ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿੱਚ ਕਰਵਾਇਆ ਸ਼ਾਮਲ, ਕੀਤਾ ਸਵਾਗਤ
ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਮੰਨ ਬਣਾ ਲਿਆ ਹੈ, 14 ਫ਼ਰਵਰੀ ਨੂੰ ਬਦਲਾਵ ਦਾ ਦਿਨ ਹੋਵੇਗਾ- ਹਰਪਾਲ ਸਿੰਘ ਚੀਮਾ
ਲੁਧਿਆਣਾ, 15 ਜਨਵਰੀ 2022
ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾਂ ਵਿੱਚ ਇੱਕ ਵੱਡੀ ਮਜਬੂਤੀ ਮਿਲੀ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਰਸਮੀ ਤੌਰ ਤੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ।
ਹੋਰ ਪੜ੍ਹੋ :-ਚੋਣ ਜ਼ਾਬਤਾ ਲਾਗੂ ਹੋਣ ਉਪਰੰਤ 40.31 ਕਰੋੜ ਦੀਆਂ ਵਸਤਾਂ ਜ਼ਬਤ
ਪਾਰਟੀ ਵਿੱਚ ਸ਼ਾਮਲ ਹੋਏ ਨੇਤਾ ਦਾ ਸਵਾਗਤ ਕਰਦੇ ਹੋਏ ਚੀਮਾ ਨੇ ਕਿਹਾ ਕਿ ਪੰਜਾਬ ਦਾ ਹਿੱਤ ਚਾਹੁਣ ਵਾਲੇ ਸਾਰੇ ਚੰਗੇ ਲੋਕਾਂ ਦਾ ਅਸੀਂ ਪਾਰਟੀ ਵਿੱਚ ਸਵਾਗਤ ਕਰਦੇ ਹਾਂ। ਪੰਜਾਬ ਦੀ ਜਨਤਾ ਨੇ ਇਸ ਬਾਰ ਆਮ ਆਦਮੀ ਪਾਰਟੀ ਨੂੰ ਮੌਕਾ ਦੇਣ ਦਾ ਅੰਦਰ ਤੋਂ ਪੂਰੀ ਤਰ੍ਹਾਂ ਨਾਲ ਫੈਂਸਲਾ ਕਰ ਲਿਆ ਹੈ। ਆਮ ਆਦਮੀ ਪਾਰਟੀ ਪੰਜਾਬ ਵਿੱਚ ਇਮਾਨਦਾਰ ਅਤੇ ਸਥਿਰ ਸਰਕਾਰ ਦੀ ਸਥਾਪਨਾ ਕਰੇਗੀ ਅਤੇ ਪੰਜਾਬ ਨੂੰ ਮੁੜ ਤੋਂ ਸ਼ਾਂਤ ਅਤੇ ਖੁਸ਼ਹਾਲ ਬਣਾਏਗੀ। 14 ਫ਼ਰਵਰੀ ਦਾ ਦਿਨ ਬਦਲਾਵ ਦਾ ਦਿਨ ਹੋਵੇਗਾ।

English






