ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ

GHANSHYAM THORI
JALANDHAR RANKS FIRST IN PROVIDING CITIZEN SERVICES WITH ZERO PERCENT PENDENCY RATE IN STATE: GHANSHYAM THORI
ਲੋਕ ਭਲਾਈ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਪਹੁੰਚਾਉਣ ਲਈ 28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਅਤੇ ਸਬ ਡਵੀਜ਼ਨ ਪੱਧਰ ’ਤੇ ਲਗਾਏ ਜਾਣਗੇ ਸੁਵਿਧਾ ਕੈਂਪ

ਜਲੰਧਰ, 25 ਅਕਤੂਬਰ 2021

ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਵੱਲੋਂ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਅਤੇ ਨੀਤੀਆਂ ਦਾ ਲਾਭ ਜ਼ਮੀਨੀ ਪੱਧਰ ‘ਤੇ ਲੋਕਾਂ ਤੱਕ ਪਹੁੰਚਾਉਣ ਲਈ 28 ਅਤੇ 29 ਅਕਤੂਬਰ ਨੂੰ ਜ਼ਿਲ੍ਹਾ ਹੈੱਡਕੁਆਰਟਰ ਅਤੇ ਸਬ ਡਵੀਜ਼ਨ ਪੱਧਰ ’ਤੇ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਜਿਨ੍ਹਾਂ ਵਿੱਚ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦੇਣ ਲਈ ਵੱਖ-ਵੱਖ ਸਰਕਾਰੀ ਸਕੀਮਾਂ ਸਬੰਧੀ ਫਾਰਮ ਭਰੇ ਜਾਣਗੇ।

ਹੋਰ ਪੜ੍ਹੋ :-ਰੁਲ ਰਹੇ ਕਿਸਾਨਾਂ ਦੀ ਸਾਰ ਲੈਣ ਲਈ ‘ਆਪ’ ਆਗੂਆਂ ਨੇ ਕੀਤਾ ਸੂਬੇ ਦੀਆਂ ਮੰਡੀਆਂ ਦੌਰਾ

ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਨ੍ਹਾਂ ਸੁਵਿਧਾ ਕੈਂਪਾਂ ਵਿੱਚ 5-5 ਮਰਲੇ ਦੇ ਪਲਾਟ , ਪੈਨਸ਼ਨ ਸਕੀਮ (ਬੁਢਾਪਾ,ਵਿਧਵਾ,ਆਸ਼ਰਿਤ ਅੰਗਹੀਣ ਆਦਿ ਸਕੀਮਾਂ), ਘਰ ਦੀ ਸਥਿਤੀ (ਕੱਚਾ/ ਪੱਕਾ) ਪੀ.ਐਮ.ਏ.ਵਾਈ ਯੋਜਨਾ, ਬਿਜਲੀ ਕੁਨੈਕਸ਼ਨ, ਘਰਾਂ ਵਿੱਚ ਪਖਾਨਾ, ਐਲ.ਪੀ.ਜੀ. ਕੁਨੈਕਸ਼ਨ, ਸਰਬੱਤ ਸਿਹਤ ਬੀਮਾ ਯੋਜਨਾ ਕਾਰਡ, ਆਸ਼ੀਰਵਾਦ ਸਕੀਮ, ਬੱਚਿਆਂ ਲਈ ਸਕਾਲਰਸ਼ਿਪ ਸਕੀਮ, ਐਸ.ਸੀ.ਬੀ.ਸੀ.ਕਾਰਪੋਰੇਸ਼ਨਾਂ/ ਬੈਂਕ ਫਿੰਕੋ ਤੋਂ ਕਰਜ਼ਾ , ਬੱਸ ਪਾਸ , ਪੈਂਡਿੰਗ ਇੰਤਕਾਲ ਦੇ ਕੇਸ , ਮਗਨਰੇਗਾ ਜਾਬ ਕਾਰਡ, ਦੋ ਕਿਲੋਵਾਟ ਤੱਕ ਦੇ ਬਿਜਲੀ ਦੇ ਬਕਾਏ ਦੇ ਮੁਆਫ਼ੀ ਦੇ ਸਰਟੀਫਿਕੇਟ , ਪੈਂਡਿੰਗ ਸੀ.ਐਲ.ਯੂ ਕੇਸ/ਨਕਸ਼ੇ ਆਦਿ ਸਬੰਧੀ ਫਾਰਮ ਭਰੇ ਜਾਣਗੇ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਹੈੱਡਕੁਆਰਟਰ ਅਤੇ ਸਬ ਡਵੀਜ਼ਨ ਪੱਧਰ ‘ਤੇ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ‘ਤੇ ਮਿਲਣਾ ਯਕੀਨੀ ਬਣਾਇਆ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਲੋਕ ਭਲਾਈ ਯੋਜਨਾਵਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਮਕਸਦ ਨਾਲ ਇਹ ‘ਸੁਵਿਧਾ ਕੈਂਪਾਂ’ ਲਗਾਏ ਜਾ ਰਹੇ ਹਨ ।

ਡਿਪਟੀ ਕਮਿਸ਼ਨਰ ਨੇ ਕੈਂਪਾਂ ਨੂੰ ਸਫ਼ਲ ਬਣਾਉਣ ਲਈ ਜਿਥੇ ਸਬੰਧਿਤ ਵਿਭਾਗਾਂ ਨੂੰ ਮਿਲ ਕੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਉਥੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ ਦੀ ਅਪੀਲ ਕੀਤੀ।