ਗੁਲਾਬੀ ਸੁੰਡੀ ਦਾ ਹਮਲਾ ਟਲਣ ਤੱਕ ਟੀਮਾਂ ਨੂੰ ਸਥਾਈ ਤੌਰ `ਤੇ ਮੌਕੇ ਉਤੇ ਮੌਜੂਦ ਰਹਿਣ ਲਈ ਕਿਹਾ
ਚੰਡੀਗੜ੍ਹ, 22 ਜੂਨ :-
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਨੂੰ ਮਾਲਵਾ ਖੇਤਰ ਦਾ ਵੱਡੇ ਪੱਧਰ ਉਤੇ ਦੌਰਾ ਕਰਨਾ ਚਾਹੀਦਾ ਹੈ ਅਤੇ ਹਮਲੇ ਦੀ ਤੀਬਰਤਾ ਦਾ ਜਾਇਜ਼ਾ ਲੈਣਾ ਚਾਹੀਦਾ ਹੈ, ਜਿਸ ਤੋਂ ਬਾਅਦ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਟੀਮਾਂ ਕਿਸਾਨਾਂ ਨਾਲ ਸਲਾਹ ਕਰਕੇ ਲੋੜੀਂਦੀ ਕਾਰਵਾਈ ਕਰਨ। ਭਗਵੰਤ ਮਾਨ ਨੇ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਨੂੰ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਸਾਨਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਵੀ ਸੰਕਟ ਵਿੱਚੋਂ ਕੱਢਣਾ ਪੰਜਾਬ ਸਰਕਾਰ ਦਾ ਫ਼ਰਜ਼ ਬਣਦਾ ਹੈ। ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕਿਆ ਜਾਵੇਗਾ।

English






