*ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਕੀਤਾ ਜਾਵੇਗਾ ਖੇਡਾਂ ਦਾ ਉਦਘਾਟਨ*
ਐਸ.ਏ.ਐਸ ਨਗਰ 3 ਸਤੰਬਰ :-
ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋੋਂ ਬਲਾਕ, ਜਿਲ੍ਹਾ ਅਤੇ ਰਾਜ ਪੱਧਰ ਤੇ ਖੇਡਾਂ ਵਤਨ ਪੰਜਾਬ ਦੀਆਂ 2022 ਕਰਵਾਈਆ ਜਾ ਰਹੀਆਂ ਹਨ। ਇਸੇ ਲੜੀ ਤਹਿਤ ਕਾਰਪੋਰੇਸ਼ਨ ਮੋਹਾਲੀ ਦੀਆਂ ਖੇਡਾਂ 5 ਸਤੰਬਰ ਤੋਂ ਬਹੁ-ਮੰਤਵੀ ਖੇਡ ਭਵਨ ਸੈਕਟਰ 78 ਮੋਹਾਲੀ ਵਿਖੇ ਸ਼ੁਰੂ ਕੀਤੀਆਂ ਜਾ ਰਹੀਆਂ ਹਨ । ਇਹਨਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ 5 ਸਤੰਬਰ ਨੂੰ ਸਵੇਰੇ 8 ਵਜੇ ਜ਼ਿਲ੍ਹਾ ਖੇਡ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ ।
ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਸ੍ਰੀਮਤੀ ਗੁਰਦੀਪ ਕੌਰ ਨੇ ਦੱਸਿਆ ਕਿ ਇਹਨਾਂ ਖੇਡਾਂ ਦਾ ਉਦਘਾਟਨ ਹਲਕਾ ਵਿਧਾਇਕ ਮੋਹਾਲੀ ਸ੍ਰੀ ਕੁਲਵੰਤ ਸਿੰਘ ਵੱਲੋਂ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ ਅਥਲੈਟਿਕਸ, ਕਬੱਡੀ (ਸਰਕਲ ਅਤੇ ਨੈਸ਼ਨਲ ਸਟਾਇਲ),ਫੁੱਟਬਾਲ, ਵਾਲੀਬਾਲ,ਖੋੋ-ਖੋੋ ਅਤੇ ਰੱਸਾਕਸੀ ਗੇਮਾਂ (ਲੜਕੇ ਅਤੇ ਲੜਕੀਆਂ ) ਵਿੱਚ ਅੰਡਰ -14,17, 21,21ਤੋੋਂ 40 , 40 ਤੋੋਂ 50 , 50 ਤੋੋਂ ਉਪਰ ਦੇ ਮੁਕਾਬਲੇ ਕਰਵਾਏ ਜਾਣਗੇ ।
ਉਨ੍ਹਾਂ ਦੱਸਿਆ ਕਿ ਇਹ ਖੇਡਾਂ 7 ਸਤੰਬਰ ਤਕ ਚੱਲਣਗੀਆਂ । ਇਸ ਦੌਰਾਨ ਉਨ੍ਹਾਂ ਨਾਗਰਿਕਾਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਦੀ ਅਪੀਲ ਕੀਤੀ ।

English






