ਫਤਿਹਗੜ੍ਹ ਸਾਹਿਬ 14 ਜਨਵਰੀ 2022
ਪੰਜਾਬ ਵਿੱਚ ਸੱਤਾ ਹਥਿਆਉਣ ਦੇ ਮਕਸਦ ਨਾਲ ਵਿਚਰ ਰਹੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਕੋਲ ਮੁੱਖ ਮੰਤਰੀ ਦਾ ਚਿਹਰਾ ਨਾ ਹੋਣ ਕਾਰਨ ਸਮਾਂ ਲੰਘਾ ਕੇ ਕੇਵਲ ਡੰਗ ਟਪਾਈ ਹੀ ਕੀਤੀ ਜਾ ਰਹੀ ਹੈ, ਕਿਉਂਕਿ ਅਗਲੇ ਮਹੀਨੇ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਮਿਤੀ ਨਿਸ਼ਚਤ ਹੋ ਚੁੱਕੀ ਹੈ ਪ੍ਰੰਤੂ ਇਨ੍ਹਾਂ ਪਾਰਟੀਆਂ ਨੇ ਅਜੇ ਤੱਕ ਆਪਣੇ ਮੁੱਖ ਮੰਤਰੀ ਦੇ ਚਿਹਰੇ ਤਕ ਐਲਾਨ ਨਹੀਂ ਕੀਤੇ ਜਾ ਸਕੇ ।
ਹੋਰ ਪੜ੍ਹੋ :-ਮਹਿਲਾ ਕਾਂਗਰਸ ਪ੍ਰਧਾਨ ਸੋਢੀ ਨੇ ਵੰਡੇ ਸੂਬਾ ਪੱਧਰੀ ਨਿਯੁਕਤ-ਪੁੱਤਰ
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਨੇ ਹਲਕੇ ਦੇ ਪਿੰਡ ਸੈਦਪੁਰਾ ਵਿਖੇ ਮਨਦੀਪ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ।
ਜਥੇਦਾਰ ਚੀਮਾ ਨੇ ਕਿਹਾ ਕਿ ਭਾਵੇਂ ਜਿੰਨਾ ਮਰਜ਼ੀ ਹੁਣ ਪੰਜਾਬ ਦੀ ਜਨਤਾ ਨਾਲ ਕਾਂਗਰਸ ਅਤੇ ਆਮ ਆਦਮੀ ਪਾਰਟੀ ਵੱਲੋਂ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ਼ ਕੀਤੀ ਜਾਵੇ ਪ੍ਰੰਤੂ ਪੰਜਾਬ ਨਿਵਾਸੀ ਇਨ੍ਹਾਂ ਪਾਰਟੀਆਂ ਦੀਆਂ ਗੱਲਾਂ ਵਿਚ ਕਦੇ ਨਹੀਂ ਆਉਣਗੇ । ਜਥੇਦਾਰ ਚੀਮਾ ਨੇ ਕਿਹਾ ਕਿ ਭਾਵੇਂ ਕਾਂਗਰਸ ਅਤੇ ਆਪ ਵੱਲੋਂ ਆਪਣੀਆਂ ਚੋਣ ਮੁਹਿੰਮਾਂ ਨੂੰ ਤੇਜ਼ ਕਰ ਦਿੱਤਾ ਗਿਆ ਹੈ ਪਰੰਤੂ ਉਨ੍ਹਾਂ ਕੋਲ ਕੋਈ ਮੁੱਖ ਮੰਤਰੀ ਦਾ ਚਿਹਰਾ ਨਾ ਹੋਣ ਕਾਰਨ ਪਾਰਟੀ ਵਰਕਰ ਨਿਰਾਸ਼ਾ ਦੇ ਆਲਮ ਵਿੱਚ ਵਿਚਰ ਰਹੇ ਹਨ ।
ਉਨ੍ਹਾਂ ਕਿਹਾ ਕਿ ਇਹ ਕੇਵਲ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਹੀ ਹੈ ਜਿਸ ਦੇ ਮੁੱਖ ਮੰਤਰੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਚਿਹਰਾ ਅੱਗੇ ਲਿਆਂਦਾ ਗਿਆ ਹੈ, ਜਦਕਿ ਉਪ ਮੁੱਖ ਮੰਤਰੀ ਐਸ ਸੀ ਕੈਟਾਗਿਰੀ ਵਿੱਚੋਂ ਬਨਾਉਣ ਦਾ ਐਲਾਨ ਵੀ ਕੀਤਾ ਜਾ ਚੁੱਕਾ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਹੈ ਜੋ ਕਹਿਣੀ ਅਤੇ ਕਰਨੀ ਵਿੱਚ ਪਰਪੱਕ ਹੈ ।
ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਜਗਦੀਪ ਸਿੰਘ ਚੀਮਾ ਦਾ ਸਿਰੋਪਾ ਦੇ ਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ।ਇਸ ਮੌਕੇ ਉਨ੍ਹਾਂ ਤੋਂ ਇਲਾਵਾ ਪ੍ਰੀਤਮ ਸਿੰਘ ਸਾਬਕਾ ਸਰਪੰਚ, ਜਗਤਾਰ ਸਿੰਘ, ਦਰਬਾਰਾ ਸਿੰਘ, ਦਿਲਬਾਗ ਸਿੰਘ ਬਾਘਾ, ਮਹਿੰਦਰਜੀਤ ਸਿੰਘ ਖਰੌੜੀ, ਦਲਬਾਰਾ ਸਿੰਘ, ਸੇਵਾ ਸਿੰਘ, ਰਘਬੀਰ ਸਿੰਘ, ਅਮਰ ਸਿੰਘ, ਅਮਨ ਸਮੇਤ ਹੋਰ ਅਕਾਲੀ ਦਲ ਦੇ ਵਰਕਰ ਸਾਹਿਬਾਨ ਵੀ ਹਾਜ਼ਰ ਸਨ।
ਪਿੰਡ ਸੈਦਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਉਮੀਦਵਾਰ ਜਗਦੀਪ ਸਿੰਘ ਚੀਮਾ ਦਾ ਸਨਮਾਨ ਕਰਦੇ ਹੋਏ ਅਕਾਲੀ ਦਲ ਦੇ ਵਰਕਰ ਤੇ ਆਗੂ ਸਹਿਬਾਨ ।

English






