ਫਤਹਿਗੜ੍ਹ ਸਾਹਿਬ 4 ਜਨਵਰੀ 2022
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਪੰਜਾਬ ਸੁਖਜਿੰਦਰ ਸਿੰਘ ਰੰਧਾਵਾ ਦੇ ਆਪਸੀ ਕਾਟੋ ਕਲੇਸ਼ ਦੇ ਕਾਰਨ ਆਮ ਜਨਤਾ ਪ੍ਰੇਸ਼ਾਨੀ ਦੇ ਆਲਮ ਵਿੱਚ ਪਿਸ ਰਹੀ ਹੈ ।
ਹੋਰ ਪੜ੍ਹੋ :-ਪੰਜਾਬ ਰਾਜ ਗਊ ਕਮਿਸ਼ਨ ਦੇ ਚੇਅਰਮੈਨ ਵਲੋਂ ਸੂਬੇ ਦੀਆਂ ਸਾਰੀਆਂ ਗਊਸ਼ਾਲਾਵਾਂ ਦਾ ਬਿਜਲੀ ਦਾ ਬਿਲ ਮਾਫ਼ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਜਥੇਦਾਰ ਚੀਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹੁਣ ਤਕ ਆਪਣੇ ਸ਼ਾਸਨ ਕਾਲ ਦੌਰਾਨ ਝੂਠੇ ਲਾਰਿਆਂ ਤੋਂ ਬਿਨਾਂ ਜਨਤਾ ਨੂੰ ਕੁਝਨਹੀਂ ਦਿੱਤਾ ਅਤੇ ਹੁਣ ਪੰਜ ਸਾਲ ਬੀਤ ਜਾਣ ਤੇ ਮੁੱਖ ਮੰਤਰੀ ਬਦਲਣ ਤੋਂ ਬਾਅਦ ਵੀ ਆਮ ਜਨਤਾ ਨੂੰ ਕੁਝ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਦੇ ਝੂਠੇ ਲਾਰਿਆਂ ਦੇ ਵਿੱਚ ਕਦੇ ਨਹੀਂ ਆਵੇਗੀ ਕਿਉਂਕਿ ਪਹਿਲਾਂ ਹੀ ਇੱਕ ਵਾਰ ਕਾਂਗਰਸ ਪਾਰਟੀ ਦੇ ਲਾਰਿਆਂ ਵਿੱਚ ਆ ਕੇ ਪੰਜਾਬ ਨੂੰ ਤਬਾਹੀ ਦੇ ਕੰਢੇ ਤੇ ਖੜ੍ਹਾ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਕਾਂਗਰਸ ਪਾਰਟੀ ਦੀ ਸਰਕਾਰ ਤੋਂ ਤੰਗ ਹੋ ਕੇ ਹੁਣ ਜਨਤਾ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੀ ਸਰਕਾਰ ਲਿਆਉਣਾ ਚਾਹੁੰਦੀ ਹੈ । ਇਸ ਮੌਕੇ ਤੇ ਜ਼ਿਲ੍ਹਾ ਖਜ਼ਾਨਚੀ ਕੁਲਵਿੰਦਰ ਸਿੰਘ ਡੇਰਾ ਅਤੇ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਜਗਦੀਪ ਸਿੰਘ ਚੀਮਾ ਦਾ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ ਗਿਆ ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਖ਼ਜ਼ਾਨਚੀ ਕੁਲਵਿੰਦਰ ਸਿੰਘ ਡੇਰਾ, ਸ਼੍ਰੋਮਣੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਰਵਿੰਦਰ ਸਿੰਘ ਰਵੀ ਚੀਮਾ ਹਰਲਾਲਪੁਰ, ਪਰਮਜੀਤ ਸਿੰਘ ਡਾਇਰੈਕਟਰ, ਬਲਵਿੰਦਰ ਸਿੰਘ ਪੰਚ, ਨਰਿੰਦਰ ਸਿੰਘ ਰਸੀਦਪੁਰਾ, ਬਲਜਿੰਦਰ ਸਿੰਘ ਲੰਬੜਦਾਰ, ਸੰਤੋਖ ਸਿੰਘ ਪੰਚ, ਤੇਜਾ ਸਿੰਘ ਸਾਬਕਾ ਸਰਪੰਚ, ਜਗਜੀਤ ਸਿੰਘ ਬਲੱਗਣ,ਮਨਮੋਹਨ ਸਿੰਘ ਮੁਕਾਰੋਂਪੁਰ,ਸਰਬਜੀਤ ਸਿੰਘ ਸੁਹਾਗਹੇਡ਼ੀ, ਸਿਕੰਦਰ ਸਿੰਘ ਔਜਲਾ, ਹਰਬੰਸ ਖੁਰਾਣਾ, ਦਲਵੀਰ ਸਿੰਘ ਭਾਸ਼ਾ, ਗੁਰਚਰਨ ਸਿੰਘ ਮੁਖੀ ਰਾਮਪੁਰ, ਕੁਲਜੀਤ ਸਿੰਘ ਸੱਲ, ਜਗਜੀਤ ਸਿੰਘ ਬਲੱਗਣ, ਰਿੰਪੀ ਗਰੇਵਾਲ ,ਮੋਹਨ ਸਿੰਘ ਚੀਮਾ,ਕੁਲਦੀਪ ਸਿੰਘ ਖਾਨਪੁਰ ਭਾਰਤ ਸਮੇਤ ਵੱਡੀ ਗਿਣਤੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਸਾਹਿਬਾਨ ਹਾਜ਼ਰ ਸਨ।

English






