ਹਲਕਾ ਵਿਧਾਇਕ ਬਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਸਰਹਿੰਦ ਫੀਡਰ ਨਹਿਰ ਦਾ ਲਿਆ ਜਾਇਜ਼ਾ

ਸਬੰਧਤ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਨਹਿਰ ਦੀ ਮੁਰੰਮਤ ਕਰ ਕੇ ਪਾਣੀ ਛੱਡਣ ਦੀ ਕੀਤੀ ਹਦਾਇਤ
  ਬੱਲੂਆਣਾ 21 ਮਈਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ  ਹਲਕਾ ਮੁਕਤਸਰ ਦੇ ਪਿੰਡ ਥਾਂਦੇਵਾਲਾ ਵਿਖੇ ਸਰਹਿੰਦ ਫੀਡਰ ਦੇ ਵਿਚ ਪਏ ਪਾੜ ਦਾ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਨਹਿਰੀ ਵਿਭਾਗ ਦੇ ਐਕਸੀਅਨ ਰਮਨਦੀਪ ਮਾਨ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫ਼ਰ ਨੇ ਕਿਹਾ ਕਿ ਨਹਿਰ ਦੀ ਮੁਰੰਮਤ ਦਾ ਕੰਮ ਜਲਦੀ ਤੋਂ ਜਲਦੀ ਕੀਤਾ ਜਾਵੇ ਤਾਂ ਜੋ ਕਿਸਾਨ ਭਰਾਵਾਂ ਨੂੰ ਪਾਣੀ ਦੀ ਸਪਲਾਈ ਨਿਰਵਿਘਨ ਜਾਰੀ ਕੀਤੀ ਜਾਵੇ। ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਨਰਮੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋਣ ਕਰਕੇ  ਕਿਸਾਨ ਭਰਾਵਾਂ ਨੂੰ ਪਾਣੀ ਦੀ ਬਹੁਤ ਜ਼ਰੂਰਤ ਹੈ ਇਸ ਲਈ ਬਿਨਾਂ ਕਿਸੇ ਦੇਰੀ ਦੇ ਨਹਿਰ ਦਾ ਕੰਮ ਜਲਦੀ ਮੁਕੰਮਲ ਕਰਕੇ ਨਹਿਰ ਵਿਚ ਪਾਣੀ ਛੱਡਿਆ ਜਾਵੇ ਤਾਂ ਜੋ ਕਿਸਾਨ ਵੀਰ  ਸਮੇਂ ਸਿਰ ਆਪਣੀਆਂ ਫਸਲਾਂ ਦੀ ਬਿਜਾਈ ਕਰ ਸਕਣ। ਉਨ੍ਹਾਂ ਕਿਹਾ ਕਿ ਇਸ ਨਹਿਰ ਦੇ ਪਾਣੀ ਨਾਲ ਕਿਨੂੰ ਦੇ ਬਾਗਬਾਨਾਂ ਨੂੰ ਵੀ ਬਹੁਤ ਲਾਭ ਹੋਵੇਗਾ।   ਉਨ੍ਹਾਂ ਕਿਹਾ ਕਿ ਨਹਿਰ ਦੀ ਮੁਰੰਮਤ ਦਾ ਕੰਮ ਬਹੁਤ ਹੀ ਵਧੀਆ ਤਰੀਕੇ ਅਤੇ ਸਹੀ ਮਟੀਰੀਅਲ ਲਗਾ ਕੇ ਕੀਤਾ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਆਜ਼ਾਦ ਕਿਸਾਨ ਮੋਰਚਾ ਦੇ ਪ੍ਰਧਾਨ ਮਨੋਜ ਗੋਦਾਰਾ,  ਸਰਪੰਚ ਵਰਿੰਦਰ ਭਾਟੀ, ਬੱਲੂਆਣਾ ਸਰਪੰਚ ਯੁਨਿਅਨ ਦੇ ਪ੍ਰਧਾਨ ਟਿਕੂ ਰਾਮ ਅਤੇ  ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜਰ ਸੀ।

 

ਹੋਰ ਪੜ੍ਹੋ :-  ਮਲੋਟ ‘ਚ 12 ਸਾਲਾ ਦਲਿਤ ਨੂੰ ਨੰਗਾ ਕਰ ਕੁੱਟਮਾਰ: ਐਨ.ਸੀ.ਐਸ.ਸੀ ਨੇ ਪੰਜਾਬ ਸਰਕਾਰ ਨੂੰ ਤੁਰੰਤ ਏ.ਟੀ.ਆਰ ਜਮ੍ਹਾ ਕਰਵਾਉਣ ਲਈ ਕਿਹਾ