ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ

CIVIL HOSPITAL
ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ
ਹਸਪਤਾਲ ’ਚ ਸਿਹਤ ਸਹੂਲਤਾਂ ਦਾ ਲਿਆ ਜਾਇਜ਼ਾ

ਬਰਨਾਲਾ, 28 ਅਕਤੂਬਰ 2021


ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਸ੍ਰੀ ਓ ਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਅੰਦੇਸ਼  ਕੰਗ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ। ਉਨਾਂ ਡੇਂਗੂ ਅਤੇ ਹੋਰ ਬਿਮਾਰੀਆਂ ਕਾਰਨ ਦਾਖਲ ਮਰੀਜ਼ਾਂ ਦਾ ਹਾਲ ਪੁੱਛਿਆ।

ਹੋਰ ਪੜ੍ਹੋ :-ਪਟਾਖਿਆਂ ਦੀ ਵਿਕਰੀ ਲਈ ਆਰਜ਼ੀ ਲਾਇਸੈਂਸਾਂ ਵਾਸਤੇ ਡਰਾਅ ਅੱਜ


ਡਾ. ਕੰਗ ਵੱਲੋਂ ਸਿਵਲ ਹਸਪਤਾਲ ’ਚ ਡਾਇਲਸਿਸ, ਐਮਰਜੈਂਸੀ ਸੇਵਾਵਾਂ, ਆਈਸੀਟੀਸੀ ਲੈਬ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੌਕੇ ਡਾ. ਕੰਗ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਅਤੇ ਜ਼ਿਲਾ ਪ੍ਰੋਗਰਾਮ ਅਫਸਰਾਂ ਨਾਲ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਨਾਂ ਸਰਬੱਤ ਸਿਹਤ ਬੀਮਾ ਯੋਜਨਾ, ਜ਼ੱਚਾ-ਬੱਚਾ ਸੇਵਾਵਾਂ, ਡੇਂਗੂ ਤੋਂ ਬਚਾਅ ਸਬੰਧੀ, ਕੋਰੋਨਾ ਵੈਕਸੀਨ, ਤਿਉਹਾਰਾਂ ਦੇ ਮੱਦੇਨਜ਼ਰ ਮਿਆਰੀ ਖਾਣ-ਪੀਣ ਵਾਲੀਆਂ ਵਸਤਾਂ ਲੋਕਾਂ ਨੂੰ ਮੁਹੱਈਆ ਕਰਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।


ਇਸ ਮੌਕ ਸਹਾਇਕ ਸਿਵਲ ਸਰਜਨ ਡਾ. ਅਵਿਨਾਸ਼ ਬਾਂਸਲ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਨਵਜੋਤਪਾਲ ਭੁੱਲਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ, ਜ਼ਿਲਾ ਸਿਹਤ ਅਫਸਰ ਡਾ. ਜਸਪ੍ਰੀਤ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ. ਤਪਿੰਦਰਜੋਤ ਕੌਸ਼ਲ ਹਾਜ਼ਰ ਸਨ।