ਮੁੱਖ ਮੰਤਰੀ ਚੰਨੀ ਵੱਲੋਂ ਮੋਗਾ ਦੇ ਰਹਿਣ ਵਾਲੇ ਉੱਘੇ ਪੱਤਰਕਾਰ ਅਮਰ ਸਿੰਘ ਦੀ ਪਤਨੀ ਅਮਰਜੀਤ ਕੌਰ ਦੇ ਦੇਹਾਂਤ `ਤੇ ਦੁੱਖ ਦਾ ਪ੍ਰਗਟਾਵਾ

CHARANJIT CHANNI
ਪੰਜਾਬ ਸਰਕਾਰ ਵੱਲੋਂ ਵੈਟ ਦੇ 40,000 ਲੰਬਿਤ ਕੇਸ ਰੱਦ

ਚੰਡੀਗੜ੍ਹ, 31 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਮੋਗਾ ਦੇ ਰਹਿਣ ਵਾਲੇ ਉੱਘੇ ਪੱਤਰਕਾਰ ਅਮਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਅਮਰਜੀਤ ਕੌਰ (85) ਦੇ ਦੇਹਾਂਤ `ਤੇ ਦੁੱਖ ਪ੍ਰਗਟ ਕੀਤਾ ਹੈ, ਜਿਨ੍ਹਾਂ ਦਾ ਅੱਜ ਮੋਗਾ ਵਿਖੇ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤੀ ਅਤੇ ਤਿੰਨ ਧੀਆਂ ਛੱਡ ਗਏ ਹਨ।

ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਚੰਨੀ ਨੇ ਕਿਹਾ, “ਮੈਨੂੰ ਸ਼੍ਰੀਮਤੀ ਅਮਰਜੀਤ ਕੌਰ ਦੇ ਦੇਹਾਂਤ ਬਾਰੇ ਜਾਣ ਕੇ  ਬਹੁਤ ਦੁੱਖ ਹੋਇਆ ਹੈ ਜੋ ਆਪਣੇ ਪਰਿਵਾਰ ਦੀ ਤਾਕਤ ਸਨ ਅਤੇ ਉਨ੍ਹਾਂ ਦਾ ਆਪਣੇ ਪਤੀ ਅਮਰ ਸਿੰਘ ਦੀ ਸਫਲਤਾ ਪਿੱਛੇ ਵੱਡਾ ਹੱਥ ਸੀ।”

ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਚੰਨੀ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਸਕੇ-ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

ਹੋਰ ਪੜ੍ਹੋ:-
ਕੈਬਨਿਟ ਮੰਤਰੀ ਡਾ. ਵੇਰਕਾ ਨੇ ਮੋਹਾਲੀ ਵਿਖੇ ਨਰਸਿੰਗ ਕਾਲਜ ਦਾ ਰੱਖਿਆ ਨੀਂਹ ਪੱਥਰ