ਕਾਂਗਰਸ ਤੇ ਅਕਾਲੀ ਸਰਕਾਰਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦਿੱਤਾ: ਭਗਵੰਤ ਮਾਨ

BHAGWANT MANNN
Congress and Akali governments betrayed the youth of Punjab: Bhagwant Mann
ਘਰ- ਘਰ ਰੋਜ਼ਗਾਰ ਦੇਣ ਦਾ ਵਾਅਦਾ ਕਰਕੇ ਕਾਂਗਰਸ ਨੇ ਆਪਣੇ ਵਿਧਾਇਕਾਂ ਤੇ ਮੰਤਰੀਆਂ ਦੇ ਰਿਸਤੇਦਾਰਾਂ ਨੂੰ ਦਿੱਤੀ ਸਰਕਾਰੀ ਨੌਕਰੀ : ਭਗਵੰਤ ਮਾਨ
ਪੰਜਾਬ ਦੇ ਨੌਜਵਾਨ ਕਾਂਗਰਸ ਦੇ ਝੂਠੇ ਵਾਅਦਿਆਂ ਦਾ ਦੇਣਗੇ ਕਰਾਰਾ ਜਵਾਬ: ਭਗਵੰਤ ਮਾਨ

ਫ਼ਰੀਦਕੋਟ, 8 ਫਰਵਰੀ 2022

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਕਾਂਗਰਸ ‘ਤੇ ਪੰਜਾਬ ਦੇ ਨੌਜਵਾਨਾਂ ਨੂੰ ਧੋਖ਼ਾ ਦੇਣ ਦਾ ਦੋਸ਼ ਲਾਇਆ ਹੈ। ਅਕਾਲੀ ਅਤੇ ਕਾਂਗਰਸ ਸਰਕਾਰਾਂ ‘ਤੇ ਹਮਲਾ ਬੋਲਦੇ ਹੋਏ ਮਾਨ ਨੇ ਕਿਹਾ ਕਿ ਦੋਨਾਂ ਪਾਰਟੀਆਂ ਨੇ ਪੰਜਾਬ ਦੇ ਨੌਜਵਾਨਾਂ ਦੇ ਨੂੰ ਧੋਖ਼ਾ ਦਿੱਤਾ ਅਤੇ ਉਨਾਂ ਦੇ ਜੀਵਨ ਨਾਲ ਖਿਲਵਾੜ ਕੀਤਾ ਹੈ। ਪਿਛਲੇ ਇੱਕ ਦਸ਼ਕ ਤੋਂ ਪੰਜਾਬ ਦੇ ਨੌਜਵਾਨ ਰੋਜ਼ਗਾਰ ਲਈ ਸੜਕਾਂ ‘ਤੇ ਸੰਘਰਸ਼ ਕਰ ਰਹੇ ਹਨ ਅਤੇ ਪੁਲੀਸ ਦੀ ਲਾਠੀਆਂ ਖਾ ਰਹੇ ਹਨ, ਪਰ ਦੋਵੇਂ ਪਾਰਟੀਆਂ ਦੀਆਂ ਸਰਕਾਰਾਂ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਝੂਠੇ ਵਾਅਦਿਆਂ ਤੋਂ ਸਿਵਾਏ ਹੋਰ ਕੁੱਝ ਨਹੀਂ ਦਿੱਤਾ।

ਹੋਰ ਪੜ੍ਹੋ :-ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਟ੍ਰੇਨਿੰਗ ਆਯੋਜਿਤ

ਮਾਨ ਨੇ ਕਿਹਾ ਕਿ ਅਕਾਲੀ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਨਿਕਾਮੀ ਦੇ ਕਾਰਨ ਅੱਜ ਲੱਖਾਂ ਨੌਜਵਾਨਾਂ ਦੀ ਸਰਕਾਰੀ ਨੌਕਰੀ ਪਾਉਣ ਦੀ ਉਮਰ ਖ਼ਤਮ ਹੋ ਗਈ ਹੈ। ਜੀਵਨ ਤੋਂ ਨਿਰਾਸ਼ ਹੋ ਕੇ ਲੱਖਾਂ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸ ਚੁੱਕੇ ਹਨ ਅਤੇ ਲੱਖਾਂ ਦੀ ਸੰਖਿਆਂ ਵਿੱਚ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਦੀ ਬਰਬਾਦੀ ਦਾ ਜ਼ਿੰਮੇਵਾਰ ਕੌਣ ਹੈ? ਮਾਨ ਨੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਕੋਈ ਨਵੀਂ ਨਹੀਂ ਹੈ। ਇਹ ਸਮੱਸਿਆ ਅੱਜ ਇਸ ਲਈ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ ਕਿਉਂਕਿ ਬਾਦਲ- ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਨੇ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ।

ਮੰਗਲਵਾਰ ਨੂੰ ਭਗਵੰਤ ਮਾਨ ਨੇ ਫ਼ਰੀਦਕੋਟ ਵਿਧਾਨ ਸਭਾ ਦੇ ਵੱਖ-  ਵੱਖ ਇਲਾਕਿਆਂ ਵਿੱਚ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਨੂੰ ਵੋਟ ਦੇਣ ਦੀ ਅਪੀਲ ਕੀਤੀ। ਇਸ ਦੌਰਾਨ ਮਾਨ ਨੇ ਕਈ ਥਾਵਾਂ ‘ਤੇ ਲੋਕਾਂ ਨੂੰ ਸੰਬੋਧਨ ਕੀਤਾ। ਲੋਕਾਂ ਨੇ ਮਾਨ ਪ੍ਰਤੀ ਕਾਫ਼ੀ ਉਤਸ਼ਾਹ ਪ੍ਰਗਟ ਕੀਤਾ ਅਤੇ ਥਾਂ-  ਥਾਂ ਫੁੱਲ ਬਰਸਾ  ਅਤੇ ਮਾਲਾ ਪਾ ਕੇ ਲੋਕਾਂ ਨੇ ਮਾਨ ਦਾ ਸਵਾਗਤ ਕੀਤਾ ਅਤੇ ਜਿੱਤ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ‘ਤੇ ਮਾਨ ਦੇ ਨਾਲ ‘ਆਪ’ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਸਮੇਤ ਪਾਰਟੀ ਦੇ ਕਈ ਸੂਬਾ ਪੱਧਰੀ ਅਤੇ ਸਥਾਨਕ ਆਗੂ ਮੌਜ਼ੂਦ ਸਨ।

ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਾਂਗਰਸ ਸਰਕਾਰ ‘ਤੇ ਨੌਜਵਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ 2017 ਦੀਆਂ ਚੋਣਾ ਸਮੇਂ ਕਾਂਗਰਸ ਨੇ ਘਰ- ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਪੰਜ ਸਾਲ ਤੱਕ ਪੂਰੇ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਝੂਠੇ ਮੇਲੇ ਲਾ ਕੇ ਬੇਵਕੂਫ਼ ਬਣਾਇਆ। ਸੜਕਾਂ ‘ਤੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ‘ਤੇ ਪੁਲੀਸ ਦੀ ਲਾਠੀਆ ਚਲਾਈਆਂ। ਪੜੇ ਲਿਖੇ ਬੇਰੁਜ਼ਗਾਰ ਆਮ ਨੌਜਵਾਨਾਂ ਨੂੰ ਨੌਕਰੀ ਦੇਣ ਦੀ ਥਾਂ ਕਾਂਗਰਸ ਸਰਕਾਰ ਨੇ ਆਪਣੇ ਵਿਧਾਇਕਾਂ, ਮੰਤਰੀਆਂ ਦੇ ਬੇਟੇ, ਬੇਟੀਆਂ ਅਤੇ ਰਿਸਤੇਦਾਰਾਂ ਨੂੰ ਸਰਕਾਰੀ ਨੌਕਰੀਆਂ ਹੀ ਦਿੱਤੀਆ ਹਨ। ਇਸ ਵਾਰ ਪੰਜਾਬ ਦੇ ਨੌਜਵਾਨ ਕਾਂਗਰਸ ਦੇ ਝੂਠ ਦਾ ਜਵਾਬ ਦੇਣਗੇ।

ਭਗਵੰਤ ਮਾਨ ਨੇ ਵਾਅਦਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੌਜਵਾਨਾਂ ਦੀਆਂ ਸਾਰੀਆਂ ਸਮੱਸਿਆਵਾਂ ਦੂਰ ਕਰੇਗੀ। ਨੌਜਵਾਨਾਂ ਨੂੰ ਚੰਗੀ ਨੌਕਰੀ ਅਤੇ ਉਚ ਸਿੱਖਿਆ ਦੇ ਮੌਕੇ ਪ੍ਰਦਾਨ ਕਰਵਾਂਗੇ ਅਤੇ ਖੁੱਦ ਦਾ ਵਪਾਰ ਕਰਨ ਲਈ ਸਰਕਾਰੀ ਮਦਦ ਦਿੱਤੀ ਜਾਵੇਗੀ। ਸਾਡਾ ਉਦੇਸ਼ ਬੇਰੁਜ਼ਗਾਰਾਂ ਨੂੰ ਸਿਰਫ਼ ਰੋਜ਼ਗਾਰ ਦੇਣਾ ਹੀ ਨਹੀਂ, ਉਨਾਂ ਨੂੰ ਰੋਜ਼ਗਾਰ ਦਾਤਾ ਬਣਾਇਆ ਜਾਵੇਗਾ ਹੈ। ਅਸੀਂ ਮਜ਼ਬੂਰ ਹੋ ਕੇ ਵਿਦੇਸ਼ ਜਾਣ ਵਾਲੇ ਨੌਜਵਾਨਾਂ ਦੇ ਪਲਾਇਨ ਨੂੰ ਵੀ ਰੋਕਾਂਗੇ ਅਤੇ ਉਨਾਂ ਨੂੰ ਪੰਜਾਬ ਵਿੱਚ ਹੀ ਭਰਪੂਰ ਮੌਕੇ ਅਤੇ ਸਾਧਨ ਪ੍ਰਦਾਨ ਕਰਾਵਾਂਗੇ। ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਾਨੂੰ ਕੇਵਲ ਇੱਕ ਮੌਕਾ ਦਿੱਤਾ ਜਾਵੇ। ਸਾਰੇ ਮਿਲ ਕੇ ਪੰਜਾਬ ਨੂੰ ਬਦਲਾਂਗੇ ਅਤੇ ਇਸ ਨੂੰ ਫਿਰ ਤੋਂ ਦੇਸ਼ ਦਾ ਨੰਬਰ ਇੱਕ ਰਾਜ ਬਣਾਵਾਂਗੇ।