ ਰੱਦ ਕਰ ਦਿੱਤਾ ਸੀ। ਉਹ ਉਦੋਂ ਕੀ ਕਰ ਰਹੇ ਸਨ? ਉਦੋਂ ਉਨ•ਾਂ ਨੇ ਸਾਡੇ ਸਟੈਂਡ ਦਾ ਸਮਰਥਨ ਕਿਉਂ ਨਹੀਂ ਕੀਤਾ? ”
ਮੁੱਖ ਮੰਤਰੀ ਨੇ ਕਿਸਾਨਾਂ ਦੀ ਚਿੰਤਾ ਸਬੰਧੀ ਵਿਚਾਰ ਵਟਾਂਦਰੇ ਲਈ ਕੇਂਦਰ ਸਰਕਾਰ ਨੂੰ ਮਿਲਣ ਵਾਸਤੇ ਸੁਖਬੀਰ ਦੀ ਅਗਵਾਈ ਹੇਠ ਇੱਕ ਵਫ਼ਦ ਭੇਜਣ ਬਾਰੇ ਅਕਾਲੀ ਦਲ ਦੇ ਫੈਸਲੇ ਨੂੰ ਹਾਸੋਹੀਣਾ ਕਰਾਰ ਦਿੱਤਾ। ਇਸ ਸਬੰਧ ਵਿੱਚ ਅਕਾਲੀਆਂ ਦੇ ਇੰਨੀ ਦੇਰ ਬਾਅਦ ਜਾਗਣ ‘ਤੇ ਸਵਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਤੱਕ ਪਹੁੰਚ ਕਰਨ ਦਾ ਫੈਸਲਾ ਸਰਬ ਪਾਰਟੀ ਨੇ ਜੂਨ ਵਿੱਚ ਹੀ ਲਿਆ ਸੀ।
ਸੁਖਬੀਰ ਨੂੰ ਆਪਣੀਆਂ ਘਟੀਆਂ ਚਾਲਾਂ ਨਾਲ ਪੰਜਾਬ ਦੇ ਲੋਕਾਂ ਨੂੰ ਮੂਰਖ਼ ਬਣਾਉਣਾ ਬੰਦ ਕਰਨ ਦੀ ਗੱਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਕਰਨ ਲਈ ਤਿਆਰ ਰਹਿਣ ਦੇ ਦਾਅਵੇ ਪੂਰੀ ਤਰ•ਾਂ ਝੂਠੇ ਪੈ ਗਏ ਹਨ। ਉਨ•ਾਂ ਸੁਖਬੀਰ ਨੂੰ ਪੁੱਛਿਆ “ਤੁਹਾਡੀ ਪਤਨੀ ਕੇਂਦਰੀ ਮੰਤਰੀ ਹੈ। ਕੀ ਉਨ•ਾਂ ਨੇ ਇਕ ਵਾਰ ਵੀ ਮੰਤਰੀ ਮੰਡਲ ਵਿਚ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ?” ਉਨ•ਾਂ ਕਿਹਾ ਕਿ ਇਸ ਦੇ ਉਲਟ ਕੇਂਦਰੀ ਮੰਤਰੀ ਮੰਡਲ ਵਿਚ ਅਕਾਲੀਆਂ ਦੀ ਮੌਜੂਦਗੀ ਨੇ ਇਹ ਸੁਨਿਸ਼ਚਿਤ ਕਰ ਦਿੱਤਾ ਹੈ ਕਿ ਕਾਂਗਰਸ ਦੀ ਅਗਵਾਈ ਵਾਲੇ ਪੰਜਾਬ ਸੂਬੇ ਨਾਲ ਕੇਂਦਰ ਸਰਕਾਰ ਵੱਲੋਂ ਮਤਰੇਈ ਮਾਂ ਵਾਲਾ ਸਲੂਕ ਜਾਰੀ ਰਹੇਗਾ।