ਫਾਜ਼ਿਲਕਾ, 7 ਫਰਵਰੀ 2022
ਜਿ਼ਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਬਬੀਤਾ ਕਲੇਰ ਆਈਏਐਸ ਨੇ ਕੋਵਿਡ ਪਾਬੰਦੀਆਂ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਪਹਿਲਾਂ ਤੋਂ ਜਾਰੀ ਪਾਬੰਦੀਆਂ ਵਿਚ ਕੁਝ ਛੋਟ ਵੀ ਦਿੱਤੀ ਗਈ ਹੈ ਪਰ ਫਿਰ ਵੀ ਇਹ ਪਾਰੰਦੀਆਂ 15 ਫਰਵਰੀ 2022 ਤੱਕ ਲਾਗੂ ਰਹਿਣਗੀਆਂ।
ਹੋਰ ਪੜ੍ਹੋ:-– ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 329.49 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ
ਜਿ਼ਲ੍ਹਾ ਮੈਜਿਸਟੇ੍ਰਟ ਵੱਲੋਂ ਜਾਰੀ ਹੁਕਮ ਅਨੁਸਾਰ 6ਵੀਂ ਜਮਾਤ ਤੋਂ ਉਪਰ ਦੀਆਂ ਕਲਾਸਾਂ ਲਈ ਸਕੂਲ ਖੁੱਲ ਸਕਣਗੇ। ਪਰ ਨਾਲ ਹੀ ਵਿਦਿਅਕ ਸੰਸਥਾਵਾਂ ਵਿਚ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਯਕੀਨੀ ਬਣਾਉਣ ਅਤੇ 15 ਸਾਲ ਤੋਂ ਵੱਡੀ ਉਮਰ ਦੇ ਵਿਦਿਆਰਥੀਆਂ ਦੀ ਵੈਕਸੀਨੇਸ਼ਨ ਕਰਵਾਉਣ ਨੂੰ ਪ੍ਰੇਰਿਤ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ।ਵਿਦਿਆਰਥੀਆਂ ਕੋਲ ਆਨਲਾਈਨ ਕਲਾਸ ਦਾ ਬਦਲ ਮੌਜ਼ੂਦ ਰਹੇਗਾ।
ਇਸ ਤੋਂ ਬਿਨ੍ਹਾਂ ਅੰਦਰ ਭਾਵ ਇੰਡੋਰ 500 ਅਤੇ ਬਾਹਰ 1000 ਬੰਦੇ ਦੇ ਇੱਕਠ ਕੀਤੇ ਜਾ ਸਕਦੇ ਹਨ ਪਰ ਉਪਲਬੱਧ ਸਥਾਨ ਦੀ ਸਮੱਰਥਾ ਦਾ 50 ਫੀਸਦੀ ਤੋਂ ਵੱਧ ਇਕਠ ਨਹੀਂ ਕੀਤਾ ਜਾ ਸਕੇਗਾ ਅਤੇ ਅਜਿਹੇ ਇੱਕਠ ਮੌਕੇ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਲਾਜਮੀ ਹੋਵੇਗੀ।
ਜਨਤਕ ਥਾਂਵਾਂ ਅਤੇ ਕੰਮ ਦੀ ਥਾਂਵਾਂ ਤੇ ਮਾਸਕ ਪਾਉਣਾ ਲਾਜਮੀ ਹੋਵੇਗਾ ਅਤੇ 6 ਫੁੱਟ ਦੀ ਦੂਰੀ ਦੇ ਨਿਯਮ ਨੂੰ ਵੀ ਲਾਜਮੀ ਕੀਤਾ ਗਿਆ ਹੈ। ਇਸੇ ਤਰਾਂ ਬਾਰ, ਸਿਨੇਮਾ ਹਾਲ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਜਿੰਮ, ਸਪੋਰਟਸ ਕੰਪਲੈਕਸ, ਮਿਊਜੀਅਮ, ਚਿੜੀਆਘਰ ਆਦਿ ਹੁਣ 75 ਫੀਸਦੀ ਸਮਰੱਥਾ ਨਾਲ ਖੁੱਲ ਸਕਦੇ ਹਨ ਬਸ਼ਰਤੇ ਸਾਰੇ ਸਟਾਫ ਦੀ ਪੂਰੀ ਵੈਕਸੀਨੇਸ਼ਨ ਹੋਈ ਹੋਵੇ।ਏਸੀ ਬੱਸਾਂ 50 ਫੀਸਦੀ ਸਮੱਰਥਾ ਨਾਲ ਹੀ ਚੱਲ ਸਕਦੀਆਂ ਹਨ।ਸਰਕਾਰੀ ਜਾਂ ਪ੍ਰਾਈਵੇਟ ਦਫ਼ਤਰਾਂ ਵਿਚ ਬਿਨ੍ਹਾਂ ਮਾਸਕ ਪਾਏ ਆਉਣ ਵਾਲੇ ਨੂੰ ਕੋਈ ਸਰਵਿਸ ਨਹੀਂ ਮਿਲੇਗੀ। ਜਿ਼ਲ੍ਹੇ ਵਿਚ ਆਉਣ ਵਾਲੇ ਲੋਕ ਪੂਰੀ ਤਰਾਂ ਨਾਲ ਵੈਕਸੀਨੇਟਡ ਹੋਣ ਜਾਂ ਉਨ੍ਹਾਂ ਕੋਲ 72 ਘੰਟੇ ਤੋਂ ਘੱਟ ਪੂਰਾਣੀ ਆਰਟੀਪੀਸੀਆਰ ਰਿਪੋਰਟ ਹੋਵੇ।
ਪਾਬੰਦੀਆਂ ਦੀ ਉਲੰਘਣਾ ਕਰਨ ਵਾਲੇ ਖਿਲਾਫ ਸ਼ਖਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

English





